ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਫ਼ਿਰੋਜ਼ਪੁਰ ਲੋਕ ਲਹਿਰ ਨੇ ਕੱਢਿਆ ਮੋਮਬੱਤੀ ਮਾਰਚ
ਫ਼ਿਰੋਜ਼ਪੁਰ, 15 ਅਕਤੂਬਰ (ਕੁਲਬੀਰ ਸਿੰਘ ਸੋਢੀ)-ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਵੀਰਵਾਰ ਨੂੰ ਫ਼ਿਰੋਜ਼ਪੁਰ ਲੋਕ ਲਹਿਰ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਮੋਮਬਤੀਆਂ ਜਗਾ ਕੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਉਨ੍ਹਾਂ ਦੇ ਮਾਮਲੇ ਵਿਚ ਮੁਲਜ਼ਮਾਂ ਨੂੰ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਉਠਾਈ ਗਈ।
ਫ਼ਿਰੋਜ਼ਪੁਰ, 15 ਅਕਤੂਬਰ (ਕੁਲਬੀਰ ਸਿੰਘ ਸੋਢੀ)-ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਵੀਰਵਾਰ ਨੂੰ ਫ਼ਿਰੋਜ਼ਪੁਰ ਲੋਕ ਲਹਿਰ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਮੋਮਬਤੀਆਂ ਜਗਾ ਕੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਉਨ੍ਹਾਂ ਦੇ ਮਾਮਲੇ ਵਿਚ ਮੁਲਜ਼ਮਾਂ ਨੂੰ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਉਠਾਈ ਗਈ। ਜਨਤਕ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ‘ਫ਼ਿਰੋਜ਼ਪੁਰ ਲੋਕ ਲਹਿਰ’ ਵਲੋਂ ਕੱਢਿਆ ਗਿਆ ਇਹ ਮਾਰਚ ਦਿੱਲੀ ਗੇਟ ਤੋਂ ਸ਼ੁਰੂ ਹੋ ਕੇ ਸ਼ਹੀਦ ਊਧਮ ਸਿੰਘ ਚੌਕ ਤੱਕ ਪਹੁੰਚਿਆ। ਮਾਰਚ ਵਿਚ ਸ਼ਾਮਲ ਲੋਕਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਨੂੰ ਯਾਦ ਕਰਦਿਆਂ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਇਸ ਮੌਕੇ ਫ਼ਿਰੋਜ਼ਪੁਰ ਲੋਕ ਲਹਿਰ ਦੇ ਕਨਵੀਨਰ ਗੁਰਨਾਮ ਸਿੰਘ ਗਾਮਾ ਸਿੱਧੂ ਅਤੇ ਰੋਹਿਤ ਅਰੋੜਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਸਮਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨ ਕੀਤੇ ਜਾਣ। ਮਾਰਚ ਵਿਚ ਅਵਤਾਰ ਮਹਿਮਾ, ਸਰਬਜੀਤ ਭਾਵੜਾ, ਨਰਿੰਦਰ ਕੇਸਰ, ਗੁਰਦਰਸ਼ਨ ਸੰਧੂ, ਅਸ਼ੋਕ ਬਹਿਲ, ਨਿਰਮਲਜੀਤ ਸਿੰਘ, ਦਲਜੀਤ ਸਿੰਘ ਮਹਾਲਮ, ਬਲਜੀਤ ਕੌਰ ਬੰਗੜ, ਜਸਵਿੰਦਰ ਸਿੰਘ ਸੰਧੂ, ਅੰਨੂ ਭੱਟ, ਗੁਰਚਰਨ ਸਿੰਘ ਭੁੱਲਰ, ਬੱਬੂ ਪ੍ਰਧਾਨ, ਸਾਹਬ ਸਿੰਘ ਸੰਧੂ, ਵਰੁਣ ਭੱਟ, ਮਨਜੀਤ ਸਿੰਘ ਰੋਮਾਣਾ, ਬੂਟਾ ਸਿੰਘ ਸਤੀਏ ਵਾਲਾ, ਦੀਪਕ ਪੁਰੀ, ਲੱਕੀ ਆਟੋ ਯੂਨੀਅਨ, ਕਵਰਜੀਤ ਸਿੰਘ ਸੰਧੂ ਆਦਿ ਹਾਜ਼ਰ ਸਨ।