ਦੇਵ ਸਮਾਜ ਕਾਲਜ ’ਚ ਦੰਦਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ
ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਲੋਂ ਵਿਦਿਆਰਥਣਾਂ ਤੇ ਸਟਾਫ਼ ਦੀ ਸਿਹਤ ਸੰਭਾਲ ਨੂੰ ਤਰਜੀਹ ਦਿੰਦਿਆਂ ਰੈੱਡ ਰਿਬਨ ਕਲੱਬ ਤੇ ਕੌਮੀ ਸੇਵਾ ਯੋਜਨਾ (ਐੱਨ. ਐੱਸ.
ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਲੋਂ ਵਿਦਿਆਰਥਣਾਂ ਤੇ ਸਟਾਫ਼ ਦੀ ਸਿਹਤ ਸੰਭਾਲ ਨੂੰ ਤਰਜੀਹ ਦਿੰਦਿਆਂ ਰੈੱਡ ਰਿਬਨ ਕਲੱਬ ਤੇ ਕੌਮੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਯੂਨਿਟ ਦੇ ਸਹਿਯੋਗ ਨਾਲ ਦੰਦਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਸਰਹੱਦੀ ਖੇਤਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਪ੍ਰਧਾਨ ਡਾ. ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੇ ਕੁਮਾਰ ਬੱਤਾ ਤੇ ਪ੍ਰਿੰਸੀਪਲ ਡਾ.ਸੰਗੀਤਾ ਦੀ ਅਗਵਾਈ ਹੇਠ ਵਿੱਦਿਅਕਗਤੀਵਿਧੀਆਂ ਦੇ ਨਾਲ-ਨਾਲ ਸਮਾਜਿਕ ਸਰੋਕਾਰਾਂ ਤੇ ਲੋਕ-ਹਿਤ ਦੇ ਕਾਰਜਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ। ਕਾਲਜ ਪ੍ਰਿੰਸੀਪਲ ਡਾ.ਸੰਗੀਤਾ ਨੇ ਕਿਹਾ ਕਿ ਵਿਦਿਆਰਥਣਾਂ ਦੀ ਸਰਬਪੱਖੀ ਸ਼ਖ਼ਸੀਅਤ ਦੇ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦੀ ਸਰੀਰਕ ਤੇ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਵੀ ਸੰਸਥਾ ਦੀ ਮੁੱਖ ਤਰਜੀਹ ਹੈ। ਕੈਂਪ ਵਿਚ ਮਾਹਿਰ ਵਜੋਂ ਸ਼ਾਮਲ ਹੋਏ ਡਾ.ਕ੍ਰਿਸ਼ਨਾ ਅਰੋੜਾ, ਡੈਂਟਲ ਸਰਜਨ, ਓਰਲ ਕੈਂਸਰ ਮਾਹਿਰ ਨੇ ਵਿਦਿਆਰਥਣਾਂ ਤੇ ਸਟਾਫ਼ ਮੈਂਬਰਾਂ ਦੇ ਦੰਦਾਂ ਦੀ ਜਾਂਚ ਕੀਤੀ। ਉਨ੍ਹਾਂ ਦੰਦਾਂ ਵਿਚ ਕੀੜਾ ਲੱਗਣ, ਪਾਇਰੀਆ ਤੇ ਹੋਰ ਬਿਮਾਰੀਆਂ ਦੇ ਕਾਰਨਾਂ ਬਾਰੇ ਜਾਣਕਾਰੀ ਦਿੰਦਿਆਂ ਮੂੰਹ ਦੇ ਕੈਂਸਰ ਦੇ ਮੁੱਢਲੇ ਲੱਛਣਾਂ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਦਿੱਤੀ। ਕੈਂਪ ਦੇ ਪ੍ਰਬੰਧਾਂ ਵਿਚ ਰੈੱਡ ਰਿਬਨ ਕਲੱਬ ਦੀ ਇੰਚਾਰਜ ਡਾ.ਸਾਨੀਆ ਗਿੱਲ ਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਰੁਪਿੰਦਰਜੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ। ਅੰਤ ’ਚ ਕਾਲਜ ਪ੍ਰਬੰਧਕਾਂ ਤੇ ਕੋਆਰਡੀਨੇਟਰਾਂ ਵਲੋਂ ਡਾ.ਕ੍ਰਿਸ਼ਨਾ ਅਰੋੜਾ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।