ਐਸ.ਡੀ.ਐਮ. ਵਲੋਂ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ’ਚ ਬਣੇ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ
ਗੁਰੂਹਰਸਹਾਏ, 14 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਐਸ. ਡੀ.
ਗੁਰੂਹਰਸਹਾਏ, 14 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਐਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ ਦੀ ਅਗਵਾਈ ਵਿਚ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਟੀਮ ਵਲੋਂ ਵੱਖ-ਵੱਖ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਡੀ.ਐਸ.ਪੀ. ਬਿਟਨ ਕੁਮਾਰ ਵੀ ਹਾਜ਼ਰ ਸਨ। ਇਸ ਮੌਕੇ ਐਸ.ਡੀ.ਐਮ. ਹਰਦੀਪ ਸਿੰਘ ਨੇ ਬਸਤੀ ਡੇਰਿਆਂ ਵਾਲੀ, ਦੋਨਾਂ ਮੱਤੜ ਤੇ ਗੱਟੀ ਮੱਤੜ ਆਦਿ ਡਰੱਗ ਹਾਟਸਪਾਰਟ ਪਿੰਡਾਂ ਵਿਚ ਪਹੁੰਚ ਕੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਐਸ.ਡੀ.ਐਮ. ਤੇ ਡੀ.ਐਸ.ਪੀ. ਨੇ ਕਿਹਾ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਸੂਬੇ ਵਿਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਨਸ਼ਾ ਤਸਕਰ ਬਾਰੇ ਜਾਣਕਾਰੀ ਬਿਨਾਂ ਕਿਸੇ ਡਰ ਤੋਂ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਲੋਂ ਡਰੱਗ ਹੌਟ ਸਪੌਟ ਪਿੰਡਾਂ ਵਿਚ ਪਹੁੰਚ ਕਰਕੇ ਕਲੱਬ/ਟੀਮਾਂ ਬਣਾਈਆਂ ਜਾਣਗੀਆਂ ਤੇ ਵੱਖ-ਵੱਖ ਖੇਡ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਸੁਪਰਡੰਟ ਕੇਵਲ ਕ੍ਰਿਸ਼ਨ, ਐਸ.ਐਚ.ਓ. ਜਤਿੰਦਰ ਸਿੰਘ, ਐਸ.ਐਚ.ਓ. ਪਰਮਜੀਤ ਕੌਰ ਆਦਿ ਹਾਜ਼ਰ ਸਨ।