ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ
ਜਲਾਲਾਬਾਦ, 18 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹੀਨਾਵਾਰ ਸੰਗਰਾਂਦ ਸਮਾਗਮ ਬੀਤੀ ਰਾਤ ਸੇਵਾ ਤੇ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ਼ਾਮ 6:30 ਵਜੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ।
ਜਲਾਲਾਬਾਦ, 18 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹੀਨਾਵਾਰ ਸੰਗਰਾਂਦ ਸਮਾਗਮ ਬੀਤੀ ਰਾਤ ਸੇਵਾ ਤੇ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ਼ਾਮ 6:30 ਵਜੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਨਿਰਮਲ ਸਿੰਘ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਹਜ਼ੂਰੀ ਕਥਾਵਾਚਕ ਭਾਈ ਹਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੁੜਨ, ਬੱਚਿਆਂ ਨੂੰ ਗੁਰਦੁਆਰਾ ਸਾਹਿਬ ਆਉਣ, ਸੇਵਾ-ਸਿਮਰਨ ਕਰਨ ਤੇ ਨਾਮ ਸਿਮਰਨ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਗੁਰਪ੍ਰੀਤ ਸਿੰਘ ਨੇ ਮਨੋਹਰ ਧੁਨਾਂ ਤੇ ਕੀਰਤਨ-ਰਸ ਨਾਲ ਸੰਗਤਾਂ ਨੂੰ ਸਰਸ਼ਾਰ ਕੀਤਾ।