17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜੋਗਿੰਦਰ ਸਿੰਘ ਜਿੰਦੂ, ਗੁਰਮੀਤ ਸਿੰਘ ਬਰਾੜ, ਸੁਖਵਿੰਦਰ ਸਿੰਘ ਕਾਕਾ ਬਰਾੜ

ਮੁੱਦਕੀ, 17 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਨਗਰ ਪੰਚਾਇਤ ਮੁੱਦਕੀ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਬਰਾੜ ਤੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਬਰਾੜ ਨੇ ਇਸ ਘਟਨਾ ਨੂੰ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਿਨ-ਦਿਹਾੜੇ ਗੋਲੀਆਂ ਚੱਲਣੀਆਂ ਅਤੇ ਲੋਕਾਂ ਦਾ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋਣਾ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਮੁੱਦਕੀ, 17 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਨਗਰ ਪੰਚਾਇਤ ਮੁੱਦਕੀ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਬਰਾੜ ਤੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਬਰਾੜ ਨੇ ਇਸ ਘਟਨਾ ਨੂੰ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਿਨ-ਦਿਹਾੜੇ ਗੋਲੀਆਂ ਚੱਲਣੀਆਂ ਅਤੇ ਲੋਕਾਂ ਦਾ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋਣਾ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲ਼ੋਂ ਨਸ਼ਿਆਂ ਦੇ ਖ਼ਾਤਮੇ ਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਅਜਿਹੀਆਂ ਘਟਨਾਵਾਂ ਸਰਕਾਰ ਦੇ ਦਾਅਵਿਆਂ ਦੀ ਹਕੀਕਤ ਬਾਰੇ ਸਵਾਲ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਨੇ ਪਹਿਲਾਂ ਹੀ ਅਨੇਕਾਂ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਨੌਜਵਾਨ ਦਾ ਕਤਲ ਸਮਾਜ ਲਈ ਬੇਹੱਦ ਚਿੰਤਾਜਨਕ ਘਟਨਾ ਹੈ। ਸਰਕਾਰ ਨੂੰ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਵਾਰਦਾਤ ਵਿਚ ਸ਼ਾਮਲ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਦੁੱਖ ਨਿਵਾਰਨ ਦਸਵੰਧ ਸੇਵਾ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥਣਾਂ ਦੀਆਂ ਫ਼ੀਸਾਂ ਲਈ ਸਹਾਇਤਾ ਰਾਸ਼ੀ ਭੇਟ ਅਗਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਪੰਜਾਬੀ ਨਾਟਕ ਮੁਕਾਬਲਿਆਂ ਲਈ ਨਾਮਜ਼ਦਗੀਆਂ ਦੀ ਮੰਗ
Ad Position 24