ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਵਲੋਂ ਫ਼ਿਰੋਜ਼ਪੁਰ ਦਾ ਦੌਰਾ
ਫ਼ਿਰੋਜ਼ਪੁਰ, 17 ਅਕਤੂਬਰ (ਸੁਖਵਿੰਦਰ ਸਿੰਘ)- ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ, ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਦੇ ਤਕਨੀਕੀ ਮੈਂਬਰ ਡਾ. ਟੀ.
ਕ
ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਦੇ ਤਕਨੀਕੀ ਮੈਂਬਰ ਡਾ. ਟੀ.ਐਸ. ਪੰਵਾਰ ਤੇ ਵਿਗਿਆਨੀ ਡਾ. ਧਨੰਜੇ ਕੁਮਾਰ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀ
18-10-2026
ਫ਼ਿਰੋਜ਼ਪੁਰ, 17 ਅਕਤੂਬਰ (ਸੁਖਵਿੰਦਰ ਸਿੰਘ)- ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ, ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਦੇ ਤਕਨੀਕੀ ਮੈਂਬਰ ਡਾ. ਟੀ.ਐੱਸ. ਪੰਵਾਰ ਤੇ ਵਿਗਿਆਨੀ-ਸੀ ਡਾ. ਧਨੰਜੇ ਕੁਮਾਰ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਾਲੇ ਹੋਟਸਪੋਟ ਖੇਤਰਾਂ, ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਉਪਲਬਧਤਾ, ਕਿਸਾਨਾਂ ਨੂੰ ਮਸ਼ੀਨਰੀ ਦੀ ਵਰਤੋਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਕੰਮ ਜਾਰੀ ਹੈ ਤੇ ਹਵਾ ਦੀ ਗੁਣਵੱਤਾ ’ਤੇ ਨਜ਼ਰ ਰੱਖਣ ਲਈ ਸੈਂਸਰ ਵੀ ਲਗਾਏ ਜਾਂ ਰਹੇ ਹਨ। ਉਨ੍ਹਾਂ ਅਧਿਕਾਰੀਆਂ ਤੋਂ ਪਿਛਲੇ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਦਿੱਤੀ ਜਾ ਰਹੀ ਮਸ਼ੀਨਰੀ ਦੀਂ ਗਿਣਤੀ ਆਦਿ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕਰਦਿਆਂ ਸਿਫ਼ਰ ਤੱਕ ਲਿਆਉਣ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਗ ਅਨੁਸਾਰ ਜਿਥੇ ਸਬਸਿਡੀ ’ਤੇ ਉਨ੍ਹਾਂ ਨੂੰ ਆਧੁਨਿਕ ਖੇਤੀਬਾੜੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਥੇ ਹੀ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਵੀ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਟੀਮ ਵਲੋਂ ਕੁਝ ਖੇਤਰਾਂ ਵਿਚ ਵੀ ਦੌਰਾ ਕੀਤਾ ਗਿਆ। ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰ ਣ ਅਤੇ ਹਵਾ ਦੀ ਗੁਣਵੱਤਾ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ, ਐਸ.ਡੀ.ਐਮ. ਫਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਲ.ਡੀ.ਐਮ. ਜ਼ੀਰਾ ਸੂਰਜ ਕੁਮਾਰ, ਐੱਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਰਵੀਪਾਲ, ਖੇਤੀਬਾੜੀ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