13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਲੋਕਾਂ ਦੇ ਮੁੱਦੇ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਜਾਰੀ

ਗੁਰੂਹਰਸਹਾਏ, 13 ਅਕਤੂਬਰ (ਕਪਿਲ ਕੰਧਾਰੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਹੁਣ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਪੰਜਾਬ ਨਾਲ ਸਬੰਧਿਤ ਅਹਿਮ ਮੁੱਦਿਆਂ ਬਾਰੇ ਲੋਕ ਰਾਇ ਜਾਣਨ ਲਈ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਹਲਕਾ ਗੁਰੂਹਰਸਹਾਏ ਵਿਚ ਪਾਰਟੀ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੇ ਪੁੱਤਰ ਹਰਪਿੰਦਰ ਸਿੰਘ ਮਾਨ ਵਲੋਂ ਪਾਰਟੀ ਵਰਕਰਾਂ ਸਮੇਤ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ’ਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।

Ad Position 21
No active advertisement
ਘਰ-ਘਰ ਜਾ ਕੇ ਲੋਕਾਂ ਦੀ ਰਾਏ ਲੈ ਕੇ ਫਾਰਮ ਭਰਦੇ ਹੋਏ ਹਰਪਿੰਦਰ ਸਿੰਘ ਮਾਨ ਤੇ ਅਕਾਲੀ ਵਰਕਰ। ਤਸਵੀਰ-ਕਪਿਲ ਕੰਧਾਰੀ 14-10-2026
ਗੁਰੂਹਰਸਹਾਏ, 13 ਅਕਤੂਬਰ (ਕਪਿਲ ਕੰਧਾਰੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਹੁਣ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਪੰਜਾਬ ਨਾਲ ਸਬੰਧਿਤ ਅਹਿਮ ਮੁੱਦਿਆਂ ਬਾਰੇ ਲੋਕ ਰਾਇ ਜਾਣਨ ਲਈ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਹਲਕਾ ਗੁਰੂਹਰਸਹਾਏ ਵਿਚ ਪਾਰਟੀ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੇ ਪੁੱਤਰ ਹਰਪਿੰਦਰ ਸਿੰਘ ਮਾਨ ਵਲੋਂ ਪਾਰਟੀ ਵਰਕਰਾਂ ਸਮੇਤ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ’ਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸ ਦੌਰਾਨ ਹਰਪਿੰਦਰ ਸਿੰਘ ਮਾਨ ਤੇ ਪਾਰਟੀ ਵਰਕਰਾਂ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਤੋਂ ਪੰਜਾਬ ਦੇ ਮੌਜੂਦਾ ਹਾਲਾਤ, ਸਰਕਾਰੀ ਸਹੂਲਤਾਂ ਤੇ ਹੋਰ ਭਖਦੇ ਮੁੱਦਿਆਂ ਸਬੰਧੀ ਸੁਝਾਅ ਲਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਲੋਕਾਂ ਦੀ ਰਾਇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਦਰਜ ਕਰਨ ਲਈ ਵਿਸ਼ੇਸ਼ ਫਾਰਮ ਵੀ ਭਰਵਾਏ ਜਾ ਰਹੇ ਹਨ। ਹਰਪਿੰਦਰ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ, ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨੇੜਿਓਂ ਸਮਝਣਾ ਤੇ ਪੰਜਾਬ ਦੇ ਅਹਿਮ ਮੁੱਦਿਆਂ ਸਬੰਧੀ ਉਨ੍ਹਾਂ ਦੀ ਰਾਇ ਜਾਣਨਾ ਹੈ। ਇਸ ਮੌਕੇ ਗੌਰਵ ਸਚਦੇਵਾ, ਪ੍ਰੇਮ ਸਚਦੇਵਾ, ਰਚਿਤ ਸੋਢੀ, ਵਿਸ਼ਾਲ ਮੋਂਗਾ, ਨੀਰਜ ਸਹਿਗਲ, ਸਿਕੰਦਰ, ਕਪਿਲ ਕੰਧਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਤਕਾ ਮੁਕਾਬਲਿਆਂ ’ਚ ਐਂਬਰੋਜ਼ੀਅਲ ਸਕੂਲ ਦੇ ਖਿਡਾਰੀਆਂ ਨੇ ਜਿੱਤੇ 10 ਤਗ਼ਮੇ, ਸਕੂਲ ਪੁੱਜਣ ’ਤੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਕਿਸਾਨੀ ਅਤੇ ਜਵਾਨੀ ਬਚਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰੋਸ ਮਾਰਚ
Ad Position 24