15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਬੰਦ ਦਾ ਸਮਰਥਨ

ਫ਼ਿਰੋਜ਼ਪੁਰ, 15 ਅਕਤੂਬਰ (ਕੁਲਬੀਰ ਸਿੰਘ ਸੋਢੀ/ਰਾਕੇਸ਼ ਚਾਵਲਾ)- ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਮਾਨਸਾ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਜਿਸਦੇ ਵਿਰੋਧ ਵਿਚ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਚ ਵੀ ਸਮਰਥਨ ਮਿਲਿਆ। ਇਸ ਮੌਕੇ ਵੱਖ-ਵੱਖ ਬਾਜ਼ਾਰਾਂ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਗਟਾਇਆ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਤੇ ਪ੍ਰਸ਼ਾਸਨ ਤੋਂ ਠੋਸ ਕਾਰਵਾਈ ਦੀ ਮੰਗ ਕੀਤੀ।

Ad Position 21
No active advertisement
ਇਨਸਾਫ ਨੂੰ ਲੈ ਕੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਰੋਸ ਮਾਰਚ ਕਰਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਵਰਕਰ। ਅਜੀਤ ਤਸਵੀਰ ਰੋਸ ਜ਼ਾਹਿਰ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ। ਤਸਵੀਰਾਂ- ਕਪਿਲ ਕੰਧਾਰੀ ਬਲਾਕ ਪ੍ਰਧਾਨ ਦਲਜੀਤ ਸਿੰਘ ਬੁੱਟਰ ਦੀ ਅਗਵਾਈ ਹੇਠ ਪੰਜਾਬ ਬੰਦ ਦਾ ਸਮਰਥਨ ਕਰਦੇ ਹੋਏ ਕਿਸਾਨ ਆਗੂ ਤੇ ਵਰਕਰ। ਅਜੀਤ ਤਸਵੀਰ ਤਲਵੰਡੀ ਭਾਈ ਅੰਦਰ ਬੰਦ ਪਈਆਂ ਦੁਕਾਨਾਂ। ਤਸਵੀਰ : ਰਵਿੰਦਰ ਸਿੰਘ ਬਜਾਜ 16-10-2026
ਫ਼ਿਰੋਜ਼ਪੁਰ, 15 ਅਕਤੂਬਰ (ਕੁਲਬੀਰ ਸਿੰਘ ਸੋਢੀ/ਰਾਕੇਸ਼ ਚਾਵਲਾ)- ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਮਾਨਸਾ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਜਿਸਦੇ ਵਿਰੋਧ ਵਿਚ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਚ ਵੀ ਸਮਰਥਨ ਮਿਲਿਆ। ਇਸ ਮੌਕੇ ਵੱਖ-ਵੱਖ ਬਾਜ਼ਾਰਾਂ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਗਟਾਇਆ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਤੇ ਪ੍ਰਸ਼ਾਸਨ ਤੋਂ ਠੋਸ ਕਾਰਵਾਈ ਦੀ ਮੰਗ ਕੀਤੀ। ਹੱਤਿਆ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਸਮਾਜ ਸੇਵੀਆਂ ਤੇ ਨੌਜਵਾਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਜਾ ਰਹੀ ਹੈ। ਬੰਦ ਦੇ ਸੱਦੇ ਦੌਰਾਨ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਨੇ ਆਪਣਾ ਕਾਰੋਬਾਰ ਬੰਦ ਰੱਖ ਕੇ ਇਸ ਘਟਨਾ ਪ੍ਰਤੀ ਰੋਸ ਜਤਾਇਆ। ਲੋਕਾਂ ਦਾ ਕਹਿਣਾ ਹੈ ਕਿ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਜੇਕਰ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹੋਣਗੇ ਤਾਂ ਇਸ ਸਮੱਸਿਆ ਨਾਲ ਲੜਨ ਵਾਲੇ ਸਮਾਜ ਸੇਵੀਆਂ ਅਤੇ ਨੌਜਵਾਨਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਸਕਦਾ ਹੈ। ਬਾਬਾ ਫਰੀਦ ਮਾਰਕੀਟ ਦੇ ਪ੍ਰਧਾਨ ਮੋਹਿਤ ਕੁਮਾਰ ਮਿੱਕੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਬੇਹੱਦ ਦੁਖਦਾਈ ਘਟਨਾ ਹੈ ਅਤੇ ਇਸ ਦੇ ਵਿਰੋਧ ਵਿਚ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਮਕਸਦ ਨਸ਼ਿਆਂ ਵਿਰੁੱਧ ਸਮਾਜਿਕ ਚੇਤਨਾ ਪੈਦਾ ਕਰਨਾ ਤੇ ਸਰਕਾਰ ਨੂੰ ਇਸ ਗੰਭੀਰ ਸਮੱਸਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਨਾ ਹੈ। ਮੋਹਿਤ ਕੁਮਾਰ ਮਿੱਕੀ ਨੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਕਿ ਮੈਡੀਕਲ ਸਟੋਰਾਂ ਦੀ ਨਿਯਮਤ ਅਤੇ ਪ੍ਰਭਾਵਸ਼ਾਲੀ ਚੈਕਿੰਗ ਕੀਤੀ ਜਾਵੇ, ਜਿੱਥੇ ਵੀ ਬਿਨਾਂ ਲੋੜੀਂਦੇ ਅਧਿਕਾਰ ਜਾਂ ਨਿਯਮਾਂ ਦੀ ਉਲੰਘਣਾ ਕਰਕੇ ਨਸ਼ੀਲੇ ਪ੍ਰਭਾਵ ਵਾਲੀਆਂ ਦਵਾਈਆਂ ਦੀ ਵਿਕਰੀ ਕੀਤੀ ਜਾਂਦੀ ਹੈ ਉੱਥੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਤੋਂ ਮੰਗ ਕੀਤੀ ਕਿ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ। ਨਸ਼ਿਆਂ ਦੀ ਸਪਲਾਈ ਅਤੇ ਗ਼ੈਰ-ਕਾਨੂੰਨੀ ਵਿਕਰੀ ਨਾਲ ਜੁੜੀਆਂ ਗਤੀਵਿਧੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਸਮਾਜਸੇਵੀ ਸਵਰਨ ਸਿੰਘ ਸੁਹਾਣਾ ਨੇ ਮੈਡੀਕਲ ਸਟੋਰਾਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰਸ਼ਾਸਨ ਅਤੇ ਸਮਾਜ ਦਾ ਸਾਥ ਦੇਣ। ਯੋਗਾ ਮਾਹਿਰ ਡਾਕਟਰ ਅਰਮਿੰਦਰ ਫਰਮਾਹ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇਕ ਵਿਅਕਤੀ, ਸੰਸਥਾ ਜਾਂ ਸਰਕਾਰੀ ਵਿਭਾਗ ਦੀ ਇਕੱਲੀ ਜ਼ਿੰਮੇਵਾਰੀ ਨਹੀਂ ਹੈ। ਇਹ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਵਿਦਿਆਰਥੀਆਂ ਦੀ ਗੈਰਹਾਜ਼ਰੀ ਕਾਰਨ ਖਾਲੀ ਰਹੀਆਂ ਕਲਾਸਾਂ ਫਿਰੋਜ਼ਪੁਰ, (ਗੁਰਿੰਦਰ ਸਿੰਘ)- ਜੱਥੇਬੰਦੀਆਂ ਵਲੋਂ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਫਿਰੋਜ਼ਪੁਰ ਵਿਚ ਭਰਵਾਂ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਆਮ ਦਿਨਾਂ ਦੇ ਮੁਕਾਬਲੇ ਲੋਕਾਂ ਦੀ ਆਵਾਜਾਈ ਨਾਮਾਤਰ ਰਹੀ ਅਤੇ ਕਈ ਥਾਵਾਂ ’ਤੇ ਸਾਰਾ ਦਿਨ ਸੁੰਨਸਾਨੀ ਛਾਈ ਰਹੀ। ਹਾਲਾਂਕਿ ਸਰਕਾਰੀ ਸਕੂਲ ਅਤੇ ਸਰਕਾਰੀ ਦਫ਼ਤਰ ਖੁੱਲ੍ਹੇ ਰਹੇ ਪਰ ਲੋਕਾਂ ਦੀ ਗੈਰਹਾਜ਼ਰੀ ਕਾਰਨ ਇਨ੍ਹਾਂ ਅਦਾਰਿਆਂ ਵਿਚ ਆਮ ਦਿਨਾਂ ਵਾਲੀ ਚਹਿਲ-ਪਹਿਲ ਨਜ਼ਰ ਨਹੀਂ ਆਈ। ਬੰਦ ਦਾ ਸਭ ਤੋਂ ਵੱਧ ਅਸਰ ਸਰਕਾਰੀ ਸਕੂਲਾਂ ਵਿਚ ਦੇਖਣ ਨੂੰ ਮਿਲਿਆ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸੂਬੇ ਭਰ ਦੇ ਪ੍ਰਾਈਵੇਟ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਕਾਰਨ ਫਿਰੋਜ਼ਪੁਰ ਦੇ ਪ੍ਰਾਈਵੇਟ ਸਕੂਲ ਵੀ ਮੁਕੰਮਲ ਤੌਰ ’ਤੇ ਬੰਦ ਰਹੇ। ਦੂਜੇ ਪਾਸੇ ਸਰਕਾਰੀ ਸਕੂਲ ਭਾਵੇਂ ਖੁੱਲ੍ਹੇ ਰਹੇ ਪਰ ਵਿਦਿਆਰਥੀਆਂ ਦੀ ਗੈਰਹਾਜ਼ਰੀ ਕਾਰਨ ਕਲਾਸ ਰੂਮ ਖਾਲੀ ਪਏ ਰਹੇ। ਕਈ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਨਾ-ਮਾਤਰ ਹੋਣ ਕਾਰਨ ਪੜ੍ਹਾਈ ਦਾ ਮਾਹੌਲ ਵੀ ਪ੍ਰਭਾਵਿਤ ਰਿਹਾ। ਕੁਝ ਸਕੂਲ ਮੁਖੀਆਂ ਵਲੋਂ ਵਿਦਿਆਰਥੀਆਂ ਦੀ ਗੈਰ-ਹਾਜ਼ਰੀ ਨੂੰ ਦੇਖਦਿਆਂ ਅਧਿਆਪਕਾਂ ਨੂੰ ਵੀ ਘਰ ਭੇਜ ਦਿੱਤਾ ਗਿਆ। ਪੰਜਾਬ ਬੰਦ ਦਾ ਅਸਰ ਫਿਰੋਜ਼ਪੁਰ ਦੇ ਬੱਸ ਅੱਡੇ ’ਤੇ ਵੀ ਸਾਫ਼ ਦਿਖਾਈ ਦਿੱਤਾ। ਆਮ ਦਿਨਾਂ ਵਿਚ ਸਵਾਰੀਆਂ ਦੀ ਭੀੜ ਨਾਲ ਰੁੱਝੇ ਰਹਿਣ ਵਾਲੇ ਬੱਸ ਅੱਡੇ ’ਤੇ ਅੱਜ ਰੌਣਕ ਗਾਇਬ ਰਹੀ। ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਪੰਜਾਬ ਰੋਡਵੇਜ਼ ਸਮੇਤ ਪ੍ਰਾਈਵੇਟ ਬੱਸਾਂ ਕਾਊਂਟਰਾਂ ’ਤੇ ਖੜ੍ਹੀਆਂ ਸਵਾਰੀਆਂ ਦੀ ਉਡੀਕ ਕਰਦੀਆਂ ਦਿਖਾਈ ਦਿੱਤੀਆਂ। ਇਸੇ ਤਰ੍ਹਾਂ ਆਮ ਦਿਨਾਂ ਵਿਚ ਆਪਣੇ ਕੰਮ-ਕਾਰ ਲਈ ਲੋਕਾਂ ਨਾਲ ਭਰਿਆ ਰਹਿਣ ਵਾਲਾ ਫਿਰੋਜ਼ਪੁਰ ਦੇ ਟਰਾਂਸਪੋਰਟ ਦਫ਼ਤਰ ਵੀ ਅੱਜ ਲਗਭਗ ਸੁੰਨੇ ਨਜ਼ਰ ਆਏ। ਦਫ਼ਤਰ ਵਿਚ ਸਟਾਫ਼ ਆਪਣੀ ਡਿਊਟੀ ’ਤੇ ਹਾਜ਼ਰ ਸੀ ਪਰ ਆਪਣੇ ਕੰਮ ਕਰਵਾਉਣ ਲਈ ਆਮ ਲੋਕਾਂ ਦੀ ਗੈਰ-ਹਾਜ਼ਰੀ ਕਾਰਨ ਦਫ਼ਤਰ ਵਿਚ ਪੂਰੀ ਤਰ੍ਹਾਂ ਖਾਮੋਸ਼ੀ ਛਾਈ ਰਹੀ। ਕਰਮਚਾਰੀ ਆਪਣੀਆਂ ਸੀਟਾਂ ’ਤੇ ਬੈਠੇ ਰਹੇ ਜਦਕਿ ਆਮ ਦਿਨਾਂ ਵਿਚ ਦਫ਼ਤਰ ਦੇ ਬਾਹਰ ਤੇ ਅੰਦਰ ਲੱਗੀਆਂ ਰਹਿਣ ਵਾਲੀਆਂ ਲੋਕਾਂ ਦੀਆਂ ਕਤਾਰਾਂ ਅੱਜ ਨਜ਼ਰ ਨਹੀਂ ਆਈਆਂ। ਕੁੱਲ ਮਿਲਾ ਕੇ ਜਨਤਕ ਜੱਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਫਿਰੋਜ਼ਪੁਰ ਵਿਚ ਜਨਜੀਵਨ ’ਤੇ ਸਪੱਸ਼ਟ ਪ੍ਰਭਾਵ ਦੇਖਣ ਨੂੰ ਮਿਲਿਆ। ‘ਪੰਜਾਬ ਬੰਦ’ ਨੂੰ ਫ਼ਿਰੋਜ਼ਸ਼ਾਹ ’ਚ ਮਿਲਿਆ ਭਰਵਾਂ ਹੁੰਗਾਰਾ ਫ਼ਿਰੋਜ਼ਸ਼ਾਹ, (ਸਰਬਜੀਤ ਸਿੰਘ ਧਾਲੀਵਾਲ )- ‘ਪੰਜਾਬ ਬੰਦ’ ਦੇ ਸੱਦੇ ਨੂੰ ਫ਼ਿਰੋਜ਼ਸ਼ਾਹ ਇਲਾਕੇ ਵਿਚ ਭਰਪੂਰ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਚੱਲਦਿਆਂ ਇਲਾਕੇ ਭਰ ’ਚ ਰੋਸ ਦੀ ਲਹਿਰ ਦੇਖਣ ਨੂੰ ਮਿਲੀ। ਫ਼ਿਰੋਜ਼ਪੁਰ-ਮੋਗਾ ਮੁੱਖ ਮਾਰਗ ’ਤੇ ਸਥਿਤ ਅਹਿਮ ਕਸਬਿਆਂ ਫ਼ਿਰੋਜ਼ਸ਼ਾਹ, ਘੱਲ ਖ਼ੁਰਦ ਤੇ ਪਿਆਰੇਆਣਾ ਵਿਖੇ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਦੁਕਾਨਾਂ ਬੰਦ ਸਨ ਤੇ ਸੜਕ ’ਤੇ ਸੰਨਾਟਾ ਸੀ। ਭਾਵੇਂ ਸਰਕਾਰੀ ਦਫ਼ਤਰ ਖੁੱਲ੍ਹੇ ਰਹੇ ਪਰ ਉੱਥੇ ਕੰਮਕਾਜ ਲਈ ਆਉਣ-ਜਾਣ ਵਾਲੇ ਆਮ ਲੋਕਾਂ ਦੀ ਗਿਣਤੀ ਨਾ-ਮਾਤਰ ਰਹੀ। ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਵਲੋਂ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ ’ਤੇ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਕਿਸਾਨ ਆਗੂ ਇਕਬਾਲ ਸਿੰਘ, ਬਲਾਕ ਪ੍ਰਧਾਨ ਗੁਰਮੀਤ ਸਿੰਘ, ਅਮਨਦੀਪ ਸਿੰਘ ਕਮਗਰ ਤੇ ਗੁਰਮੁਖ ਸਿੰਘ ਸੰਧੂ ਨੇ ਸੰਬੋਧਨ ਕੀਤਾ। ਪੰਜਾਬ ਬੰਦ ਦੇ ਸੱਦੇ ’ਤੇ ਮੁੱਦਕੀ ’ਚ ਕਿਸਾਨ ਜਥੇਬੰਦੀਆਂ ਅਤੇ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਰੋਸ ਮਾਰਚ ਮੁੱਦਕੀ, (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਮੁੱਦਕੀ ਵਿਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਦੁਕਾਨਦਾਰਾਂ ਨੇ ਆਪਣੇ ਕਾਰੋਬਾਰ ਬੰਦ ਰੱਖ ਕੇ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਕਸਬੇ ਦੇ ਨਵੇਂ ਬੱਸ ਸਟੈਂਡ ਤੋਂ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਪੰਜੇ ਕੇ ਉਤਾੜ ’ਚ ਸਰਕਾਰੀ ਤੇ ਨਿੱਜੀ ਅਦਾਰੇ ਬੰਦ ਕਰਵਾਏ ਪੰਜੇ ਕੇ ਉਤਾੜ, (ਪੱਪੂ ਸੰਧਾ)- ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਬਲਾਕ ਪ੍ਰਧਾਨ ਸੁਖਦੇਵ ਢੋਟ, ਜਨਰਲ ਸਕੱਤਰ ਮੰਗਲ ਸਿੰਘ ਤੇ ਜ਼ਿਲ੍ਹਾ ਆਗੂ ਬਗੀਚਾ ਸਿੰਘ ਦੀ ਅਗਵਾਈ ਹੇਠ ਮੰਡੀ ਪੰਜੇ ਕੇ ਉਤਾੜ ਤੇ ਆਸ-ਪਾਸ ਦੇ ਇਲਾਕੇ ਵਿਚ ਸਰਕਾਰੀ ਤੇ ਨਿੱਜੀ ਅਦਾਰੇ ਤੇ ਦੁਕਾਨਾਂ ਬੰਦ ਕਰਵਾਈਆਂ ਗਈਆਂ। ਇਸ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ। ਇਸ ਮੌਕੇ ਪੰਜੇ ਕੇ ਉਤਾੜ ਦੇ ਪ੍ਰਧਾਨ ਸਤਨਾਮ ਚੰਦ, ਸੁਖਦਿਆਲ ਨੰਬਰਦਾਰ, ਰਮੇਸ਼ ਲਾਲ, ਸੋਹਣ ਲਾਲ, ਸੈਦੇ ਕੇ ਤੋਂ ਬਲਵਿੰਦਰ ਸਿੰਘ, ਮੇਜਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਦੁਕਾਨਦਾਰ ਹਾਜ਼ਰ ਸਨ। ਪੰਜਾਬ ਬੰਦ ਦਾ ਗੋਲੂ ਕਾ ਮੋੜ ’ਚ ਪੂਰਨ ਅਸਰ ਗੋਲੂ ਕਾ ਮੋੜ, (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਬੰਦ ਦੀ ਕਾਲ ਦਾ ਗੋਲੂ ਕਾ ਮੋੜ ਵਿਖੇ ਪੂਰਨ ਅਸਰ ਦੇਖਣ ਨੂੰ ਮਿਲਿਆ। ਇੱਕਾ-ਦੁੱਕਾ ਦੁਕਾਨਾਂ ਨੂੰ ਛੱਡ ਕੇ ਜ਼ਿਆਦਾਤਰ ਦੁਕਾਨਾਂ ਤੇ ਪ੍ਰਾਈਵੇਟ ਸਕੂਲ ਬੰਦ ਰਹੇ। ਬਾਜ਼ਾਰ ਬੰਦ ਹੋਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਤੇ ਸੜਕਾਂ ’ਤੇ ਵੀ ਆਮ ਦਿਨਾਂ ਦੇ ਮੁਕਾਬਲੇ ਆਵਾਜਾਈ ਘੱਟ ਨਜ਼ਰ ਆਈ। ਇਸ ਦੌਰਾਨ ਜਤਿੰਦਰ ਸਿੰਘ ਵਾਰਿਸ ਪੰਜਾਬ ਦੇ, ਨਿਤਨੇਮ ਸੇਵਾ ਸੁਸਾਇਟੀ, ਪੈਨਸ਼ਨਰ ਐਸੋਸੀਏਸ਼ਨ, ਕਿਸਾਨ ਜਥੇਬੰਦੀਆਂ, ਸਿੱਖ ਆਗੂਆਂ ਤੇ ਇਨਸਾਫ਼ ਪਸੰਦ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਗੋਲੂ ਕਾ ਮੋੜ ਵਿਖੇ ਪਹੁੰਚ ਕੇ ਬਾਜ਼ਾਰ ਵਿੱਚ ਰੋਸ ਮਾਰਚ ਕੀਤਾ। ਇਸ ਮੌਕੇ ਜਿਹੜੀਆਂ ਇੱਕਾ-ਦੁੱਕਾ ਦੁਕਾਨਾਂ ਖੁੱਲ੍ਹੀਆਂ ਸਨ, ਉਨ੍ਹਾਂ ਦੇ ਦੁਕਾਨਦਾਰਾਂ ਨੂੰ ਵੀ ਬੰਦ ਵਿਚ ਸਹਿਯੋਗ ਕਰਨ ਲਈ ਕਿਹਾ ਗਿਆ। ਗੁਰੂਹਰਸਹਾਏ ਮੁਕੰਮਲ ਬੰਦ ਰਿਹਾ ਗੁਰੂਹਰਸਹਾਏ, (ਕਪਿਲ ਕੰਧਾਰੀ)- ਪੰਜਾਬ ਬੰਦ ਦੇ ਸੱਦੇ ਨੂੰ ਗੁਰੂਹਰਸਹਾਏ ਸ਼ਹਿਰ ਵਿਚ ਵੀ ਭਰਵਾਂ ਸਮਰਥਨ ਮਿਲਿਆ। ਇਸ ਮੰਦਭਾਗੀ ਘਟਨਾ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਬੰਦ ਦੇ ਸੱਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਗਟਾਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵੱਲੋਂ ਵੀ ਬੰਦ ਦੀ ਹਮਾਇਤ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਹਰੀ ਸਿੰਘ ਨਲਵਾ ਫੈਡਰੇਸ਼ਨ ਦੇ ਆਗੂ ਜਤਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਗੁਰਮੀਤ ਸਿੰਘ, ਨਰੇਸ਼ ਸੇਠੀ, ਹਰਪ੍ਰੀਤ ਸਿੰਘ ਸੋਢੀ, ਰਾਜ ਕੌਰ, ਨਿਸ਼ਾਨ ਸਿੰਘ ਨੇ ਬੰਦ ਨੂੰ ਸਮਰਥਨ ਦੇਣ ਵਾਲੇ ਸਮੂਹ ਵਪਾਰੀਆਂ ਦਾ ਧੰਨਵਾਦ ਕੀਤਾ। ਮਜ਼ਦੂਰ ਜਥੇਬੰਦੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਮਮਦੋਟ, (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)- ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਜ਼ਿਲਾ ਫਿਰੋਜ਼ਪੁਰ ਦੇ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜ਼ਿਲ੍ਹਾ ਸਕੱਤਰ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਮਮਦੋਟ ਦੇ ਪਿੰਡ ਨਿਆਜੀਆਂ ਵਿਖੇ ਜ਼ਿਲ੍ਹੇ ਭਰ ਤੋਂ ਵੱਡਾ ਇਕੱਠ ਕਰਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਤਿੱਖਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਧਾਨ ਮੰਗਲ ਸਿੰਘ ਸਵਾਈ ਕੇ ਜ਼ਿਲ੍ਹਾ ਆਗੂ ਸਰਜੀਤ ਸਿੰਘ, ਅਮਨਦੀਪ ਸਿੰਘ, ਹਰਫੂਲ ਸਿੰਘ, ਗੁਰਬਖਸ਼ ਸਿੰਘ, ਕੇਵਲ ਸਿੰਘ, ਹਰਪਾਲ ਸਿੰਘ ਜਤਾਲਾ, ਸੁਖਦੇਵ ਸਿੰਘ ਨੋਲ, ਰਜਿੰਦਰ ਸਿੰਘ, ਗੁਰਨਾਮ ਸਿੰਘ, ਗੁਰਦਿਆਲ ਸਿੰਘ, ਅਜਮੇਰ ਸਿੰਘ, ਸਲਵਿੰਦਰ ਸਿੰਘ, ਵੀਰ ਸਿੰਘ, ਗੁਰਮੇਲ ਸਿੰਘ ,ਆਰ. ਕੇ. ਜ਼ੀਰਾ, ਡਾ. ਵਰਿੰਦਰ ਸਿੰਘ, ਜੋਗਾ ਸਿੰਘ, ਗੁਰਭੇਜ ਸਿੰਘ, ਬਲਦੇਵ ਸਿੰਘ, ਸੀਮਾਂ ਰਾਣੀ, ਪ੍ਰਵੀਨ ਕੌਰ, ਪਰਮਜੀਤ ਮੌਜੂਦ ਸਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ਹੇਠ ਪੰਜਾਬ ਬੰਦ ਨੂੰ ਸਮਰਥਨ ਮੱਖੂ, (ਕੁਲਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਦਲਜੀਤ ਸਿੰਘ ਬੁੱਟਰ ਦੀ ਅਗਵਾਈ ਹੇਠ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਵੱਖ-ਵੱਖ ਕਸਬਿਆਂ ਵਿਚ ਜਾ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਤੇ ਵਰਕਰਾਂ ਨੇ ਦੁਕਾਨਦਾਰਾਂ ਨੂੰ ਸ਼ਾਂਤਮਈ ਤਰੀਕੇ ਨਾਲ ਦੁਕਾਨਾਂ ਬੰਦ ਕਰਕੇ ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਦਲਜੀਤ ਸਿੰਘ ਬੁੱਟਰ ਤੋਂ ਇਲਾਵਾ ਕਸ਼ਮੀਰ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ, ਰੇਸ਼ਮ ਸਿੰਘ, ਬਲਜੀਤ ਸਿੰਘ, ਜਗੀਰ ਸਿੰਘ, ਅਜਮੇਰ ਸਿੰਘ, ਜੋਰਾ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ, ਸੁਖਵੰਤ ਸਿੰਘ, ਕਰਨੈਲ ਸਿੰਘ, ਗੁਰਵਿੰਦਰ ਸਿੰਘ, ਗੁਰਸਾਹਿਬ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ। ਕਿਸਾਨ ਸੰਘਰਸ਼ ਕਮੇਟੀ ਵਲੋਂ ਪੰਜਾਬ ਬੰਦ ਦੀ ਹਮਾਇਤ ਮੱਖੂ, (ਕੁਲਵਿੰਦਰ ਸਿੰਘ/ਵਰਿੰਦਰ ਮਨਚੰਦਾ)- ਪੰਜਾਬ ਬੰਦ ਦੇ ਸੱਦੇ ’ਤੇ ਸੂਬਾਈ ਆਗੂ ਸੁਖਦੇਵ ਸਿੰਘ ਮੰਡ, ਕਰਨੈਲ ਸਿੰਘ ਭੋਲਾ ਅਤੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਗੁਰਦਿੱਤ ਸਿੰਘ ਮਾਹਣੋਚਾਲ ਦੀ ਅਗਵਾਈ ਹੇਠ ਅੱਜ ਕਸਬਿਆਂ ਤੇ ਸ਼ਹਿਰਾਂ ਵਿਚ ਬੰਦ ਨੂੰ ਸਫ਼ਲ ਕੀਤਾ ਗਿਆ। ਇਸ ਮੌਕੇ ਕਿਸਾਨ ਮਨਜੀਤ ਸਿੰਘ ਜੋਗੇਵਾਲਾ, ਅਰਜਨ ਸਿੰਘ ਮਹਿਮੂਦ ਵਾਲਾ, ਨਿਰਮਲ ਸਿੰਘ ਨੂਰਪੁਰ, ਪੁਰਨ ਸਿੰਘ ਮਸਤੇ ਵਾਲਾ, ਹੁਸ਼ਿਆਰ ਸਿੰਘ ਮਾਛੀ ਵਾੜਾ, ਜਸਵਿੰਦਰ ਸਿੰਘ ਟਿੰਡਵਾ, ਅਮਰੀਕ ਸਿੰਘ ਬਹਾਵਲ ਪੁਰ ,ਫੱਤੇ ਸਿੰਘ ਫੈਮੀਵਾਲਾ, ਗੁਰਮੀਤ ਸਿੰਘ ਠੇਕੇਦਾਰ, ਸ਼ਮਸ਼ੇਰ ਸਿੰਘ ਗੋਰਾ ਗੁਰਦਿਆਲ ਸਿੰਘ, ਸੁਖਚੈਨ ਸਿੰਘ ਕਿੱਲੀ ਬੋਤਲਾ, ਅੰਗਰੇਜ਼ ਸਿੰਘ ਕੁਸ਼ੂ ਵਾਲਾ ਮੋੜਾਂ, ਪ੍ਰਗਟ ਸਿੰਘ ਨਿਜ਼ਾਮਦੀਨ ਵਾਲਾ, ਲਖਵਿੰਦਰ ਸਿੰਘ ਬੂਹ, ਜੋਗਾ ਸਿੰਘ ਫੈਮੀਵਾਲਾ, ਦਲੇਰ ਸਿੰਘ ਮੱਖੂ, ਮਹਿੰਦਰ ਸਿੰਘ ਸ਼ੇਰਾ ਭੰਡਾਰ ਆਦਿ ਹਾਜ਼ਰ ਸਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਵਾਰਿਸ ਪੰਜਾਬ ਦੇ ਵਲੋਂ ਧਰਨਾ ਮਮਦੋਟ, (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਆਗੂਆਂ ਵਲੋਂ ਹੋਰ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ’ਤੇ ਗੁਰਦੁਆਰਾ ਪ੍ਰਗਟ ਸਾਹਿਬ ਦੇ ਸਾਹਮਣੇ ਰੋਸ ਧਰਨਾ ਲਗਾ ਕੇ ਮੁੱਖ ਮਾਰਗ ਜਾਮ ਕੀਤਾ ਗਿਆ। ਇਸ ਦੌਰਾਨ ਬੁਲਾਰਿਆਂ ਵਲੋਂ ਪੰਜਾਬ ਵਿਚ ਸ਼ਰੇਆਮ ਵੱਡੇ ਪੱਧਰ ’ਤੇ ਵਿਕ ਰਹੇ ਮੈਡੀਕਲ ਨਸ਼ੇ ਅਤੇ ਚਿੱਟੇ ਦੀ ਤਸਕਰੀ ਅਤੇ ਵਿਕਰੀ ਲਈ ਪੰਜਾਬ ਪੁਲਿਸ ਤੇ ਸੱਤਾਧਾਰੀ ਪਾਰਟੀ ਨੂੰ ਜ਼ਿੰਮੇਵਾਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ.ਜੀ.ਪੀ. ਪੰਜਾਬ ਦੇ ਅਸਤੀਫ਼ੇ ਦੀ ਮੰਗ ਦੇ ਨਾਲ ਨਾਲ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਮਮਦੋਟ ਦੇ ਮੁੱਖ ਅਫਸਰ ਨਾਲ ਮੀਟਿੰਗ ਕਰਕੇ ਕਸਬੇ ਤੇ ਆਸ ਪਾਸ ਪਿੰਡਾਂ ਵਿਚ ਮੈਡੀਕਲ ਸਟੋਰਾਂ ’ਤੇ ਵਿਕ ਰਹੇ ਨਸ਼ੇ ਤੇ ਚਿੱਟੇ ਦੀ ਤਸਕਰੀ ਤੇ ਵਿਕਰੀ ਨੂੰ ਠੱਲ੍ਹ ਪਾਉਣ ਦੀ ਮੰਗ ਕਰਦਿਆਂ ਪੁਲਿਸ ਨੂੰ ਸਹਿਯੋਗ ਦਾ ਭਰੋਸਾ ਦਿੰਦਿਆਂ ਨਸ਼ਾ ਤਸਕਰਾਂ ਨੂੰ ਨਸ਼ੇ ਦਾ ਕਾਰੋਬਾਰ ਬੰਦ ਕਰਨ ਦੀ ਚਿਤਾਵਨੀ ਦਿੱਤੀ ਗਈ। ਇਸ ਮੌਕੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਦੇਵ ਸਿੰਘ ਗਿੱਲ ਦਿਲਾ ਰਾਮ, ਕਿਸਾਨ ਆਗੂ ਹਰਪਾਲ ਸਿੰਘ ਜਤਾਲਾ, ਗੁਰਚੇਤ ਸਿੰਘ ਦਿਲਾਰਾਮ, ਕਿਸਾਨ ਆਗੂ ਮਨਪ੍ਰੀਤ ਸਿੰਘ ਮੁਰਾਲੀ, ਨਿਸ਼ਾਨ ਸਿੰਘ, ਨਿਰਮਲ ਸਿੰਘ, ਸਰਦਾਰਾ ਸਿੰਘ, ਮਨਜੀਤ ਸਿੰਘ ਸੋਢੀ, ਬਲਕਾਰ ਸਿੰਘ ਜੋਧਪੁਰ, ਮੇਜਰ ਸਿੰਘ ਕੜਮਾ, ਰਮੇਸ਼ ਮਦਾਨ ਆਦਿ ਹਾਜ਼ਰ ਸਨ । ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕਿਆ ਮਾਨ ਸਰਕਾਰ ਦਾ ਪੁਤਲਾ ਮੱਲਾਂਵਾਲਾ, (ਗੁਰਦੇਵ ਸਿੰਘ/ਬਲਬੀਰ ਸਿੰਘ ਜੋਸਨ)- ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਕਾਮਲ ਵਾਲਾ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦਾ ਇਕੱਠ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਡਾ. ਗੁਰਮੇਲ ਸਿੰਘ ਫੱਤੇਵਾਲਾ ਅਤੇ ਗੁਰਮੁੱਖ ਸਿੰਘ ਕਾਮਲ ਵਾਲਾ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਇਨਸਾਫ਼ ਦੀ ਮੰਗ ਕੀਤੀ ਗਈ। ਇਸ ਮੌਕੇ ਮੱਸਾ ਸਿੰਘ ਆਸਫ਼ ਵਾਲਾ, ਟਹਿਲ ਸਿੰਘ ਕਾਮਲ ਵਾਲਾ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ। ਮੱਲਾਂਵਾਲਾ ਰਿਹਾ ਮੁਕੰਮਲ ਬੰਦ ਮੱਲਾਂਵਾਲਾ, (ਬਲਬੀਰ ਸਿੰਘ ਜੋਸਨ, ਗੁਰਦੇਵ ਸਿੰਘ)- ਪੰਜਾਬ ਬੰਦ ਦੇ ਸੱਦੇ ਤਹਿਤ ਮੱਲਾਂਵਾਲਾ ਵਿਖੇ ਸਮਾਜਿਕ, ਧਾਰਮਿਕ ਅਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਕਸਬਾ ਮੱਲਾਂਵਾਲਾ ਦਾ ਮੇਨ ਚੌਕ ਬੰਦ ਕਰਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਮੱਲਾਂਵਾਲਾ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਤੇ ਲੋਕਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ। ਰੋਸ ਮਾਰਚ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਬਾਬਾ ਬਲਕਾਰ ਸਿੰਘ ਇਲਮੇਵਾਲਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ, ਵਾਰਿਸ ਪੰਜਾਬ ਜਥੇਬੰਦੀ ਦੇ ਬਲਾਕ ਪ੍ਰਧਾਨ ਕਾਬਲ ਸਿੰਘ ਬੂਟੇਵਾਲਾ, ਬੱਬੂ ਰੈਡੀਮੇਟ ਨੇ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਰੋਸ ਮਾਰਚ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੌੜਾ, ਪੰਜਾਬ ਦੇ ਸਕੱਤਰ ਮਨਮੋਹਨ ਸਿੰਘ ਥਿੰਦ, ਕੁਲਵੰਤ ਸਿੰਘ ਥਿੰਦ, ਦਰਬਾਰਾ ਸਿੰਘ ਮੱਲੀ ਸੁੱਧ ਸਿੰਘ ਵਾਲਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮਾਸਟਰ ਕੁਲਦੀਪ ਸਿੰਘ, ਡਾ. ਕੁਲਜੀਤ ਸਿੰਘ, ਬਾਪੂ ਚਤਰ ਸਿੰਘ, ਕੁਲਵੰਤ ਸਿੰਘ ਮੋਟਰਾਂ ਵਾਲਾ, ਹਰਦੀਪ ਸਿੰਘ ਖਾਲਸਾ ਮੱਲਾਂਵਾਲਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ, ਅਨੂਪ ਸਿੰਘ, ਸੰਤੋਖ ਸਿੰਘ ਧੰਜੂ, ਗੁਰਲਾਲ ਸਿੰਘ ਭੁੱਲਰ, ਯੂਥ ਆਗੂ ਗੁਰਪ੍ਰੀਤ ਸਿੰਘ ਲਾਟੀਆ, ਗੁਰਸ਼ਾਨ ਸਿੰਘ ਮੱਲਾਂਵਾਲਾ, ਜਥੇਦਾਰ ਹਰਜਿੰਦਰ ਸਿੰਘ ਮੱਲਾਵਾਲਾ, ਗੁਰਬਚਨ ਸਿੰਘ ਖੋਪਲ ਮੱਲਾਵਾਲਾ, ਮੇਹਰ ਸਿੰਘ ਘਿਮਿਆਰੀ ਵਾਲਾ ਆਦਿ ਹਾਜ਼ਰ ਸਨ। ਪੰਜਾਬ ਬੰਦ ਨੂੰ ਸਫਲ ਬਣਾਉਣ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰੋਸ ਪ੍ਰਦਰਸ਼ਨ ਮੱਖੂ, (ਕੁਲਵਿੰਦਰ ਸਿੰਘ/ਵਰਿੰਦਰ ਮਨਚੰਦਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੱਖੂ ਵਿਖੇ ਸਵ: ਡਾਕਟਰ ਰਣਜੀਤ ਸਿੰਘ ਚੌਕ ਵਿਖੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ ਦੀ ਅਗਵਾਈ ਹੇਠ ਧਰਨਾ ਲਗਾ ਕੇ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸ਼ਹਿਰ ਵਾਸੀਆਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਬੰਦ ਦੇ ਸੱਦੇ ਨੂੰ ਸੰਪੂਰਨ ਹਮਾਇਤ ਦਿੱਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਸਰਪੰਚ ਦਲਜੀਤ ਸਿੰਘ ਬੁੱਟਰ ਵਲੋਂ ਵੀ ਆਪਣੇ ਸਾਥੀਆਂ ਸਮੇਤ ਬੰਦ ਦੇ ਸੱਦੇ ਨੂੰ ਹਮਾਇਤ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਜ਼ੀਰਾ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ, ਸਰਪੰਚ ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ ਭਾਕਿਯੂ ਲੱਖੋਵਾਲ, ਸਰਪੰਚ ਲਖਵਿੰਦਰ ਸਿੰਘ ਅਰਾਈਆਂ ਵਾਲਾ, ਨਰਿੰਦਰ ਸਿੰਘ ਮੱਖੂ ਸਰਕਲ ਪ੍ਰਧਾਨ, ਰਘਵੀਰ ਸਿੰਘ ਜੀਰਾ ਸਰਕਲ ਪ੍ਰਧਾਨ, ਡਾ: ਸੁਖਦੇਵ ਸਿੰਘ ਵਿਝੋਕੇ, ਸਾਹਿਬ ਸਿੰਘ ਰਸੂਲਪੁਰ, ਬਲਵਿੰਦਰ ਸਿੰਘ ਪੱਧਰੀ, ਬਲਕਾਰ ਸਿੰਘ ਜੋਗੇ ਵਾਲਾ, ਸੁਖਜੀਤ ਸਿੰਘ ਮੱਖੂ ਸਰਕਲ ਪ੍ਰਧਾਨ, ਦਵਿੰਦਰ ਸਿੰਘ ਫੇਮੀ ਵਾਲਾ, ਬਾਬਾ ਹੈਪੀ ਸਿੰਘ ਫੇਮੀ ਵਾਲਾ, ਹਰਪਾਲ ਸਿੰਘ, ਰਵਿੰਦਰ ਸਿੰਘ ਬਾਠ, ਸੁਖਜਿੰਦਰ ਸਿੰਘ ਫੌਜੀ ਸ਼ੀਹਾਂਪਾੜੀ, ਗੁਰਨੇਕ ਸਿੰਘ ਖੰਨਾ, ਜਸਬੀਰ ਸਿੰਘ ਸਸਤੇ ਵਾਲੀ, ਬੂਟਾ ਸਿੰਘ ਆਦਿ ਹਾਜ਼ਰ ਸਨ। ਕਿਸਾਨ ਜਥੇਬੰਦੀਆਂ ਨੇ ਫ਼ਿਰੋਜ਼ਪੁਰ ’ਚ ਪੰਜਾਬ ਬੰਦ ਦੇ ਸੱਦੇ ਨੂੰ ਦਿੱਤਾ ਸਮਰਥਨ ਫ਼ਿਰੋਜ਼ਪੁਰ, (ਕੁਲਬੀਰ ਸਿੰਘ ਸੋਢੀ): ਫ਼ਿਰੋਜ਼ਪੁਰ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸ਼ਮੂਲੀਅਤ ਕੀਤੀ ਗਈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਗੁਰਮੀਤ ਸਿੰਘ ਪੋਜੋ ਕੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਗੁਰਮੀਤ ਸਿੰਘ ਘੋੜੇ ਚੱਕ ਨੇ ਕਿਹਾ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਬਣਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ ਗੁਰੂਹਰਸਹਾਏ, (ਕਪਿਲ ਕੰਧਾਰੀ) - ਪੰਜਾਬ ਬੰਦ ਦੇ ਸੱਦੇ ਤਹਿਤ ਗੁਰੂਹਰਸਹਾਏ ਵਿਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਸੂਬੇ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਉਠਾਏ। ਇਸ ਮੌਕੇ ਨੀਰਜ ਸਹਿਗਲ, ਗੁਰਵਿੰਦਰ ਬਰਾੜ, ਰਵੀ ਕੰਬੋਜ ਐੱਮ.ਸੀ., ਰਚਿਤ ਸੋਢੀ ਐੱਮ.ਸੀ., ਡੋਗਰ, ਪੰਕਜ ਮੰਡੋਰਾ, ਸਿਕੰਦਰ, ਗੋਰਾ ਬਜਾਜ, ਪ੍ਰੇਮ ਸਚਦੇਵਾ, ਗੌਰਵ ਸਚਦੇਵਾ, ਮਨਜੀਤ, ਸਤਨਾਮ ਸਿੰਘ, ਗੁਰਕੀਰਤਨ ਸਿੰਘ, ਕਾਕਾ ਸੇਖੋਂ, ਪ੍ਰਗਟ, ਬਿੱਟੂ, ਗੁਲਸ਼ਨ ਕੁਮਾਰ, ਮਨੀਸ਼ ਖੁਰਾਣਾ, ਅਸ਼ੋਕ ਕੁਮਾਰ, ਸੁਖਚੈਨ, ਮੋਨੂੰ ਸ਼ਰਮਾ ਆਦਿ ਮੌਜੂਦ ਸਨ। ਭਾਈ ਜਸਪਾਲ ਸਿੰਘ ਤੇ ਸਾਥੀ ਗ੍ਰਿਫਤਾਰ ਤੇ ਰਿਹਾਅ ਫਿਰੋਜ਼ਪੁਰ, (ਸੁਖਵਿੰਦਰ ਸਿੰਘ)- ਬੰਦ ਦੇ ਸੱਦੇ ’ਤੇ ਸਫਲ ਬਣਾਉਣ ਲਈ ਵਿਉਂਤਬੰਦੀ ਕੀਤੇ ਜਾਣ ਤੋਂ ਪਹਿਲਾਂ ਹੀ ਪੁਲਿਸ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਤੇ ਸਾਥੀਆਂ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ ਜਿਨ੍ਹਾਂ ਨੂੰ ਬਾਕੀ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਪੁਲਿਸ ਕੋਲ ਦਬਾਅ ਬਣਾਉਣ ਅਤੇ ਚੇਤਾਵਨੀ ਦੇਣ ਦੇ ਬਾਅਦ ਵਿਚ ਛੱਡ ਦਿੱਤਾ ਗਿਆ। ਰਿਹਾਹੀ ਉਪਰੰਤ ਭਾਈ ਜਸਪਾਲ ਸਿੰਘ ਅਤੇ ਸਾਥੀਆਂ ਜਿਨ੍ਹਾਂ ਵਿਚ ਸਤਲੁਜ ਮਿਸ਼ਨ ਦੇ ਮਾਨ ਸਿੰਘ ਕਿਲੀ, ਰਾਵਣ ਸੈਣਾ ਦੇ ਦੀਪ ਦਸ਼ਾਨੰਦ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਅੱਜ ਸਮੁੱਚਾ ਪੰਜਾਬ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜਾ ਹੈ ਤੇ ਖੜਾ ਰਹੇਗਾ। ਇਸ ਉਪਰੰਤ ਸਮੁੱਚੀਆਂ ਸਿੱਖ ਅਤੇ ਗੈਰ ਸਿੱਖ ਜਥੇਬੰਦੀਆਂ ਨੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚ ਰੋਸ ਮਾਰਚ ਕੱਢਿਆ। ਇਸ ਸਮੇਂ ਇੰਟਰਨੈਸ਼ਨਲ ਪੰਥਕ ਦਲ ਦੇ ਪੰਜਾਬ ਪ੍ਰਧਾਨ ਬਾਬਾ ਸਤਨਾਮ ਸਿੰਘ ਵੱਲੀਆ, ਫੈਡਰੇਸ਼ਨ ਮਹਿਤਾ ਦੇ ਭਾਈ ਜਸਪਾਲ ਸਿੰਘ, ਕੁਲਦੀਪ ਸਿੰਘ ਨੰਢਾ, ਅਵਤਾਰ ਸਿੰਘ ਫੌਜੀ, ਜਸਬੀਰ ਸਿੰਘ ਜੱਸ, ਕੁਲਦੀਪ ਸਿੰਘ ਲੋਕੋ, ਸਤਿਕਾਰ ਕਮੇਟੀ ਦੇ ਰਣਜੀਤ ਸਿੰਘ ਲਾਡੀ, ਬਲਕਾਰ ਸਿੰਘ, ਡਾ. ਗੁਰਮੀਤ ਸਿੰਘ, ਗੁਰਵਰਪ੍ਰੀਤ ਸਿੰਘ ਗੋਰਾ, ਦਲੇਰ ਸਿੰਘ, ਅਨਮੋਲਪ੍ਰੀਤ ਸਿੰਘ, ਜਸ਼ਨਦੀਪ ਸਿੰਘ, ਜਗਤਾਰ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ। ‘ਪੰਜਾਬ ਬੰਦ’ ਦੌਰਾਨ ਜ਼ੀਰਾ ਰਿਹਾ ਮੁਕੰਮਲ ਬੰਦ ਜ਼ੀਰਾ, (ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ/ਹਰਜੀਤ ਸਿੰਘ ਗਿੱਲ)- ‘ਪੰਜਾਬ ਬੰਦ’ ਦੇ ਸੱਦੇ ਨੂੰ ਜ਼ੀਰਾ ਸ਼ਹਿਰ ਅੰਦਰ ਭਰਵਾਂ ਹੁੰਗਾਰਾ ਮਿਲਿਆ। ਬੰਦ ਦੌਰਾਨ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ। ਐਮਰਜੈਂਸੀ ਸੇਵਾਵਾਂ ਵਜੋਂ ਇੱਕਾ-ਦੁੱਕਾ ਮੈਡੀਕਲ ਸਟੋਰਾਂ ਨੂੰ ਛੱਡ ਕੇ ਸਮੂਹ ਬਾਜ਼ਾਰ, ਵਪਾਰਕ ਅਦਾਰੇ, ਹਲਵਾਈ ਅਤੇ ਛੋਟੇ-ਵੱਡੇ ਦੁਕਾਨਦਾਰ ਪੂਰੀ ਤਰ੍ਹਾਂ ਬੰਦ ਰਹੇ ਤੇ ਸੜਕਾਂ ’ਤੇ ਸੰਨਾਟਾ ਛਾਇਆ ਰਿਹਾ। ਇਸ ਰੋਸ ਪ੍ਰਦਰਸ਼ਨ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ, ਮਜ਼ਦੂਰ ਯੂਨੀਅਨਾਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵਲੋਂ ਇਕੱਠੇ ਹੋ ਕੇ ਸ਼ੇਰਾਂ ਵਾਲਾ ਚੌਕ ਅਤੇ ਘੰਟਾ ਘਰ ਵਿਖੇ ਇਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਸੰਬੋਧਨ ਕਰਨ ਵਾਲਿਆਂ ਵਿਚ ਹਲਕਾ ਇੰਚਾਰਜ ਦਵਿੰਦਰ ਸਿੰਘ ਸੇਖੋਂ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪੰਜਾਬ ਐਗਜ਼ੈਕਟਿਵ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਸੀਨੀਅਰ ਆਗੂ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ, ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨੇਰ, ਤਰਕਸ਼ੀਲ ਆਗੂ ਮਾਸਟਰ ਮੇਘ ਰਾਜ ਰੱਲਾ, ਨੈਬ ਸਿੰਘ ਬੋਤੀਆਂ ਵਾਲਾ ਸੀਨੀਅਰ ਆਗੂ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ,ਸਾਂਝਾ ਮੋਰਚਾ ਆਗੂ ਰੋਮਨ ਬਰਾੜ, ਗੁਰਭਾਗ ਸਿੰਘ ਮਰੂੜ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਬਲਾਕ ਬਲਾਕ ਪ੍ਰਧਾਨ ਦਿਲਬਾਗ ਸਿੰਘ ਸ਼ਾਮਲ ਸਨ। ਇਸ ਵਿਸ਼ਾਲ ਧਰਨੇ ਵਿਚ ਕਿਸਾਨ ਆਗੂ ਮਨਦੀਪ ਸਿੰਘ ਅਲੀਪੁਰ, ਹਰਪ੍ਰੀਤ ਸਿੰਘ ਲੌਂਗੋਦੇਵਾ, ਰਾਜਵਿੰਦਰ ਸਿੰਘ ਗੋਲਡੀ, ਪ੍ਰਧਾਨ ਮਾਲਵਾ ਜੋਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਗੁਰਚਰਨ ਨੂਰਪੁਰ, ਰਘਵੀਰ ਸਿੰਘ ਸਨੇਰ, ਲਖਵਿੰਦਰ ਸਿੰਘ ਸੁਪਰ ਵਲਟੋਹਾ, ਅਮਰਜੀਤ ਸਿੰਘ ਮਠਾੜੂ, ਗੁਰਦੀਪ ਸਿੰਘ ਕਾਨੂੰਗੋ, ਕੁਲਵੰਤ ਸਿੰਘ ਗਾਦੜੀ ਵਾਲਾ, ਸਰਬਜੀਤ ਸਿੰਘ ਜੱਜ, ਚਰਨਜੀਵ ਨਾਰੰਗ, ਤਰਸੇਮ ਸਿੰਘ ਰੂਪ ਸ਼ਹਿਰੀ ਬਲਾਕ ਪ੍ਰਧਾਨ, ਪਰਮਜੀਤ ਵਿਦਿਆਰਥੀ, ਬਾਬਾ ਜਗਸੀਰ ਸਿੰਘ, ਲਖਵਿੰਦਰ ਸਿੰਘ ਰਾਈਆਂ ਵਾਲਾ ਆਦਿ ਹਾਜ਼ਰ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਨੇ ਫੂਕੇ ਪੰਜਾਬ ਸਰਕਾਰ ਦੇ ਪੁਤਲੇ ਫ਼ਿਰੋਜ਼ਪੁਰ,ਕੁੱਲਗੜ੍ਹੀ, (ਕੁਲਬੀਰ ਸਿੰਘ ਸੋਢੀ, ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਵਲੋਂ ਪੰਜਾਬ ਭਰ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਦੇ ਚੱਲਦੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹੀਰਾ ਸਿੰਘ ਗੁਰਦਿੱਤੀਵਾਲਾ ਪੂਰਨ ਕਲਾਂ ਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਨ ਦੀ ਅਗਵਾਈ ਵਿਚ ਵੀ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਸੂਬਾ ਸਰਕਾਰ ਦਾ ਪੁਤਲਾ ਫੁਕਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਗੁਰਭੇਜ ਸਿੰਘ ਚੱਠਾ, ਗੁਰਮੁਖ ਸਿੰਘ, ਰਣਜੀਤ ਸਿੰਘ, ਜੁਗਰਾਜ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ, ਪਿਆਰਾ ਸਿੰਘ, ਦਲਵਿੰਦਰ ਸਿੰਘ, ਮਲਕੀਤ ਸਿੰਘ ਮੱਲਾਂਵਾਲਾ, ਹਰਜੀਤ ਸਿੰਘ ਸੰਧੂ, ਫੁੱਲਰਵਨ ਸਿੰਘ, ਬੋਹੜ ਸਿੰਘ, ਜੱਜ ਸਿੰਘ, ਬਿਕਰਮਜੀਤ ਸਿੰਘ, ਝਿਰਮਲ ਸਿੰਘ ਅਤੇ ਦੁਰਲਭ ਸਿੰਘ ਸਮੇਤ ਹੋਰ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ। ਪੰਜਾਬ ਬੰਦ ਦੇ ਸੱਦੇ ‘ਤੇ ਅੱਜ ਕੁੱਲਗੜ੍ਹੀ ਅਤੇ ਆਸ-ਪਾਸ ਦੇ ਖੇਤਰ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਲੋਕਾਂ ਨੇ ਆਪ ਮੁਹਾਰੇ ਬਾਜ਼ਾਰ ਤੇ ਦੁਕਾਨਾਂ ਬੰਦ ਰੱਖੀਆਂ ਅਤੇ ਸੜਕ ‘ਤੇ ਵੀ ਨਾ-ਮਾਤਰ ਆਵਾਜਾਈ ਵੇਖਣ ਨੂੰ ਮਿਲੀ। ਕਾਂਗਰਸ ਪਾਰਟੀ ਵਲੋਂ ਤਲਵੰਡੀ ਭਾਈ ਵਿਖੇ ਰੋਹ ਭਰਪੂਰ ਰੋਸ ਧਰਨਾ ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ)- ਕਾਂਗਰਸ ਪਾਰਟੀ ਵਲੋਂ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਹੇਠ ਅੱਜ ਇੱਥੇ ਫਿਰੋਜ਼ਪੁਰ-ਮੋਗਾ ਰੋਡ ’ਤੇ ਰਾਸ਼ਟਰੀ ਰਾਜ ਮਾਰਗ-54 ਦੇ ਪੁਲ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੈ। ਇਸ ਸਮੇਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਰਾਜਿੰਦਰ ਛਾਬੜਾ, ਸੀਨੀਅਰ ਕਾਂਗਰਸੀ ਆਗੂ ਰੂਪ ਲਾਲ ਵੱਤਾ, ਰਵਿੰਦਰ ਸਿੰਘ ਤੂਤ, ਕੰਵਲਪ੍ਰੀਤ ਸਿੰਘ ਗਿੱਲ ਪ੍ਰਧਾਨ ਬਲਾਕ ਕਾਂਗਰਸ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਰੋਸ ਪ੍ਰਦਰਸ਼ਨ ਮੌਕੇ ਹਰਦੀਪ ਸਿੰਘ ਹੈਪੀ ਉਪ ਪ੍ਰਧਾਨ ਨਗਰ ਕੌਂਸਲ ਤਲਵੰਡੀ ਭਾਈ, ਜਗਨਾਮ ਘੁੰਮਣ ਕੌਂਸਲਰ, ਭੁਪਿੰਦਰ ਸਿੰਘ ਭਿੰਦਾ, ਤਰਸੇਮ ਵੱਤਾ, ਗੁਰਬਖਸ਼ ਸਿੰਘ ਮੱਪਾ ਬਰਾੜ, ਜਸਵੀਰ ਸਿੰਘ ਜੱਸ ਕੋਟਲਾ, ਬੱਬਲ ਖੋਸਾ ਭੋਲੂਵਾਲਾ, ਭੁਪਿੰਦਰ ਸਿੰਘ ਪਤਲੀ, ਜਗਸੀਰ ਸਿੰਘ ਖੋਸਾ ਕੋਟ ਕਰੋੜ, ਮੇਲਾ ਸਿੰਘ ਭੋਲੂਵਾਲਾ, ਜਗਸੀਰ ਸਿੰਘ ਭੋਲੂਵਾਲਾ, ਮਨੀਸ਼ ਸੁਲਹਾਨੀ, ਬਲਦੇਵ ਸਿੰਘ ਸੰਧੂ ਰੱਤਾ ਖੇੜਾ, ਗੁਰਸੇਵਕ ਸਿੰਘ ਭੰਬਾ ਲੰਡਾ, ਸਤੀਸ਼ ਕੁਮਾਰ ਕਾਮਰੇਡ, ਕੁਲਬੀਰ ਸਿੰਘ ਠੇਠਰ ਕਲਾਂ, ਜਸਵਿੰਦਰ ਸਿੰਘ ਹੈਪੀ ਹਰਾਜ, ਭਗਵੰਤ ਸਿੰਘ ਨਰੈਣਗੜ੍ਹ, ਗੁਰਦਿਆਪ ਸਿੰਘ ਸੂਬਾ ਫਿੱਡੇ, ਕੇਵਲ ਸਿੰਘ ਭੰਗਰਾ ਆਦਿ ਸ਼ਾਮਿਲ ਸਨ। ਮੁੱਦਕੀ ’ਚ ਵਿਸ਼ਾਲ ਰੋਸ ਮਾਰਚ ਕੱਢਿਆ ਮੁੱਦਕੀ, (ਭੁਪਿੰਦਰ ਸਿੰਘ)- ਅੱਜ ਕਸਬਾ ਮੁੱਦਕੀ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਮੁੱਦਕੀ ਵਿਚ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਕਿਸਾਨ ਜਥੇਬੰਦੀਆਂ ਬੀ.ਕੇ.ਯੂ. ਏਕਤਾ ਡਕੌਦਾ, ਬੀ.ਕੇ.ਯੂ. ਕਾਦੀਆ, ਬੀ.ਕੇ.ਯੂ. ਬਹਿਰਾਮ ਕੇ, ਬੀ.ਕੇ.ਯੂ. ਕਾਦੀਆਂ ਤੋਂ ਇਲਾਵਾ ਇਨਕਲਾਬੀ ਜਥੇਬੰਦੀਆਂ, ਸਮੂਹ ਦੁਕਾਨਦਾਰਾਂ ਤੇ ਆਸ ਪਾਸ ਦੇ ਪਿੰਡਾਂ ਦੇ ਸੁਹਿਰਦ ਲੋਕਾਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ। ਰੋਸ ਮਾਰਚ ਦੌਰਾਨ ਕਿਸਾਨ ਆਗੂ ਗੁਲਜ਼ਾਰ ਸਿੰਘ ਕੱਬਰ ਵੱਛਾ ਬੀ.ਕੇ.ਯੂ. ਡਕੌਦਾ, ਸੁਖਮੰਦਰ ਸਿੰਘ ਖੋਸਾ, ਡਾ. ਸਤਬੀਰ ਸਿੰਘ ਮਿਰਜ਼ੇ ਕੇ, ਬੀਬੀ ਪਰਮਜੀਤ ਕੌਰ, ਰਘੁਬੀਰ ਸਿੰਘ ਕਲਸੀ, ਸੋਨੂੰ ਮੁੱਦਕੀ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ। ਇਸ ਮੌਕੇ ਸੁਖਜੀਤ ਸਿੰੰਘ ਬਰਾੜ, ਹਰਪ੍ਰੀਤ ਸਿੰਘ ਕੈਂਥ ਆਦਿ ਹਾਜ਼ਰ ਸਨ। ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਪੰਜਾਬ ਬੰਦ ਦੀ ਹਮਾਇਤ ਮੱਖੂ, (ਕੁਲਵਿੰਦਰ ਸਿੰਘ/ਵਰਿੰਦਰ ਮਨਚੰਦਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼, ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਰਾਈਆਂ ਵਾਲਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਫੂਲ ਦੇ ਆਗੂਆਂ ਤੇ ਵਰਕਰਾਂ ਵਲੋਂ ਸਾਂਝੇ ਤੌਰ ’ਤੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਮੱਖੂ ਵਿਖੇ ਆਪਣਾ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤਮਈ ਤਰੀਕੇ ਨਾਲ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਦੀ ਪ੍ਰੇਰਨਾ ਕੀਤਾ। ਇਸ ਮੌਕੇ ਸੁਖਦੇਵ ਸਿੰਘ ਅਰਾਈਆਂਵਾਲਾ ਸੂਬਾ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ, ਜਤਿੰਦਰ ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ, ਜਰਨੈਲ ਸਿੰਘ ਮੱਖੂ ਜ਼ਿਲ੍ਹਾ ਜਨਰਲ ਸਕੱਤਰ, ਚਰਨਜੀਤ ਸਿੰਘ ਬਲ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਫੂਲ, ਜੋਗਾ ਸਿੰਘ ਨੰਗਲ, ਗੁਰਜੀਤ ਸਿੰਘ ਜੋਗੇਵਾਲਾ ਜ਼ਿਲ੍ਹਾ ਸਕੱਤਰ, ਜ਼ਿਲ੍ਹਾ ਆਗੂ ਗੁਰਨੈਬ ਸਿੰਘ ਜੱਜ, ਮਨਜੀਤ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ, ਰਵਿੰਦਰ ਸਿੰਘ, ਕੰਵਰਜੀਤ ਸਿੰਘ, ਨਿਰਮਲ ਸਿੰਘ ਡਿੱਬਵਾਲਾ, ਬੂਟਾ ਸਿੰਘ ਜੋਗੇ ਵਾਲਾ, ਅਵਤਾਰ ਚੌਧਰੀ, ਕੁਲਦੀਪ ਸਿੰਘ ਬੁੱਲੋਕੇ, ਗੁਲਾਬ ਸਿੰਘ ਲੱਲੇ, ਸੁਖਦੇਵ ਸਿੰਘ ਕੁੱਸੂ ਵਾਲਾ ਮੋੜ, ਬਲਵਿੰਦਰ ਸਿੰਘ ਲਾਲ ਵਾਲਾ, ਸੁਖਦੇਵ ਸਿੰਘ ਟਿੱਬੀ ਟੈਬਾਂ, ਗੁਰਦੇਵ ਸਿੰਘ ਕਾਲੂ ਮੁਡੀ, ਬਖਸ਼ੀਸ ਸਿੰਘ, ਡਾ. ਅੰਗਰੇਜ ਸਿੰਘ, ਗੁਰਅਸੀਸ ਸਿੰਘ, ਦਰਸ਼ਨ, ਨਵਜੋਤ ਸਿੰਘ ਮੱਖੂ, ਜਸਵੰਤ ਸਿੰਘ ਸੰਧੂ, ਬਲਰਾਜ ਸਿੰਘ ਵੱਟੂ ਭੱਟੀ, ਬੇਅੰਤ ਸਿੰਘ, ਦਰਸ਼ਨ ਸਿੰਘ ਬੁੱਲੋਕੇ, ਰਾਜੂ ਬੁੱਲੋਕੇ, ਗੁਰਦਿਆਲ ਸਿੰਘ, ਸ਼ੇਰਾ ਭੁੱਲਰ, ਨਿਰਵੈਲ ਸਿੰਘ ਕਬੱਡੀ ਖਿਡਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਰੋਸ ਧਰਨੇ ’ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ ਫ਼ਿਰੋਜ਼ਪੁਰ, (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਭਰਵੀਂ ਸ਼ਮੂਲੀਅਤ ਕਰਦਿਆਂ ਇਸ ਘਟਨਾ ਪ੍ਰਤੀ ਰੋਸ ਪ੍ਰਗਟਾਇਆ। ਧਰਨੇ ਦੌਰਾਨ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨਾਂ ਦੀ ਹੱਤਿਆ ਦੀ ਘਟਨਾ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ਵਿਚ ਨਿਰਪੱਖ ਜਾਂਚ ਕਰਕੇ ਘਟਨਾ ਦੇ ਪਿੱਛੇ ਕੰਮ ਕਰਦੇ ਸਾਰੇ ਤੱਥ ਸਾਹਮਣੇ ਲਿਆਂਦੇ ਜਾਣ। ਇਸ ਮੌਕੇ ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸੀਨੀਅਰ ਆਗੂ, ਬਾਬਾ ਸਤਨਾਮ ਸਿੰਘ ਵੱਲੀਆਂ, ਜਗਦੀਪ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ, ਅਵਤਾਰ ਸਿੰਘ ਮਹਿਮ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪ੍ਰਗਟ ਸਿੰਘ ਵਾਹਕੇ ਮੁੱਖ ਬੁਲਾਰਾ, ਗੁਰਵਿੰਦਰ ਸਿੰਘ ਮੁਹਾਲਮ ਯੂਥ ਪ੍ਰਧਾਨ , ਜਸਵੰਤ ਸਿੰਘ ਸੋਸ਼ਲ ਮੀਡੀਆ ਇੰਚਾਰਜ, ਸੁੱਚਾ ਸਿੰਘ ਮੁਹਾਲਮ, ਬਲਰਾਜ ਸਿੰਘ, ਗੁਰਮੀਤ ਸਿੰਘ ਘੋੜੇ ਚੱਕ ਆਦਿ ਸ਼ਾਮਿਲ ਸਨ। ਪੰਜਾਬ ਬੰਦ ਨੂੰ ਤਲਵੰਡੀ ਭਾਈ ’ਚ ਮਿਲਿਆ ਭਰਵਾਂ ਹੁੰਗਾਰਾ ਤਲਵੰਡੀ ਭਾਈ, (ਰਵਿੰਦਰ ਸਿੰਘ ਬਜਾਜ)- ਪੰਜਾਬ ਬੰਦ ਦੇ ਸੱਦੇ ਨੂੰ ਅੱਜ ਤਲਵੰਡੀ ਭਾਈ ਵਿਖੇ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਸ਼ਹਿਰ ਦੇ ਦੁਕਾਨਦਾਰਾਂ ਨੇ ਆਪਣੇ ਕਾਰੋਬਾਰ ਬੰਦ ਰੱਖ ਕੇ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ। ਬੰਦ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਵਿਚ ਕਾਰੋਬਾਰੀ ਸਰਗਰਮੀਆਂ ਠੱਪ ਰਹੀਆਂ। ਇਸ ਦੌਰਾਨ ਸ਼੍ਰੋਮਣੀ ਪੰਥਕ ਅਕਾਲੀ ਦਸਮੇਸ਼ ਤਰਨਾ ਦਲ ਦੇ ਜਥੇਦਾਰ ਹਰਕ੍ਰਿਸ਼ਨ ਸਿੰਘ ਹਰਦਾਸਾ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਦੇ ਕਾਫ਼ਲੇ ਤੇ ਹੋਰ ਨੌਜਵਾਨਾਂ ਵਲੋਂ ਸ਼ਹਿਰ ਵਿਚ ਰੋਡ ਮਾਰਚ ਕੀਤਾ ਗਿਆ। ਬੰਦ ਦੇ ਸਮਰਥਨ ਵਿਚ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੀ। ਪੰਜਾਬ ਬੰਦ ਦੌਰਾਨ ਸਮਰਥਕਾਂ ਤੇ ਮਾਰਕੀਟ ਕਮੇਟੀ ਦੇ ਪ੍ਰਧਾਨ ਵਿਚਾਲੇ ਤਕਰਾਰ ਫਿਰੋਜ਼ਪੁਰ, (ਸੁਖਵਿੰਦਰ ਸਿੰਘ) – ਪੰਜਾਬ ਬੰਦ ਦੇ ਸੱਦੇ ਦੌਰਾਨ ਫਿਰੋਜ਼ਪੁਰ ਵਿਚ ਮਾਹੌਲ ਤਣਾਅਪੂਰਨ ਬਣਿਆ ਰਿਹਾ। ਇਸ ਦੌਰਾਨ ਸਮਰਥਕਾਂ ਵਰਿਆਮ ਸਿੰਘ ਅਤੇ ਗਗਨ ਨੇ ਮਾਰਕੀਟ ਕਮੇਟੀ ਦੇ ਪ੍ਰਧਾਨ ਟਿੱਡੀ ਮਹਿਤਾ ’ਤੇ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਗੰਭੀਰ ਦੋਸ਼ ਲਗਾਏ। ਵਰਿਆਮ ਸਿੰਘ ਅਤੇ ਗਗਨ ਨੇ ਦੋਸ਼ ਲਾਇਆ ਕਿ ਸ਼ਹਿਰ ਦੇ ਬੱਸ ਅੱਡੇ ਨੇੜੇ ਸਥਿਤ ਕੁਝ ਮੈਡੀਕਲ ਸਟੋਰਾਂ ’ਤੇ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਵਿਕਣ ਦਾ ਮਾਮਲਾ ਗੰਭੀਰ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਕਰੀ ਦੇ ਮੁੱਦੇ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸਮਰਥਕਾਂ ਨੇ ਟਿੱਡੀ ਮਹਿਤਾ ਵਲੋਂ ਸਰਕਾਰਾਂ ਨੂੰ ਧਮਕੀਆਂ ਦੇਣ ਦੇ ਵੀ ਦੋਸ਼ ਲਗਾਏ। ਇਸ ਮੌਕੇ ਸਿਟੀ ਥਾਣਾ ਦੇ ਐਸ.ਐਚ.ਓ. ਸੁਖਚੈਨ ਮਹਿਤਾ ਨੇ ਮੌਕੇ ’ਤੇ ਪਹੁੰਚ ਕੇ ਦੋਨਾਂ ਧਿਰਾਂ ਦੇ ਵਿਚ ਤਤਕਾਰ ਸੁਲਝਾਉਂਦੇ ਹੋਇਆ ਪ੍ਰਧਾਨ ਨੂੰ ਦੁਕਾਨਾਂ ਬੰਦ ਕਰਨ ਲਈ ਕਿਹਾ ਤੇ ਸਮਰਥਕਾਂ ਨੂੰ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕਰਨ ਲਈ ਅਪੀਲ ਕੀਤੀ। ਮਿਸਲ ਸਤਲੁਜ ਵਲੋਂ ਰੋਸ ਮਾਰਚ ਜ਼ੀਰਾ, (ਹਰਜੀਤ ਸਿੰਘ ਗਿੱਲ, ਪ੍ਰਤਾਪ ਸਿੰਘ ਹੀਰਾ, ਰਜਨੀਸ਼ ਕਥੂਰੀਆ)- ਪਰਵਿੰਦਰ ਸਿੰਘ ਝੋਟੇ ਦੇ ਕਤਲ ਖ਼ਿਲਾਫ਼ ਜ਼ੀਰਾ ਦੇ ਘੰਟਾ ਘਰ ਚੌਕ ਵਿਖੇ ਮਿਸਲ ਸਤਲੁਜ ਵਲ਼ੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਗਈ। ਇਸ ਦੌਰਾਨ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਮਿਸਲ ਸਤਲੁਜ ਪੰਜਾਬ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਇੰਚਾਰਜ ਹਲਕਾ ਜ਼ੀਰਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣ ਵਾਲਿਆਂ ਤੇ ਗੁੰਡਾ ਅਨਸਰਾਂ ਖ਼ਿਲਾਫ਼ ਹੁਣ ਲੋਕਾਂ ਨੂੰ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਪਵੇਗੀ। ਇਸ ਮੌਕੇ ਹਰਜਿੰਦਰ ਸਿੰਘ ਸਹੋਤਾ, ਤਜਿੰਦਰ ਸਿੰਘ ਕਸੋਆਣਾ, ਜਸ਼ਨਦੀਪ ਸਿੰਘ ਧੰਨਾ ਸ਼ਹੀਦ, ਅੰਮ੍ਰਿਤਪਾਲ ਸਿੰਘ ਜ਼ੀਰਾ ਯੂਥ ਪ੍ਰਧਾਨ ਮਾਲਵਾ, ਸਿਮਰਤਪਾਲ ਸਿੰਘ ਧੰਨਾ ਸ਼ਹੀਦ, ਅਮਨਦੀਪ ਸਿੰਘ ਜ਼ੀਰਾ, ਲਵੀ ਜੋਸ਼ੀ, ਗੁਰਨਾਮ ਸਿੰਘ ਮਹਿਆਂ ਵਾਲਾ, ਕਮਲਜੀਤ ਸਿੰਘ ਕੱਸੋਆਣਾ, ਗੁਰਮਨ ਸਿੰਘ, ਸਵਰਨ ਸਿੰਘ ਜ਼ੀਰਾ, ਜਤਿੰਦਰ ਸਿੰਘ ਸਹੋਤਾ, ਵਰਿੰਦਰ ਸਿੰਘ ਕੱਸੋਆਣਾ, ਨਵਦੀਪ ਸਿੰਘ ਜ਼ੀਰਾ, ਬਾਜ਼ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਫ਼ੌਜੀ, ਦਲਜੀਤ ਸਿੰਘ, ਅਮਾਨਤਜੀਤ ਸਿੰਘ ਜ਼ੀਰਾ, ਗੁਰਨਾਮ ਸਿੰਘ ਦੁਸਾਂਝ, ਗੁਰਪ੍ਰੇਮ ਸਿੰਘ, ਗੋਰਾ ਬੰਡਾਲਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਯੂਨੀਅਨ ਵਲੋਂ ਆਰ-ਪਾਰ ਦੀ ਲੜਾਈ ਦਾ ਐਲਾਨ ਅਗਲੀ ਖ਼ਬਰ ਰੁਜ਼ਗਾਰ ਲੰਗਰ ਨਾਲ ਨਸ਼ਾ ਮੁਕਤ ਹੋਵੇਗਾ ਪੰਜਾਬ - ਸੁਖਮਿੰਦਰਪਾਲ ਸਿੰਘ ਗਰੇਵਾਲ
Ad Position 24