17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਤਿਉਹਾਰਾਂ ਦੇ ਮੱਦੇਨਜ਼ਰ ਜੀ.ਆਰ.ਪੀ. ਫ਼ਿਰੋਜ਼ਪੁਰ ਵਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਜਾਂਚ ਮੁਹਿੰਮ

ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)- ਸਪੈਸ਼ਲ ਡੀ. ਜੀ.

Ad Position 21
No active advertisement
ਅਜੀਤ ਡੈਸਕ 17-10-2026
ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)- ਸਪੈਸ਼ਲ ਡੀ.ਜੀ.ਪੀ. ਜੀ.ਆਰ.ਪੀ. ਪਟਿਆਲਾ ਅਤੇ ਡੀ.ਐੱਸ.ਪੀ. ਜ਼ੋਨਲ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਉਣ ਵਾਲੇ ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 16 ਅਕਤੂਬਰ 2026 ਨੂੰ ਥਾਣਾ ਜੀ.ਆਰ.ਪੀ. ਫ਼ਿਰੋਜ਼ਪੁਰ ਵਲੋਂ ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਵਿਖੇ ‘ਪੈਸੰਜਰ ਅਵੇਰਨੈੱਸ ਤੇ ਸਰਚ ਆਪ੍ਰੇਸ਼ਨ’ ਚਲਾਇਆ ਗਿਆ। ਇਸ ਤਹਿਤ ਪੁਲਿਸ ਟੀਮ ਵਲੋਂ ਰੇਲਵੇ ਸਟੇਸ਼ਨ ਦੇ ਵੱਖ-ਵੱਖ ਪਲੈਟਫਾਰਮਾਂ, ਟਰੇਨਾਂ, ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ ਅਤੇ ਐਂਟਰੀ/ਐਗਜ਼ਿਟ ਗੇਟਾਂ ’ਤੇ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਸਰਚ ਅਭਿਆਨ ਦੌਰਾਨ ਕੁੱਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ ਹਾਲਾਂਕਿ ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਚੈਕਿੰਗ ਦੇ ਨਾਲ-ਨਾਲ ਰੇਲਵੇ ਸਟੇਸ਼ਨ ’ਤੇ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਸੁਰੱਖਿਆ ਸਬੰਧੀ ਗਾਈਡ ਕੀਤਾ ਗਿਆ। ਥਾਣਾ ਜੀ.ਆਰ.ਪੀ. ਦੇ ਮੁੱਖ ਅਫ਼ਸਰ ਇੰਸਪੈਕਟਰ ਨਵੀਨ ਕੁਮਾਰ ਨੇ ਯਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਮੁਸਾਫ਼ਰ ਨੂੰ ਸਫ਼ਰ ਦੌਰਾਨ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਲਾਵਾਰਿਸ ਚੀਜ਼/ਸਾਮਾਨ ਦਿਖਾਈ ਦਿੰਦਾ ਹੈ ਤਾਂ ਉਹ ਬਿਨਾਂ ਕਿਸੇ ਦੇਰੀ ਦੇ ਇਸ ਦੀ ਸੂਚਨਾ ਨਜ਼ਦੀਕੀ ਜੀ.ਆਰ.ਪੀ. ਜਾਂ ਆਰ.ਪੀ.ਐੱਫ. ਪੁਲਿਸ ਸਟੇਸ਼ਨ ਨੂੰ ਦੇਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਨੂੰ ਲੈ ਕੇ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਤੇ ਸ਼ੱਕੀ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ
Ad Position 24