ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਓਪਨ ਜਿੰਮ ’ਚ ਦੋ ਨਵੀਆਂ ਕਸਰਤ ਮਸ਼ੀਨਾਂ ਦਾ ਉਦਘਾਟਨ
ਜ਼ੀਰਾ, 13 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਸਮਾਜ ਸੇਵਾ ਤੇ ਵਾਤਾਵਰਣ ਸੰਭਾਲ ਦੇ ਖੇਤਰ ਵਿਚ ਮੋਹਰੀ ਭੂਮਿਕਾ ਨਿਭਾ ਰਹੀ ਸਥਾਨਕ ਸਮਾਜ ਸੇਵੀ ਸੰਸਥਾ ‘ਪ੍ਰਕਿਰਤੀ ਕਲੱਬ ਜ਼ੀਰਾ’ ਵਲੋਂ ਸ਼ਹਿਰ ਵਾਸੀਆਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਪ੍ਰਕਿਰਤੀ ਪਾਰਕ ਵਿਖੇ ਸਥਾਪਿਤ ਓਪਨ ਜਿੰਮ ਵਿਚ ਦੋ ਨਵੀਆਂ ਆਧੁਨਿਕ ਕਸਰਤ ਮਸ਼ੀਨਾਂ ਦਾ ਉਦਘਾਟਨ ਕੀਤਾ ਗਿਆ। ਇਸ ਸੰਬੰਧੀ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਰਾਜੇਸ਼ ਕੁਮਾਰ ਢੰਡ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਪ
ਪ੍ਰਕਿਰਤੀ ਕਲੱਬ ਵਲੋਂ ਨਵੀਆਂ ਕਸਰਤ ਮਸ਼ੀਨਾਂ ਦਾ ਉਦਘਾਟਨ ਕਰਨ ਉਪਰੰਤ ਮੁੱਖ ਮਹਿਮਾਨ, ਪਤਵੰਤੇ ਕਲੱਬ ਮੈਂਬਰ ਗਰੁੱਪ ਤਸਵੀਰ ਕਰਵਾਉਂਦੇ ਹੋਏ। ਤਸਵੀਰ-ਪ੍ਰਤਾਪ ਸਿੰਘ ਹੀਰਾ
14-10-2026
ਜ਼ੀਰਾ, 13 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਸਮਾਜ ਸੇਵਾ ਤੇ ਵਾਤਾਵਰਣ ਸੰਭਾਲ ਦੇ ਖੇਤਰ ਵਿਚ ਮੋਹਰੀ ਭੂਮਿਕਾ ਨਿਭਾ ਰਹੀ ਸਥਾਨਕ ਸਮਾਜ ਸੇਵੀ ਸੰਸਥਾ ‘ਪ੍ਰਕਿਰਤੀ ਕਲੱਬ ਜ਼ੀਰਾ’ ਵਲੋਂ ਸ਼ਹਿਰ ਵਾਸੀਆਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਪ੍ਰਕਿਰਤੀ ਪਾਰਕ ਵਿਖੇ ਸਥਾਪਿਤ ਓਪਨ ਜਿੰਮ ਵਿਚ ਦੋ ਨਵੀਆਂ ਆਧੁਨਿਕ ਕਸਰਤ ਮਸ਼ੀਨਾਂ ਦਾ ਉਦਘਾਟਨ ਕੀਤਾ ਗਿਆ। ਇਸ ਸੰਬੰਧੀ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਰਾਜੇਸ਼ ਕੁਮਾਰ ਢੰਡ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਰਿਬਨ ਕੱਟ ਕੇ ਇਨ੍ਹਾਂ ਨਵੀਆਂ ਮਸ਼ੀਨਾਂ ਨੂੰ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ। ਮੁੱਖ ਮਹਿਮਾਨ ਰਾਜੇਸ਼ ਕੁਮਾਰ ਢੰਡ ਨੇ ਕਲੱਬ ਦੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਆਪਣੀ ਤਰਫ਼ੋਂ 11,000 ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ। ਸ਼ਹਿਰ ਦੇ ਪਤਵੰਤੇ ਸੱਜਣ ਨਵੀਨ ਕੁਮਾਰ ਚੋਪੜਾ ਵੱਲੋਂ ਵੀ ਕਲੱਬ ਨੂੰ 5,100 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਮੰਚ ਸੰਚਾਲਨ ਦੀ ਭੂਮਿਕਾ ਸੇਵਾ-ਮੁਕਤ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਗਿੱਲ ਵੱਲੋਂ ਬਾਖ਼ੂਬੀ ਨਿਭਾਈ ਗਈ। ਜਸਵੰਤ ਸਿੰਘ ਨਾਮਦੇਵ ਨੇ ਸਾਰੇ ਮਹਿਮਾਨਾਂ ਅ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ, ਸੁਰਜੀਤ ਕੁਮਾਰ ਚੌਧਰੀ, ਅਵਤਾਰ ਸਿੰਘ ਕਾਨੂੰਗੋ, ਚਰਨਪ੍ਰੀਤ ਸਿੰਘ ਸੋਨੂੰ, ਅੰਗਰੇਜ਼ ਸਿੰਘ ਅਟਵਾਲ, ਹਰਪਾਲ ਸਿੰਘ ਦਰਗਨ, ਅਮਰੀਕ ਸਿੰਘ ਆਹੂਜਾ, ਦਵਿੰਦਰ ਸਿੰਘ ਛਾਬੜਾ, ਹਰਜਿੰਦਰ ਸਿੰਘ ਭਿੰਡਰ, ਰਵੀ ਕੱਕੜ, ਸੁਖਪਾਲ ਸਿੰਘ ਪੰਡੋਰੀ, ਹਰਜੀਤ ਸਿੰਘ ਸਚਦੇਵਾ, ਹਰਪਾਲ ਸਿੰਘ ਪੰਡੋਰੀ, ਭੁਪਿੰਦਰ ਸਿੰਘ ਵਿਰਕ, ਜੁਗਿੰਦਰ ਸਿੰਘ ਕੜਿਆਲ, ਮਾਸਟਰ ਅਜੀਤ ਸਿੰਘ, ਤੇਜਿੰਦਰਪਾਲ ਸਿੰਘ ਕਟਾਰੀਆ, ਗੁਰਦੀਪ ਸਿੰਘ ਕਾਨੂੰਗੋ, ਸੁਰਿੰਦਰ ਕੁਮਾਰ ਸ਼ਰਮਾ, ਰਵੀ ਕੁਮਾਰ ਕਾਨੂੰਗੋ, ਕ੍ਰਿਸ਼ਨ ਕੁਮਾਰ ਕਾਨੂੰਗੋ, ਸੁਖਚੈਨ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਦਲਜੀਤ ਸਿੰਘ ਬੰਬੇਵਾਲਾ, ਹਰਜਿੰਦਰ ਸਿੰਘ ਨਾਰੰਗ, ਰਾਜਵਿੰਦਰ ਸਿੰਘ ਮਾਨਸਾ, ਭੁਪਿੰਦਰ ਸਿੰਘ ਭੁੱਲਰ, ਗੁਰਚਰਨ ਸਿੰਘ ਢਿਲੋਂ, ਸੁਰੇਸ਼ ਕੁਮਾਰ ਕਾਲਾ, ਬਲਜਿੰਦਰ ਸਿੰਘ ਸੰਧੂ, ਜੁਗਰਾਜ ਸਿੰਘ ਭੂਈ, ਪ੍ਰਿਤਪਾਲ ਸਿੰਘ ਸ਼ਾਹ, ਨਵੀਨ ਚੋਪੜਾ, ਪਰਮਜੀਤ ਸਿੰਘ ਪੱਬੀ, ਜਗਜੀਤ ਸਿੰਘ ਪਟਵਾਰੀ, ਸਰਭਜੀਤ ਸਿੰਘ ਨਾਮਦੇਵ ਤੇ ਦਰਸ਼ਨ ਸਿੰਘ ਆਦਿ ਹਾਜ਼ਰ ਸਨ।