ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4
ਸ਼ਤਰੰਜ ਦੇ ਸੂਬਾ ਪੱਧਰੀ ਮੁਕਾਬਲਿਆਂ ’ਚ ਫ਼ਿਰੋਜ਼ਪੁਰ ਦੀ ਮਹਿਲਾ ਟੀਮ ਨੇ ਕੀਤਾ ਤੀਜਾ ਸਥਾਨ ਹਾਸਿਲ
ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)-ਖੇਡਾਂ ਵਤਨ ਪੰਜਾਬ ਸੀਜ਼ਨ-4 ਤਹਿਤ ਸਪੋਰਟਸ ਕਾਲਜ ਜਲੰਧਰ ਵਿਖੇ ਕਰਵਾਏ ਗਏ ਸ਼ਤਰੰਜ ਦੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਮਹਿਲਾ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਨਾਲ ਟੀਮ ਨੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ।
ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)-ਖੇਡਾਂ ਵਤਨ ਪੰਜਾਬ ਸੀਜ਼ਨ-4 ਤਹਿਤ ਸਪੋਰਟਸ ਕਾਲਜ ਜਲੰਧਰ ਵਿਖੇ ਕਰਵਾਏ ਗਏ ਸ਼ਤਰੰਜ ਦੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਮਹਿਲਾ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਨਾਲ ਟੀਮ ਨੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਰਾਜ ਪੱਧਰੀ ਮੁਕਾਬਲਿਆਂ ਦੇ ਓਪਨ ਵਰਗ ਵਿਚ ਚੰਚਲ ਸਿੰਗਲਾ ਦੀ ਅਗਵਾਈ ਹੇਠ ਉਤਰੀ ਫ਼ਿਰੋਜ਼ਪੁਰ ਦੀ ਟੀਮ ਵਿਚ ਅਮਨਦੀਪ ਕੌਰ, ਰੰਜੂ ਬਾਂਸਲ ਅਤੇ ਰੀਤੂ ਰਾਣੀ ਸ਼ਾਮਲ ਸਨ। ਖਿਡਾਰੀਆਂ ਨੇ ਆਪਣੀ ਸੂਝ-ਬੂਝ, ਇਕਾਗਰਤਾ ਤੇ ਰਣਨੀਤਕ ਸਮਰੱਥਾ ਦਾ ਪ੍ਰਦਰਸ਼ਨ ਕਰਦਿਆਂ ਸੂਬਾ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ। ਮਹਿਲਾ ਟੀਮ ਦੀ ਇਸ ਪ੍ਰਾਪਤੀ ਨੂੰ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ ਹੈ।