ਨਤੀਜਾ 100 ਫ਼ੀਸਦੀ ਰਿਹਾ
ਜ਼ੀਰਾ,16 ਅਕਤੂਬਰ (ਰਜਨੀਸ਼ ਕਥੂਰੀਆ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਕਬੀਰ ਕਾਲਜ ਜ਼ੀਰਾ ਨੇ ਇਕ ਵਾਰ ਫਿਰ ਵਿੱਦਿਅਕ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਕਾਮਯਾਬੀ ਦਾ ਝੰਡਾ ਬੁਲੰਦ ਕੀਤਾ ਹੈ। ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.
ਜ਼ੀਰਾ,16 ਅਕਤੂਬਰ (ਰਜਨੀਸ਼ ਕਥੂਰੀਆ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਕਬੀਰ ਕਾਲਜ ਜ਼ੀਰਾ ਨੇ ਇਕ ਵਾਰ ਫਿਰ ਵਿੱਦਿਅਕ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਕਾਮਯਾਬੀ ਦਾ ਝੰਡਾ ਬੁਲੰਦ ਕੀਤਾ ਹੈ। ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐੱਸ.ਸੀ. ਫੈਸ਼ਨ ਟੈਕਨਾਲੋਜੀ ਭਾਗ ਪਹਿਲਾ, ਸਮੈਸਟਰ ਦੂਜਾ ਦੇ ਨਤੀਜੇ ’ਚ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ। ਕਾਲਜ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਵਿਦਿਆਰਥਣਾਂ ਨੇ ਆਪਣੀ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ। ਨਤੀਜਿਆਂ ਅਨੁਸਾਰ, ਜੈਸਮੀਨ ਅਤੇ ਪਵਨਦੀਪ ਕੌਰ ਨੇ 86.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਮਨਦੀਪ ਕੌਰ ਨੇ 85.2 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਜਦੋਂਕਿ ਸੰਦੀਪ ਕੌਰ ਅਤੇ ਪ੍ਰਭਜੋਤ ਕੌਰ ਨੇ 84.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਵੀਰਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਕਾਲਜ ਚੇਅਰਮੈਨ ਗੁਰਚਰਨ ਸਿੰਘ ਤੇ ਸਵਰਨ ਸਿੰਘ ਨੇ ਵੀ ਵਿਦਿਆਰਥਣਾਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਕਾਲਜ ਕੋਆਰਡੀਨੇਟਰ ਪ੍ਰੋਫੈਸਰ ਸੁਰੇਖਾ ਨੇ ਵਿਦਿਆਰਥਣਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਜਸਵੰਤ ਸਿੰਘ, ਹਰਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਤੀਰਥ ਸਿੰਘ, ਰਮਨਦੀਪ ਕੌਰ, ਸਿਮਰਨਜੀਤ ਕੌਰ, ਪਲਕਪ੍ਰੀਤ ਕੌਰ, ਜਸਪ੍ਰੀਤ ਕੌਰ, ਅਰਪਨਜੀਤ ਕੌਰ, ਰਾਜਵਿੰਦਰ ਕੌਰ, ਮਿਸ ਵਨੀਤਾ, ਰੋਮਨਪ੍ਰੀਤ ਕੌਰ, ਵਰਿੰਦਰ ਕੌਰ, ਸੁਮਨਜੀਤ ਕੌਰ, ਤਰਸਿੰਦਰ ਕੌਰ, ਮਨਮੀਤ ਕੌਰ, ਅਮਨਦੀਪ ਕੌਰ, ਮਿਸ ਸ਼ਰੂਤੀ, ਮਨਪ੍ਰੀਤ ਕੌਰ ਤੇ ਕੋਮਲਪ੍ਰੀਤ ਕੌਰ ਹਾਜ਼ਰ ਸਨ।