13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦੇਵ ਸਮਾਜ ਕਾਲਜ ’ਚ ‘ਗ੍ਰੀਨ ਗੋਲਡ; ਵਰਮੀਕੰਪੋਸਟਿੰਗ ਦੀ ਸਮਰੱਥਾ ਨੂੰ ਉਜਾਗਰ ਕਰਨਾ’ ਵਿਸ਼ੇ ’ਤੇ ਸਿਖਲਾਈ ਵਰਕਸ਼ਾਪ

ਫ਼ਿਰੋਜ਼ਪੁਰ, 13 ਅਕਤੂਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੇ ਜੀਵ-ਵਿਗਿਆਨ ਵਿਭਾਗ ਵਲੋਂ ਵਾਤਾਵਰਨ ਸੰਭਾਲ ਅਤੇ ਜੈਵਿਕ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਗ੍ਰੀਨ ਗੋਲਡ: ਵਰਮੀਕੰਪੋਸਟਿੰਗ ਦੀ ਸਮਰੱਥਾ ਨੂੰ ਉਜਾਗਰ ਕਰਨਾ’ ਵਿਸ਼ੇ ’ਤੇ ਦੋ ਰੋਜ਼ਾ ਵਿਹਾਰਕ ਸਿਖਲਾਈ ਵਰਕਸ਼ਾਪ ਕਰਵਾਈ ਗਈ। ‘ਵਾਤਾਵਰਨ ਸਿੱਖਿਆ ਪ੍ਰੋਗਰਾਮ 2026-27’ ਤਹਿਤ ਕਰਵਾਈ ਗਈ ਇਸ ਵਰਕਸ਼ਾਪ ਵਿਚ ਫ਼ਿਰੋਜ਼ਪੁਰ ਦੇ 50 ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 14-10-2026
ਫ਼ਿਰੋਜ਼ਪੁਰ, 13 ਅਕਤੂਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੇ ਜੀਵ-ਵਿਗਿਆਨ ਵਿਭਾਗ ਵਲੋਂ ਵਾਤਾਵਰਨ ਸੰਭਾਲ ਅਤੇ ਜੈਵਿਕ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਗ੍ਰੀਨ ਗੋਲਡ: ਵਰਮੀਕੰਪੋਸਟਿੰਗ ਦੀ ਸਮਰੱਥਾ ਨੂੰ ਉਜਾਗਰ ਕਰਨਾ’ ਵਿਸ਼ੇ ’ਤੇ ਦੋ ਰੋਜ਼ਾ ਵਿਹਾਰਕ ਸਿਖਲਾਈ ਵਰਕਸ਼ਾਪ ਕਰਵਾਈ ਗਈ। ‘ਵਾਤਾਵਰਨ ਸਿੱਖਿਆ ਪ੍ਰੋਗਰਾਮ 2026-27’ ਤਹਿਤ ਕਰਵਾਈ ਗਈ ਇਸ ਵਰਕਸ਼ਾਪ ਵਿਚ ਫ਼ਿਰੋਜ਼ਪੁਰ ਦੇ 50 ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ। ਇਹ ਉਪਰਾਲਾ ਕਾਲਜ ਦੇ ਈਕੋ ਕਲੱਬ ਅਤੇ ਪੋਸਟ ਗ੍ਰੈਜੂਏਟ ਜੀਵ-ਵਿਗਿਆਨ ਵਿਭਾਗ ਵਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਅਤੇ ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਧੀਨ ਕੀਤਾ ਗਿਆ। ਪ੍ਰੋਗਰਾਮ ਵਿਚ ਜ਼ਿਲ੍ਹਾ ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਕੋਆਰਡੀਨੇਟਰ ਉਮੇਸ਼ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸਬੰਧਤ ਸਬਜ਼ੀ ਵਿਗਿਆਨ ਦੇ ਮਾਹਿਰ ਡਾ.