15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

‘ਆਪ’ ਸਰਕਾਰ ਕਾਨੂੰਨ-ਵਿਵਸਥਾ ਬਣਾਏ ਰੱਖਣ ਤੇ ਨਸ਼ਾ ਖ਼ਤਮ ਕਰਨ ਦੇ ਮਾਮਲੇ ’ਚ ਅਸਫ਼ਲ ਸਾਬਤ ਹੋਈ - ਰਾਣਾ ਗੁਰਮੀਤ ਸਿੰਘ ਸੋਢੀ

ਫ਼ਿਰੋਜ਼ਪੁਰ, 14 ਅਕਤੂਬਰ(ਸੁਖਵਿੰਦਰ ਸਿੰਘ)- ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਦੀ ਆਪ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਅਪਰਾਧਾਂ ’ਤੇ ਕਾਬੂ ਪਾਉਣ, ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਵਿਚ ਅਸਫ਼ਲ ਰਹੀ ਹੈ। ਅੰਮ੍ਰਿਤਸਰ ਵਿਚ 18 ਸਤੰਬਰ ਨੂੰ ਏ.

Ad Position 21
No active advertisement
ਅਜੀਤ ਡੈਸਕ 15-10-2026
ਫ਼ਿਰੋਜ਼ਪੁਰ, 14 ਅਕਤੂਬਰ(ਸੁਖਵਿੰਦਰ ਸਿੰਘ)- ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਦੀ ਆਪ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਅਪਰਾਧਾਂ ’ਤੇ ਕਾਬੂ ਪਾਉਣ, ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਵਿਚ ਅਸਫ਼ਲ ਰਹੀ ਹੈ। ਅੰਮ੍ਰਿਤਸਰ ਵਿਚ 18 ਸਤੰਬਰ ਨੂੰ ਏ.ਐੱਸ.ਆਈ. ਹਰਜੀਤ ਸਿੰਘ ਤੇ 11 ਅਕਤੂਬਰ ਨੂੰ ਏ.ਐੱਸ.ਆਈ. ਇਕਬਾਲ ਸਿੰਘ ਦੇ ਕਾਤਲਾਂ ਅਤੇ ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਥਿਤ ਕਤਲ ਦਾ ਜ਼ਿਕਰ ਕਰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਘਟਨਾਵਾਂ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਲੜਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ ਪਰ ਅੱਜ ਪੰਜਾਬ ਦੀ ਜਨਤਾ ਪੁੱਛ ਰਹੀ ਹੈ ਕਿ ਉਨ੍ਹਾਂ ਵਾਅਦਿਆਂ ਦੇ ਨਤੀਜੇ ਕਿੱਥੇ ਹਨ। ਜਦੋਂ ਆਮ ਨਾਗਰਿਕ ਅਤੇ ਪੁਲਿਸ ਮੁਲਾਜ਼ਮ ਆਪਣੀਆਂ ਜਾਨਾਂ ਗੁਆ ਰਹੇ ਹਨ ਅਤੇ ਨਸ਼ਾ ਤਸਕਰੀ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਗੰਭੀਰ ਖ਼ਤਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਵੱਡੇ-ਵੱਡੇ ਦਾਅਵਿਆਂ ਤੇ ਪ੍ਰਚਾਰ ਮੁਹਿੰਮਾਂ ਦਾ ਕੀ ਫ਼ਾਇਦਾ। ਰਾਣਾ ਸੋਢੀ ਨੇ ਪਰਵਿੰਦਰ ਸਿੰਘ ਝੋਟਾ ਦੇ ਕਥਿਤ ਕਤਲ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਵਾਉਣ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੁਰਾਣਾ ਸਾਮਾਨ ਖਰੀਦਣ ਜਾਂ ਵੇਚਣ ਵਾਲੇ ਦੁਕਾਨਦਾਰ ਆਪਣੀਆਂ ਦੁਕਾਨਾਂ ਵਿਚ ਸੀ.ਸੀ.ਟੀ.ਵੀ ਕੈਮਰੇ ਲਗਵਾਉਣ -ਏ.ਡੀ.ਸੀ. ਅਗਲੀ ਖ਼ਬਰ ਪੰਜਾਬ ਵਿਚ ਵਿਗੜੀ ਕਾਨੂੰਨ ਵਿਵਸਥਾ ਕਾਰਨ ਲੋਕਾਂ ’ਚ ਸਹਿਮ ਦਾ ਮਾਹੌਲ- ਭਾਟਾ
Ad Position 24