14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਫ਼ਿਰੋਜ਼ਪੁਰ ਮੰਡਲ ਵਿਚ ਸੇਵਾ-ਮੁਕਤ ਹੋਏ 13 ਰੇਲ ਕਰਮੀਆਂ ਨੂੰ 1.30 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਸੌਂਪੇ

ਫ਼ਿਰੋਜ਼ਪੁਰ, 14 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ਵਿਚ ਸਤੰਬਰ ਮਹੀਨੇ 2026 ਦੌਰਾਨ ਸੇਵਾ-ਮੁਕਤ ਹੋਏ ਕੁੱਲ 13 ਰੇਲਕਰਮੀਆਂ ਨੂੰ 1. 30 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਭੁਗਤਾਨ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੁਆਰਾ ਪ੍ਰਦਾਨ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-10-2026
ਫ਼ਿਰੋਜ਼ਪੁਰ, 14 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ਵਿਚ ਸਤੰਬਰ ਮਹੀਨੇ 2026 ਦੌਰਾਨ ਸੇਵਾ-ਮੁਕਤ ਹੋਏ ਕੁੱਲ 13 ਰੇਲਕਰਮੀਆਂ ਨੂੰ 1.30 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਭੁਗਤਾਨ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੁਆਰਾ ਪ੍ਰਦਾਨ ਕੀਤੀ ਗਈ। ਸੇਵਾ-ਮੁਕਤੀ ਤੋਂ ਬਾਅਦ ਕਰਮੀਆਂ ਨੂੰ 6 ਤਰ੍ਹਾਂ ਦਾ ਭੁਗਤਾਨ ਕੀਤਾ ਜਾਂਦਾ ਹੈ ਜਿਸ ਵਿਚ ਪੀ.ਪੀ.ਓ., ਗ੍ਰੈਚੁਟੀ, ਕੰਮੁਟੇਸ਼ਨ, ਲੀਵ ਇਨ ਕੈਸ਼ਮੈਂਟ, ਜੀ.ਆਈ.ਐੱਸ. ਤੇ ਪੀ.ਐੱਫ. ਸ਼ਾਮਲ ਹੁੰਦੇ ਹਨ। ਇਸ ਮੌਕੇ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਸੇਵਾ-ਮੁਕਤ ਰੇਲਕਰਮੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਲੋਂ ਨਿਭਾਈ ਗਈ ਸ਼ਾਨਦਾਰ ਰੇਲ ਸੇਵਾ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਰਮੀਆਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਆਉਣ ਵਾਲਾ ਜੀਵਨ ਸਿਹਤਮੰਦ, ਸੁਖਦ ਤੇ ਖ਼ੁਸ਼ਹਾਲ ਹੋਵੇ। ਸੀਨੀਅਰ ਮੰਡਲ ਕਾਰਮਿਕ ਅਧਿਕਾਰੀ ਸਾਖੀ ਸਿੰਘ ਨੇ ਸਾਰੇ ਸੇਵਾ-ਮੁਕਤ ਕਰਮੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀ ਸਾਈਬਰ ਧੋਖਾਧੜੀ ਤੋਂ ਪੂਰੀ ਤਰ੍ਹਾਂ ਸਾਵਧਾਨ ਰਹਿਣ। ਇਸ ਅਹਿਮ ਸਮਾਗਮ ਦੌਰਾਨ ਅਪਰ ਮੰਡਲ ਰੇਲ ਪ੍ਰਬੰਧਕ ਨਿਤਿਨ ਗਰਗ, ਸੀਨੀਅਰ ਮੰਡਲ ਕਾਰਮਿਕ ਅਧਿਕਾਰੀ ਸ਼੍ਰੀਮਤੀ ਸਾਖੀ ਸਿੰਘ, ਸੀਨੀਅਰ ਮੰਡਲ ਵਣਜ ਪ੍ਰਬੰਧਕ/ਫਰੇਟ ਪਰਮਦੀਪ ਸਿੰਘ ਸੈਣੀ, ਮੰਡਲ ਇੰਜੀਨੀਅਰ/ਹੈੱਡਕੁਆਟਰ ਆਕਾਸ਼ਦੀਪ, ਮੰਡਲ ਮਕੈਨੀਕਲ ਇੰਜੀਨੀਅਰ ਅਚਰਜ ਗੁਪਤਾ ਸਮੇਤ ਕਈ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿਸਟਲ ਸ਼ੂਟਿੰਗ ’ਚ ਸ਼ਹੀਦ ਗੰਜ ਵੁਮੈਨ ਕਾਲਜ ਮੁੱਦਕੀ ਦੀ ਵਿਦਿਆਰਥਣ ਹਰਸਿਮਰਤ ਕੌਰ ਸੰਧੂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਕਲੀਨ ਆਪ੍ਰੇਸ਼ਨ ਸ਼ੁਰੂ ਕਰ ਕੇ ਡਰੱਗ ਮਾਫੀਆ ਨੂੰ ਨੱਥ ਪਾਉਣ ਸਰਕਾਰਾਂ- ਕਰਨੈਲ ਸਿੰਘ ਪੀਰ ਮੁਹੰਮਦ
Ad Position 24