ਗੁਰੂ ਨਾਨਕ ਲਾਅ ਕਾਲਜ ਸਾਈਂਆਵਾਲਾ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਅਦਾਲਤ ਦਾ ਵਿੱਦਿਅਕ ਦੌਰਾ
ਫ਼ਿਰੋਜ਼ਪੁਰ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਗੁਰੂ ਨਾਨਕ ਲਾਅ ਕਾਲਜ, ਸਾਈਂਆਵਾਲਾ ਵਲੋਂ ਵਿਦਿਆਰਥੀਆਂ ਨੂੰ ਨਿਆਂਇਕ ਪ੍ਰਕਿਰਿਆ ਅਤੇ ਅਦਾਲਤੀ ਕਾਰਜਪ੍ਰਣਾਲੀ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਅਦਾਲਤ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਅਦਾਲਤਾਂ ਦਾ ਦੌਰਾ ਕੀਤਾ ਤੇ ਨਿਆਂਇਕ ਪ੍ਰਣਾਲੀ ਦੇ ਕੰਮਕਾਜ ਨੂੰ ਨੇੜਿਉਂ ਸਮਝਿਆ।
ਗ
ਗੁਰੂ ਨਾਨਕ ਲਾਅ ਕਾਲਜ ਸਾਈਂਆਵਾਲਾ ਦੇ ਵਿਦਿਆਰਥੀ ਵਿੱਦਿਅਕ ਦੌਰੇ ਦੌਰਾਨ ਬਾਰ ਐਸੋਸੀਏਸ਼ਨ ਅੰਦਰ ਵਕੀਲ ਭਾਈਚਾਰੇ ਨਾਲ ਗੱਲਬਾਤ ਸਾਂਝੀ ਕਰਦੇ ਹੋਏ। ਅਜੀਤ ਤਸਵੀਰ
17-10-2026
ਫ਼ਿਰੋਜ਼ਪੁਰ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਗੁਰੂ ਨਾਨਕ ਲਾਅ ਕਾਲਜ, ਸਾਈਂਆਵਾਲਾ ਵਲੋਂ ਵਿਦਿਆਰਥੀਆਂ ਨੂੰ ਨਿਆਂਇਕ ਪ੍ਰਕਿਰਿਆ ਅਤੇ ਅਦਾਲਤੀ ਕਾਰਜਪ੍ਰਣਾਲੀ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਅਦਾਲਤ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਅਦਾਲਤਾਂ ਦਾ ਦੌਰਾ ਕੀਤਾ ਤੇ ਨਿਆਂਇਕ ਪ੍ਰਣਾਲੀ ਦੇ ਕੰਮਕਾਜ ਨੂੰ ਨੇੜਿਉਂ ਸਮਝਿਆ। ਇਸ ਮੌਕੇ ਕਾਲਜ ਚੇਅਰਮੈਨ ਅਸੀਸਪ੍ਰੀਤ ਸਿੰਘ ਸਾਈਂਆਵਾਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਨੂੰਨੀ ਸਿੱਖਿਆ ਦੇ ਨਾਲ-ਨਾਲ ਅਦਾਲਤੀ ਕਾਰਵਾਈਆਂ ਦੀ ਵਿਹਾਰਕ ਜਾਣਕਾਰੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਕਾਲਜ ਪ੍ਰਿੰਸੀਪਲ ਡਾ.ਅਜ਼ਵਰ ਖ਼ਾਨ ਨੇ ਵੀ ਵਿਦਿਆਰਥੀਆਂ ਨੂੰ ਕਾਨੂੰਨੀ ਗਿਆਨ ਦੇ ਨਾਲ-ਨਾਲ ਨਿਆਂ ਪ੍ਰਣਾਲੀ ਦੀ ਕਾਰਜਪ੍ਰਣਾਲੀ ਨੂੰ ਸਮਝਣ ਲਈ ਅਜਿਹੇ ਵਿੱਦਿਅਕ ਦੌਰਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਜਸਟਿਸ ਸੁਮਿਤ ਘਈ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਰਾਧਿਕਾ ਲਿਖੀ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਤੇ ਜੁਡੀਸ਼ੀਅਲ ਮੈਜਿਸਟਰੇਟ ਪਹਿਲੀ ਸ਼੍ਰੇਣੀ, ਹਰਪ੍ਰੀਤ ਕੌਰ ਸਿਵਲ ਜੱਜ (ਜੂਨੀਅਰ ਡਿਵੀਜ਼ਨ), ਅਮਨਦੀਪ ਕੌਰ ਰਾਠੌਰ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਤੇ ਜੁਡੀਸ਼ੀਅਲ ਮੈਜਿਸਟਰੇਟ ਪਹਿਲੀ ਸ਼੍ਰੇਣੀ, ਰਾਜਿੰਦਰ ਸਿੰਘ ਤੇਜ਼ੀ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਤੇ ਜੁਡੀਸ਼ੀਅਲ ਮੈਜਿਸਟਰੇਟ ਪਹਿਲੀ ਸ਼੍ਰੇਣੀ, ਗੁਰਿੰਦਰ ਪਾਲ ਸਿੰਘ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਤੇ ਜੁਡੀਸ਼ੀਅਲ ਮੈਜਿਸਟਰੇਟ ਪਹਿਲੀ ਸ਼੍ਰੇਣੀ ਅਤੇ ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਦਾ ਦੌਰਾ ਕੀਤਾ। ਇਸ ਤੋਂ ਇਲਾਵਾ, ਵਿਦਿਆਰਥੀਆਂ ਦੀ ਸੁਮੀਤ ਮਲਹੋਤਰਾ ਨਾਲ ਵਿਸ਼ੇਸ਼ ਗੱਲਬਾਤ ਵੀ ਹੋਈ, ਜਿਸ ਰਾਹੀਂ ਉਨ੍ਹਾਂ ਨੂੰ ਨਿਆਂਇਕ ਪ੍ਰਕਿਰਿਆ ਤੇ ਕਾਨੂੰਨੀ ਖੇਤਰ ਨਾਲ ਸਬੰਧਿਤ ਵਿਹਾਰਕ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਸਦੀਪ ਸਿੰਘ ਨਾਲ ਵੀ ਵਿਦਿਆਰਥੀਆਂ ਦੀ ਗੱਲਬਾਤ ਹੋਈ। ਇਸ ਵਿੱਦਿਅਕ ਦੌਰੇ ਵਿਚ ਕਾਲਜ ਦੇ ਅਧਿਆਪਕਾਂ ਰਾਧਿਕਾ, ਚੀਨਾ, ਹਰਭਜਨ ਜੱਸੀ ਤੇ ਸਾਕਸ਼ੀ ਨੇ ਵੀ ਭਾਗ ਲਿਆ।