15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਯੂਨੀਅਨ ਵਲੋਂ ਆਰ-ਪਾਰ ਦੀ ਲੜਾਈ ਦਾ ਐਲਾਨ

ਫ਼ਿਰੋਜ਼ਪੁਰ, 15 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਲਗਾਤਾਰ ਅਣਗੌਲਿਆਂ ਕਰਨ ਤੇ ਵਾਰ-ਵਾਰ ਮੀਟਿੰਗਾਂ ਦੇ ਬਾਵਜੂਦ ਕੋਈ ਠੋਸ ਹੱਲ ਨਾ ਕੱਢਣ ਵਿਰੁੱਧ ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ.

Ad Position 21
No active advertisement
ਅਜੀਤ ਡੈਸਕ 16-10-2026
ਫ਼ਿਰੋਜ਼ਪੁਰ, 15 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਲਗਾਤਾਰ ਅਣਗੌਲਿਆਂ ਕਰਨ ਤੇ ਵਾਰ-ਵਾਰ ਮੀਟਿੰਗਾਂ ਦੇ ਬਾਵਜੂਦ ਕੋਈ ਠੋਸ ਹੱਲ ਨਾ ਕੱਢਣ ਵਿਰੁੱਧ ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਵਲੋਂ ਸੂਬੇ ਦੇ ਸਮੂਹ ਡੀਪੂਆਂ ਦੇ ਗੇਟਾਂ ’ਤੇ ਰੋਸ ਰੈਲੀਆਂ ਕਰ ਕੇ ਸਰਕਾਰ ਖ਼ਿਲਾਫ਼ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਨਾ ਕੀਤੀਆਂ ਤਾਂ 21 ਅਕਤੂਬਰ ਤੋਂ ਮੁਕੰਮਲ ਹੜਤਾਲ ਕਰਕੇ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ ਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਲਾਇਆ ਜਾਵੇਗਾ। ਸੂਬਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਤੇ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ ਪਰ ਨਸ਼ਿਆਂ ਦੇ ਖ਼ਾਤਮੇ, ਬੇਅਦਬੀ ਦੇ ਮਾਮਲਿਆਂ ਵਿਚ ਇਨਸਾਫ਼, ਮਾਫ਼ੀਆ ਰਾਜ ਨੂੰ ਨੱਥ ਪਾਉਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੇ ਮੁੱਖ ਮੁੱਦਿਆਂ ’ਤੇ ਸਰਕਾਰ ਨਾਕਾਮ ਰਹੀ ਹੈ। ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਅਨੁਸਾਰ ਰੈਗੂਲਰ ਕੀਤਾ ਜਾਵੇ ਤੇ ਸੰਘਰਸ਼ ਦੌਰਾਨ ਦਰਜ ਕੀਤੇ ਕਥਿਤ ਨਾਜਾਇਜ਼ ਪੁਲਿਸ ਕੇਸ ਰੱਦ ਕੀਤੇ ਜਾਣ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਤੇ ਹੋਰਨਾਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੰਡੀ ਪੰਜੇ ਕੇ ਉਤਾੜ ਤੇ ਆਸ-ਪਾਸ ਦੇ ਇਲਾਕਿਆਂ ’ਚ ਭਾਰੀ ਬਾਰਿਸ਼ ਤੇ ਗੜ੍ਹੇਮਾਰੀ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਬੰਦ ਦਾ ਸਮਰਥਨ
Ad Position 24