17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਨਗਰ ਕੌਂਸਲ ਨੂੰ ਵਿਕਾਸ ਕਾਰਜਾਂ ਲਈ ਦਿੱਤਾ ਇਕ ਕਰੋੜ ਰੁਪਏ ਦਾ ਚੈੱਕ

ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)– ਬੀਤੇ ਕੁੱਝ ਮਹੀਨੇ ਪਹਿਲਾਂ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਨੇ 15 ਵਿਚੋਂ 13 ਵਾਰਡਾਂ ਵਿਚ ਜਿੱਤ ਹਾਸਲ ਕਰਕੇ ਆਪਣਾ ਬਹੁਮਤ ਹਾਸਿਲ ਕੀਤਾ ਸੀ। ਇਸ ਤੋਂ ਬਾਅਦ ਕੁੱਝ ਦਿਨ ਪਹਿਲਾਂ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਕੀਤੀ ਗਈ, ਜਿਸ ਦੌਰਾਨ ਵਾਰਡ ਨੰਬਰ 11 ਤੋਂ ਕੌਂਸਲਰ ਸੁਸ਼ਮਾ ਰਾਣੀ ਨੂੰ ਨਗਰ ਕੌਂਸਲ ਗੁਰੂਹਰਸਹਾਏ ਦਾ ਪ੍ਰਧਾਨ ਚੁਣਿਆ ਗਿਆ।

Ad Position 21
No active advertisement
ਨਗਰ ਕੌਂਸਲ ਪ੍ਰਧਾਨ ਸੁਸ਼ਮਾ ਰਾਣੀ ਤੇ ਸਮੂਹ ਕੌਂਸਲਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਦਿੰਦੇ ਹੋਏ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ। ਤਸਵੀਰ-ਕਪਿਲ ਕੰਧਾਰੀ 17-10-2026
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)– ਬੀਤੇ ਕੁੱਝ ਮਹੀਨੇ ਪਹਿਲਾਂ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਨੇ 15 ਵਿਚੋਂ 13 ਵਾਰਡਾਂ ਵਿਚ ਜਿੱਤ ਹਾਸਲ ਕਰਕੇ ਆਪਣਾ ਬਹੁਮਤ ਹਾਸਿਲ ਕੀਤਾ ਸੀ। ਇਸ ਤੋਂ ਬਾਅਦ ਕੁੱਝ ਦਿਨ ਪਹਿਲਾਂ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਕੀਤੀ ਗਈ, ਜਿਸ ਦੌਰਾਨ ਵਾਰਡ ਨੰਬਰ 11 ਤੋਂ ਕੌਂਸਲਰ ਸੁਸ਼ਮਾ ਰਾਣੀ ਨੂੰ ਨਗਰ ਕੌਂਸਲ ਗੁਰੂਹਰਸਹਾਏ ਦਾ ਪ੍ਰਧਾਨ ਚੁਣਿਆ ਗਿਆ। ਇਸੇ ਸਬੰਧ ਵਿਚ ਨਗਰ ਕੌਂਸਲ ਦਫ਼ਤਰ ਗੁਰੂਹਰਸਹਾਏ ਵਿਖੇ ਸੁਸ਼ਮਾ ਰਾਣੀ ਦੇ ਪੁੱਤਰ ਤੇ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ ਤੇ ਸਮੂਹ ਭਠੇਜਾ ਪਰਿਵਾਰ ਦੇ ਸਹਿਯੋਗ ਨਾਲ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਸ਼ਿਰਕਤ ਕੀਤੀ। ਇਸ ਮੌਕੇ ਰਮਿੰਦਰ ਸਿੰਘ ਆਂਵਲਾ ਨੇ ਨਗਰ ਕੌਂਸਲ ਦੇ ਸਮੂਹ ਕੌਂਸਲਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਸੀ ਤਾਲਮੇਲ ਨਾਲ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਦੀ ਅਪੀਲ ਕੀਤੀ। ਇਸੇ ਤਹਿਤ ਉਨ੍ਹਾਂ ਵਲੋਂ ਆਪਣੀ ਤਰਫ਼ੋਂ ਨਗਰ ਕੌਂਸਲ ਪ੍ਰਧਾਨ ਸੁਸ਼ਮਾ ਰਾਣੀ ਅਤੇ ਸਮੂਹ ਕੌਂਸਲਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸ਼ਹਿਰ ਦੀਆਂ ਬਣਨ ਵਾਲੀਆਂ ਸੜਕਾਂ, ਸਟਰੀਟ ਲਾਈਟਾਂ ਤੇ ਹੋਰ ਜ਼ਰੂਰੀ ਵਿਕਾਸ ਕਾਰਜ ਕਰਵਾਏ ਜਾਣਗੇ। ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਇੱਕਜੁੱਟ ਹੋਣ ਦੀ ਅਪੀਲ ਇਸ ਮੌਕੇ ਰਮਿੰਦਰ ਸਿੰਘ ਆਂਵਲਾ ਨੇ ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਮਾਮਲਿਆਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਵਾਂਗ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ’ਚ ਲੋਕਾਂ ਨੂੰ ਇਕਜੁੱਟ ਹੋ ਕੇ ਠੀਕਰੀ ਪਹਿਰੇ ਲਗਾਉਣੇ ਚਾਹੀਦੇ ਹਨ। ਸਮਾਗਮ ਦੌਰਾਨ ਭਠੇਜਾ ਪਰਿਵਾਰ ਵਲੋਂ ਰਮਿੰਦਰ ਸਿੰਘ ਆਂਵਲਾ ਨੂੰ ਵਿਸ਼ੇਸ਼ ਤੌਰ ’ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਸਤਵਿੰਦਰ ਸਿੰਘ ਭੰਡਾਰੀ, ਮਾਤਾ ਜੱਜਲ ਵਾਲੀ ਮੰਦਰ ਦੇ ਪ੍ਰਧਾਨ ਰਵੀ ਸ਼ਰਮਾ, ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਮਦਨ ਮੋਹਨ ਕੰਧਾਰੀ, ਸਕੱਤਰ ਬੁੜ ਚੰਦ ਬਿੰਦਰਾ, ਕੈਸ਼ੀਅਰ ਆਦਰਸ਼ ਪਾਲ ਧਵਨ, ਡਾ.ਰਜਿੰਦਰ ਗੁਪਤਾ, ਡਾ.ਪ੍ਰਵੀਨ ਗੁਪਤਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ, ਡੇਵਿਡ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਕੌਰ, ਮੀਤ ਪ੍ਰਧਾਨ ਸੋਨੂ ਸੰਧੂ, ਜੋਨੀ ਆਂਵਲਾ, ਸਚਿਨ ਆਂਵਲਾ, ਵਰੁਣ ਗਾਵੜੀ, ਅਸ਼ੋਕ ਮੋਂਗਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 70ਵੀਆਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ’ਚ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੀ.ਐੱਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ
Ad Position 24