ਭੱਲਣ ਸਿੰਘ ਸੇਖੋਂ ਨੇ ਸਰੋਤ ਮਾਹਿਰ ਵਜੋਂ ਆਪਣੇ ਵਿਚਾਰ ਸਾਂਝੇ ਕੀਤੇ। ਕਾਲਜ ਦੇ ਜੀਵ-ਵਿਗਿਆਨ ਵਿਭਾਗ ਦੀ ਮੁਖੀ ਡਾ.ਮੋਕਸ਼ੀ ਅਤੇ ਸਹਾਇਕ ਪ੍ਰੋਫ਼ੈਸਰ ਡਾ.ਰਮਨੀਕ ਕੌਰ ਨੇ ਪ੍ਰੋਜੈਕਟ ਕੋਆਰਡੀਨੇਟਰਾਂ ਵਜੋਂ ਭੂਮਿਕਾ ਨਿਭਾਈ। ਪ੍ਰਿੰਸੀਪਲ ਡਾ.ਸੰਗੀਤਾ ਦੀ ਅਗਵਾਈ ਹੇਠ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਵਰਕਸ਼ਾਪ ਦੌਰਾਨ ਮਾਹਿਰਾਂ ਨੇ ਦੱਸਿਆ ਕਿ ਰਸੋਈ ਅਤੇ ਬਾਗ਼ਬਾਨੀ ਤੋਂ ਨਿਕਲਣ ਵਾਲੀ ਜੈਵਿਕ ਰਹਿੰਦ-ਖੂੰਹਦ ਨੂੰ ਕੇਂਚੂਆਂ ਦੀ ਮਦਦ ਨਾਲ ਪੌਸ਼ਟਿਕ ਤੱਤਾਂ ਨਾਲ ਭਰਪੂਰ ਖਾਦ ਵਿਚ ਬਦਲਿਆ ਜਾ ਸਕਦਾ ਹੈ। ਵਰਮੀਕੰਪੋਸਟਿੰਗ ਨਾ ਸਿਰਫ਼ ਕੂੜੇ ਦੀ ਮਾਤਰਾ ਘਟਾਉਣ ਵਿਚ ਸਹਾਇਕ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦਾ ਕਿਫ਼ਾਇਤੀ ਅਤੇ ਵਾਤਾਵਰਣ-ਅਨੁਕੂਲ ਤਰੀਕਾ ਵੀ ਹੈ। ਵਿਹਾਰਕ ਸਿਖਲਾਈ ਰਾਹੀਂ ਅਧਿਆਪਕਾਂ ਨੂੰ ਆਪਣੇ ਸਕੂਲਾਂ ਅਤੇ ਭਾਈਚਾਰਿਆਂ ਵਿਚ ਇਹ ਤਕਨੀਕ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸੰਗੀਤਾ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਰਕਸ਼ਾਪ ਦੇ ਸਫਲ ਆਯੋਜਨ ਲਈ ਡਾ. ਮੋਕਸ਼ੀ, ਡਾ. ਰਮਨੀਕ ਕੌਰ ਅਤੇ ਸਮੂਹ ਸਹਿਯੋਗੀ ਅਧਿਆਪਕਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਿਲ ਹੋਏ ਸਾਬਕਾ ਮੰਤਰੀ ਹੰਸ ਰਾਜ ਜੋਸਨ ਅਗਲੀ ਖ਼ਬਰ ਫ਼ੰਡਾਂ ਦੀ ਘਾਟ ’ਤੇ ਅਧਿਆਪਕ ਜਥੇਬੰਦੀਆਂ ਦਾ ਸਖ਼ਤ ਰੁਖ਼-ਖੇਡਾਂ ਨਾ ਕਰਵਾਉਣ ਅਤੇ ਮਿਡ-ਡੇ-ਮੀਲ ਬੰਦ ਕਰਨ ਦਾ ਕੀਤਾ ਐਲਾਨ
Ad Position 24