18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੇ.ਵੀ.ਕੇ. ਫ਼ਿਰੋਜ਼ਪੁਰ ਵਲੋਂ ਬੇਕਰੀ ਅਤੇ ਕਨਫੈਕਸ਼ਨਰੀ ਉਤਪਾਦਾਂ ਦੀ ਤਿਆਰੀ ਸੰਬੰਧੀ ਪੰਜ ਰੋਜ਼ਾ ਸਿਖਲਾਈ ਕੈਂਪ

ਫ਼ਿਰੋਜ਼ਪੁਰ, 17 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪੇਂਡੂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੀ. ਏ.

Ad Position 21
No active advertisement
ਅਜੀਤ ਡੈਸਕ 18-10-2026
ਫ਼ਿਰੋਜ਼ਪੁਰ, 17 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪੇਂਡੂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵਲੋਂ ਆਤਮਾ ਸਕੀਮ ਅਧੀਨ ਬੇਕਰੀ ਤੇ ਕਨਫੈਕਸ਼ਨਰੀ ਉਤਪਾਦਾਂ ਦੀ ਤਿਆਰੀ ਸਬੰਧੀ ਪੰਜ ਰੋਜ਼ਾ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾ.ਗੁਰਮੇਲ ਸਿੰਘ ਸੰਧੂ, ਡਿਪਟੀ ਡਾਇਰੈਕਟਰ (ਟਰੇਨਿੰਗ), ਕੇ.ਵੀ.ਕੇ. ਫ਼ਿਰੋਜ਼ਪੁਰ ਨੇ ਕਿਹਾ ਕਿ ਬੇਕਰੀ ਉਤਪਾਦਾਂ ਦੀ ਬਾਜ਼ਾਰ ਵਿਚ ਮੰਗ ਹੋਣ ਕਾਰਨ ਇਨ੍ਹਾਂ ਨਾਲ ਸਬੰਧਿਤ ਛੋਟੇ ਕਾਰੋਬਾਰ ਘੱਟ ਪੂੰਜੀ ਨਾਲ ਘਰੇਲੂ ਪੱਧਰ ’ਤੇ ਸ਼ੁਰੂ ਕਰਕੇ ਆਮਦਨ ਵਧਾਉਣ ਦਾ ਵਧੀਆ ਸਾਧਨ ਬਣ ਸਕਦੇ ਹਨ। ਸਿਖਲਾਈ ਦੌਰਾਨ ਡਾ.ਦਿਵਿਆ ਜੈਨ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਸਿੱਖਿਆਰਥੀਆਂ ਨੂੰ ਕੇਕ, ਬਿਸਕੁਟ, ਮਫ਼ਿਨ, ਬਰੈੱਡ ਤੇ ਬਾਜਰੇ ਆਧਾਰਿਤ ਸਿਹਤਮੰਦ ਉਤਪਾਦ ਤਿਆਰ ਕਰਨ ਦੀ ਵਿਹਾਰਕ ਸਿਖਲਾਈ ਦਿੱਤੀ। ਇਸ ਦੇ ਨਾਲ ਕੱਚੇ ਮਾਲ ਦੀ ਚੋਣ, ਉਤਪਾਦਾਂ ਦੀ ਗੁਣਵੱਤਾ, ਪੈਕਿੰਗ, ਲੇਬਲਿੰਗ, ਕੀਮਤ ਨਿਰਧਾਰਨ ਤੇ ਮਾਰਕੀਟਿੰਗ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਾਵਨਦੀਪ ਸ਼ਰਮਾ, ਪ੍ਰੋਜੈਕਟ ਡਾਇਰੈਕਟਰ, ਆਤਮਾ, ਫ਼ਿਰੋਜ਼ਪੁਰ ਨੇ ਕੰਪਨੀ ਦੀ ਰਜਿਸਟਰੇਸ਼ਨ, ਟਰੇਡ-ਮਾਰਕ, ਬ੍ਰਾਂਡ ਵਿਕਾਸ ਤੇ ਲੋੜੀਂਦੇ ਲਾਇਸੈਂਸਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਿਖਲਾਈ ਪ੍ਰੋਗਰਾਮ ਤਹਿਤ ਸਿੱਖਿਆਰਥੀਆਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਫੂਡ ਬਿਜ਼ਨਸ ਇਨਕਿਊਬੇਸ਼ਨ ਸੈਂਟਰ ਦਾ ਵਿੱਦਿਅਕ ਦੌਰਾ ਵੀ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਨਾਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਦੀ ਖੁੱਲੀ ਪੋਲ- ਆਸ਼ੂ ਬੰਗੜ, ਸਰਬਜੀਤ ਕੌਰ ਬਰਾੜ ਅਗਲੀ ਖ਼ਬਰ ਦੂਨਵੈਲੀ ਕੈਂਬਰਿਜ ਸਕੂਲ ਵਿਖੇ 108 ਐਂਬੂਲੈਂਸ ਸੇਵਾ ਵਲੋਂ ਮੁੱਢਲੀ ਸਹਾਇਤਾ ਸਿਖਲਾਈ ਕੈਂਪ
Ad Position 24