19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਧਾਇਕ ਸਵਨਾ ਦੇ ਦਫ਼ਤਰ ਦਾ 21 ਅਕਤੂਬਰ ਨੂੰ ਘਿਰਾਓ ਕੀਤਾ ਜਾਵੇਗਾ- ਛੱਪੜੀਵਾਲਾ

ਮੰਡੀ ਲਾਧੂਕਾ, 18 ਅਕਤੂਬਰ (ਰਾਕੇਸ਼ ਛਾਬੜਾ)- ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਦੋਂ ਤੱਕ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਹ ਵਿਚਾਰ ਆਲ ਇੰਡੀਆ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਏਟਕ ਪੰਜਾਬ ਦੀ ਸੂਬਾ ਪ੍ਰਧਾਨ ਸਰੋਜ ਛੱਪੜੀਵਾਲਾ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ ਹਨ।

Ad Position 21
No active advertisement
ਸਰੋਜ ਛੱਪੜੀਵਾਲਾ 19-10-2026
ਮੰਡੀ ਲਾਧੂਕਾ, 18 ਅਕਤੂਬਰ (ਰਾਕੇਸ਼ ਛਾਬੜਾ)- ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਦੋਂ ਤੱਕ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਹ ਵਿਚਾਰ ਆਲ ਇੰਡੀਆ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਏਟਕ ਪੰਜਾਬ ਦੀ ਸੂਬਾ ਪ੍ਰਧਾਨ ਸਰੋਜ ਛੱਪੜੀਵਾਲਾ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਆਂਗਣਵਾੜੀ ਵਰਕਰ ਤੇ ਹੈਲਪਰ ਘੱਟ ਤਨਖ਼ਾਹਾਂ ’ਤੇ ਜ਼ਿਆਦਾ ਕੰਮ ਰਹੀਆਂ ਹਨ ਪਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਜਦੋਂ ਤੱਕ ਵਰਕਰਾਂ ਦੀਆਂ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ ਇਹ ਸੰਘਰਸ਼ ਜਾਰੀ ਰਹੇਗਾ ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦਾ ਪ੍ਰੋਗਰਾਮ ਜਾਰੀ ਰਹੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੋਬਾਈਲ ਭੱਤਾ, ਟੀ.ਏ. ਡੀ.ਏ, ਵਾਧੂ ਪੈਨਸ਼ਨ, ਖ਼ਾਲੀ ਅਸਾਮੀਆਂ ਨੂੰ ਭਰਨ ਸਬੰਧੀ ਮੰਗਾਂ ਨੂੰ ਤੁਰੰਤ ਸਵੀਕਾਰ ਕੀਤੇ ਜਾਣ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਣਾ ਸੰਧੂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਨਸ਼ੇ ਨੂੰ ਖ਼ਤਮ ਕਰਨ ਲਈ ਲੋਕ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ - ਐੱਸ.ਐੱਸ.ਪੀ. ਫ਼ਾਜ਼ਿਲਕਾ
Ad Position 24