17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅਕਾਲੀ ਆਗੂਆਂ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਦੀ ਮੰਗ

ਮੁੱਦਕੀ, 16 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਨਗਰ ਪੰਚਾਇਤ ਮੁੱਦਕੀ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਬਰਾੜ ਅਤੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਬਰਾੜ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਸਰਕਾਰ ਦੇ ਨਸ਼ਿਆਂ ਦੇ ਖ਼ਾਤਮੇ ਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਕੀਤੇ ਜਾਂਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦੀਆਂ ਹਨ।

Ad Position 21
No active advertisement
ਜਸਨੂਰ ਸਿੰਘ ਬਰਾੜ 17-10-2026
ਮੁੱਦਕੀ, 16 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਨਗਰ ਪੰਚਾਇਤ ਮੁੱਦਕੀ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਬਰਾੜ ਅਤੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਬਰਾੜ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਸਰਕਾਰ ਦੇ ਨਸ਼ਿਆਂ ਦੇ ਖ਼ਾਤਮੇ ਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਕੀਤੇ ਜਾਂਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਲੰਮੇ ਸਮੇਂ ਤੋਂ ਗੰਭੀਰ ਚੁਨੌਤੀ ਬਣੀ ਹੋਈ ਹੈ ਤੇ ਇਸ ਦੇ ਮਾੜੇ ਪ੍ਰਭਾਵਾਂ ਕਾਰਨ ਅਨੇਕਾਂ ਪਰਿਵਾਰ ਦੁੱਖ ਝੱਲ ਰਹੇ ਹਨ। ਅਜਿਹੇ ਹਾਲਾਤ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਦਾ ਕਤਲ ਹੋਣਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਸਕਦੀ ਤਾਂ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਸਬੰਧੀ ਸਰਕਾਰ ਦੀ ਜ਼ਿੰਮੇਵਾਰੀ ’ਤੇ ਸਵਾਲ ਉੱਠਣੇ ਸੁਭਾਵਿਕ ਹਨ। ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲ਼ੋਂ ਨਸ਼ਿਆਂ ਦੇ ਖ਼ਾਤਮੇ ਅਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਅਜਿਹੀਆਂ ਵਾਰਦਾਤਾਂ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦੀਆਂ ਹਨ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਇਸ ਘਟਨਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਸਤੀਫ਼ਾ ਦੇਣ।
Ad Position 22
No active advertisement
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀ ਦੇ ਹੁਕਮ ਜਾਰੀ ਅਗਲੀ ਖ਼ਬਰ ਜੇ.ਕੇ.ਐੱਸ. ਪਬਲਿਕ ਸਕੂਲ ਵਿਖੇ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸੈਸ਼ਨ ਕਰਵਾਇਆ
Ad Position 24