18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਗੋਲੂ ਕਾ ਮੋੜ, 17 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਗੁਰਦੁਆਰਾ ਸੰਗਤਸਰ ਸਾਹਿਬ, ਮਾਦੀ ਕੇ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇ ਇਸ ਸਮਾਗਮ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਦਾ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 18-10-2026
ਗੋਲੂ ਕਾ ਮੋੜ, 17 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਗੁਰਦੁਆਰਾ ਸੰਗਤਸਰ ਸਾਹਿਬ, ਮਾਦੀ ਕੇ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇ ਇਸ ਸਮਾਗਮ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਦਾ ਆਨੰਦ ਮਾਣਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਭਗਤ ਮਿਲਖਾ ਸਿੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਭਾਈ ਬਲਵਿੰਦਰ ਸਿੰਘ ਤੱਲੇਵਾਲਾ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਮਨਦੀਪ ਸਿੰਘ ਮੁਰੀਦ, ਸੰਗਰੂਰ ਵਾਲਿਆਂ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਬਾਰੇ ਗੁਰ ਇਤਿਹਾਸ ਸੁਣਾਇਆ।
Ad Position 22
No active advertisement
ਪਿਛਲੀ ਖ਼ਬਰ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਕਿਸਾਨ ਤੇ ਚਾਲਕ: ਆਰ.ਟੀ.ਓ. ਸਿੱਧੂ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਨਾਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਦੀ ਖੁੱਲੀ ਪੋਲ- ਆਸ਼ੂ ਬੰਗੜ, ਸਰਬਜੀਤ ਕੌਰ ਬਰਾੜ
Ad Position 24