13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗੁਰੂ ਕੀ ਰਸੋਈ ਮੁਕਾਬਲਿਆਂ ’ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ ਖੇਤਰ ਦੇ ਵਿਦਿਆਰਥੀਆਂ ਦੀ ਬੱਲੇ-ਬੱਲੇ, ਜਿੱਤੇ ਲੱਖਾਂ ਦੇ ਇਨਾਮ

ਫ਼ਿਰੋਜ਼ਪੁਰ, 13 ਅਕਤੂਬਰ (ਗੁਰਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫ਼ਿਰੋਜ਼ਪੁਰ-ਮੋਗਾ ਜ਼ੋਨ ਦੇ ਫ਼ਿਰੋਜ਼ਪੁਰ ਖੇਤਰ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਵਿਖੇ ਕਰਵਾਏ ਗਏ ‘ਗੁਰੂ ਕੀ ਰਸੋਈ’ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਆਪਣੇ ਮਾਪਿਆਂ, ਅਧਿਆਪਕਾਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । ਵਿਦਿਆਰਥੀਆਂ ਨੇ ਗੁਰਬਾਣੀ ਕੰਠ, ਸਵਾਲ-ਜਵਾਬ ਅਤੇ ਕਵੀਸ਼ਰੀ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਲੱਖਾਂ ਰੁਪਏ ਦੇ ਇਨਾਮ ਜਿੱਤੇ।

Ad Position 21
No active advertisement
ਗੁਰੂ ਦੀ ਰਸੋਈ ਮੁਕਾਬਲੇ ਵਿਚ ਇਨਾਮ ਜੇਤੂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਿਰੋਜ਼ਪੁਰ ਦੇ ਵਿਦਿਆਰਥੀ। 14-10-2026
ਫ਼ਿਰੋਜ਼ਪੁਰ, 13 ਅਕਤੂਬਰ (ਗੁਰਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫ਼ਿਰੋਜ਼ਪੁਰ-ਮੋਗਾ ਜ਼ੋਨ ਦੇ ਫ਼ਿਰੋਜ਼ਪੁਰ ਖੇਤਰ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਵਿਖੇ ਕਰਵਾਏ ਗਏ ‘ਗੁਰੂ ਕੀ ਰਸੋਈ’ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਆਪਣੇ ਮਾਪਿਆਂ, ਅਧਿਆਪਕਾਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । ਵਿਦਿਆਰਥੀਆਂ ਨੇ ਗੁਰਬਾਣੀ ਕੰਠ, ਸਵਾਲ-ਜਵਾਬ ਅਤੇ ਕਵੀਸ਼ਰੀ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਲੱਖਾਂ ਰੁਪਏ ਦੇ ਇਨਾਮ ਜਿੱਤੇ। ਵਿਦਿਆਰਥੀ ਕੌਂਸਲ ਦੀ ਇੰਚਾਰਜ ਭੈਣ ਹਰਪ੍ਰੀਤ ਕੌਰ ਵਲੋਂ ਬੱਚਿਆਂ ਨੂੰ ਮੁਕਾਬਲਿਆਂ ਲਈ ਵਿਸ਼ੇਸ਼ ਤਿਆਰੀ ਕਰਵਾਈ ਗਈ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਸੁਚੱਜੀ ਅਗਵਾਈ ਸਦਕਾ ਵਿਦਿਆਰਥੀਆਂ ਨੇ ਵੱਡੇ ਮੰਚ ’ਤੇ ਆਪਣੀ ਕਲਾ ਅਤੇ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। 