ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
ਤਲਵੰਡੀ ਭਾਈ, 16 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਸਨਾਤਨ ਧਰਮਸ਼ਾਲਾ ਤਲਵੰਡੀ ਭਾਈ ਵਿਖੇ ਪ੍ਰਧਾਨ ਬੂਟਾ ਰਾਮ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਇਸ ਮੌਕੇ ਬਲਬੀਰ ਸਿੰਘ ਨੇ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਪੈਨਸ਼ਨਰਾਂ ਦੀ ਉਮਰ ਤੇ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਛੇਵੇਂ ਪੇਅ ਕਮਿਸ਼ਨ ਸਬੰਧੀ ਰੋਕ ਵਾਪਸ ਲਈ ਜਾਵੇ।
ਤਲਵੰਡੀ ਭਾਈ, 16 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਸਨਾਤਨ ਧਰਮਸ਼ਾਲਾ ਤਲਵੰਡੀ ਭਾਈ ਵਿਖੇ ਪ੍ਰਧਾਨ ਬੂਟਾ ਰਾਮ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਇਸ ਮੌਕੇ ਬਲਬੀਰ ਸਿੰਘ ਨੇ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਪੈਨਸ਼ਨਰਾਂ ਦੀ ਉਮਰ ਤੇ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਛੇਵੇਂ ਪੇਅ ਕਮਿਸ਼ਨ ਸਬੰਧੀ ਰੋਕ ਵਾਪਸ ਲਈ ਜਾਵੇ। ਇਸ ਸਮੇਂ ਹਰਫੂਲ ਸਿੰਘ, ਮਲਕੀਤ ਸਿੰਘ, ਸੂਬਾ ਸਿੰਘ ਭੁੱਲਰ, ਸ਼ਿਵਦੇਵ ਸਿੰਘ ਬਰਾੜ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸਰਕਾਰ ਨੂੰ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਯਾਦ ਕਰਵਾਏ ਤੇ ਮੰਗਾਂ ਦੀ ਪੂਰਤੀ ਲਈ ਜਥੇਬੰਦੀ ਨੂੰ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ। ਪ੍ਰਧਾਨ ਬੂਟਾ ਰਾਮ ਨੇ ਪਿਛਲੇ ਸਮੇਂ ਦੌਰਾਨ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦੇ ਘਿਰਾਓ ਤੇ ਵਿਧਾਇਕ ਨੂੰ ਮੰਗ ਪੱਤਰ ਦੇਣ ਸਮੇਂ ਸਾਥ ਦੇਣ ਵਾਲੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ 1 0 ਅਕਤੂਬਰ ਨੂੰ ਸੰਗਰੂਰ ਵਿਖੇ ਫ਼ਰੰਟ ਵਲੋਂ ਕੀਤੀ ਗਈ ਰੈਲੀ ਸਰਕਾਰ ਲਈ ਚੇਤਾਵਨੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦੀ ਨਿਪਟਾਰਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਦੌਰਾਨ ਇਸ ਦਾ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ। ਅੰਤ ਵਿਚ ਉਨ੍ਹਾਂ 21 ਤੇ 22 ਅਕਤੂਬਰ ਨੂੰ ਹੋਣ ਵਾਲੀ ਹੜਤਾਲ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਪ੍ਰੀਤਮ ਸਿੰਘ ਸਮਰਾ, ਦਿਲਬਾਗ ਸਿੰਘ ਧਾਲੀਵਾਲ, ਧਰਮ ਸਿੰਘ, ਨਾਇਬ ਸਿੰਘ ਬਰਾੜ, ਬਨਾਰਸੀ ਦਾਸ, ਰੌਸ਼ਨ ਲਾਲ ਬਜਾਜ, ਗੁਰਬਚਨ ਸਿੰਘ ਹਰਾਜ ਆਦਿ ਹਾਜ਼ਰ ਸਨ।