13 ਤੋਂ 19 ਸਾਲ ਉਮਰ ਵਰਗ ਵਿਚ ਬੇਟੀ ਪਲਕਪ੍ਰੀਤ ਕੌਰ ਨੇ ਗੁਰਬਾਣੀ ਕੰਠ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਇਕ ਲੱਖ ਰੁਪਏ ਦਾ ਇਨਾਮ ਜਿੱਤਿਆ। ਬੇਟੀ ਮਹਿਕਦੀਪ ਕੌਰ ਨੇ ਸਵਾਲ-ਜਵਾਬ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ 50 ਹਜ਼ਾਰ ਰੁਪਏ ਦਾ ਇਨਾਮ ਜਿੱਤਿਆ। ਬੇਟੀ ਸੁਮਨ ਨੇ ਇਸੇ ਮੁਕਾਬਲੇ ਵਿਚ ਪੰਜਵਾਂ ਸਥਾਨ ਹਾਸਲ ਕਰਕੇ 12 ਹਜ਼ਾਰ ਰੁਪਏ, ਜਦਕਿ ਪਲਕਪ੍ਰੀਤ ਕੌਰ ਨੇ ਅੱਠਵਾਂ ਸਥਾਨ ਪ੍ਰਾਪਤ ਕਰਕੇ 6 ਹਜ਼ਾਰ ਰੁਪਏ ਦਾ ਇਨਾਮ ਜਿੱਤਿਆ। ਪਲਕਪ੍ਰੀਤ ਕੌਰ, ਮਹਿਕਦੀਪ ਕੌਰ ਅਤੇ ਅਰਪਨਪ੍ਰੀਤ ਕੌਰ ਦੀ ਟੀਮ ਨੇ ਕਵੀਸ਼ਰੀ ਮੁਕਾਬਲੇ ਵਿਚ ਦਸਵਾਂ ਸਥਾਨ ਹਾਸਲ ਕਰਕੇ 2 ਹਜ਼ਾਰ ਰੁਪਏ ਦਾ ਇਨਾਮ ਪ੍ਰਾਪਤ ਕੀਤਾ। ਸਵਾਲ-ਜਵਾਬ ਮੁਕਾਬਲੇ ਵਿਚ 5 ਤੋਂ 13 ਸਾਲ ਉਮਰ ਵਰਗ ਵਿਚ ਬੇਟੀ ਹਰਨੂਰ ਕੌਰ ਨੀਲੇ ਵਾਲਾ ਨੇ ਦੂਜਾ ਸਥਾਨ ਹਾਸਲ ਕਰਕੇ 50 ਹਜ਼ਾਰ ਰੁਪਏ ਅਤੇ ਬੇਟੀ ਪ੍ਰਭਨੂਰ ਕੌਰ ਸੁਰ ਸਿੰਘ ਨੇ ਗੁਰਬਾਣੀ ਕੰਠ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ 50 ਹਜ਼ਾਰ ਰੁਪਏ ਦਾ ਇਨਾਮ ਜਿੱਤਿਆ। ਇਸੇ ਤਰ੍ਹਾਂ ਪਿੰਡ ਦੁੱਲੇਵਾਲਾ ਦੇ ਹਰਗੁਣਵੀਰ ਸਿੰਘ ਨੇ ਲੱਕੀ ਡਰਾਅ ਵਿਚ ਸਕੂਟਰੀ ਜਿੱਤ ਕੇ ਖ਼ੁਸ਼ੀਆਂ ਵਿਚ ਵਾਧਾ ਕੀਤਾ। ਸਟੱਡੀ ਸਰਕਲ ਦੇ ਸਮੂਹ ਪਰਿਵਾਰ ਵਲੋਂ ਭੈਣ ਹਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਵਿਦਿਆਰਥੀਆਂ, ਮਾਪਿਆਂ ਅਤੇ ਸੇਵਾਦਾਰਾਂ ਨੂੰ ਵਧਾਈ ਦਿੱਤੀ ਗਈ। ਇਨ੍ਹਾਂ ਪ੍ਰਾਪਤੀਆਂ ਨੂੰ ਬੱਚਿਆਂ ਅੰਦਰ ਗੁਰਬਾਣੀ, ਸਿੱਖੀ, ਨੈਤਿਕ ਕਦਰਾਂ-ਕੀਮਤਾਂ ਅਤੇ ਆਤਮ-ਵਿਸ਼ਵਾਸ ਮਜ਼ਬੂਤ ਕਰਨ ਵਾਲਾ ਯਤਨ ਦੱਸਿਆ ਗਿਆ। ਇਸ ਮੌਕੇ ਉੱਤੇ ਹਰਪ੍ਰੀਤ ਕੌਰ, ਛਿੰਦਰ ਸਿੰਘ, ਪਲਕਪ੍ਰੀਤ ਕੌਰ, ਮਹਿਕਦੀਪ ਕੌਰ, ਇੰਦਰਪਾਲ ਸਿੰਘ, ਸਰਬਜੀਤ ਸਿੰਘ, ਵੰਸ਼ਦੀਪ ਸਿੰਘ, ਸਤਵੰਤ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਗੁਰਭੇਜ ਸਿੰਘ, ਰੇਸ਼ਮ ਸਿੰਘ, ਕੁਲਦੀਪ ਸਿੰਘ, ਸੁਖਬਾਜ ਸਿੰਘ, ਕੁਲਜੀਤ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਰਭਉ ਨਿਰਵੈਰ ਸੇਵਾ ਸੁਸਾਇਟੀ ਵਲੋਂ ਲਗਾਇਆ ਅੱਖਾਂ ਦਾ ਕੈਂਪ ਅਗਲੀ ਖ਼ਬਰ ਅਸਲ੍ਹਾ ਲਾਇਸੰਸਾਂ ਦੀ ਬਹਾਲੀ ਲਈ ਸੰਘਰਸ਼ ਕਰ ਰਹੀ ਸਰਪੰਚ ਯੂਨੀਅਨ ਦੇ ਹੱਕ ਵਿਚ ਨਿੱਤਰੀ ਮਿਸਲ ਸਤਲੁਜ
Ad Position 24