20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੁਰਦੁਆਰਾ ਟਿੱਬਾ ਸਾਹਿਬ ਬੱਲੂਆਣਾ ਵਿਖੇ ਸਾਲਾਨਾ ਸਮਾਗਮ ਦੀ ਹੋਈ ਸਮਾਪਤੀ

ਅਬੋਹਰ, 18 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) ਸਥਾਨਕ ਮਲੋਟ ਰੋਡ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਬੱਲੂਆਣਾ ਵਿਖੇ 76ਵਾਂ ਸਾਲਾਨਾ ਗੁਰਮਤਿ ਸਮਾਗਮ ਉਤਸ਼ਾਹ ਤੇ ਸ਼ਰਧਾ ਨਾਲ ਸਮਾਪਤ ਹੋਇਆ। ਕਥਾਵਾਚਕਾਂ ਅਤੇ ਗੁਰਮਤਿ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦੇ ਨਾਲ-ਨਾਲ ਸਿੱਖ ਧਰਮ ਦੇ ਇਤਿਹਾਸ ਤੇ ਸਿੱਖਿਆਵਾਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਗਏ।

Ad Position 21
No active advertisement
ਬੱਲੂਆਣਾ ਦੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਕਰਵਾਏ ਸਾਲਾਨਾ ਸਮਾਗਮ ਦੀ ਸਮਾਪਤੀ ਦੌਰਾਨ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ ਬੀਬੀ ਦਲੇਰ ਕੌਰ ਖ਼ਾਲਸਾ ਦਾ ਜਥਾ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 19-10-2026
ਅਬੋਹਰ, 18 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) ਸਥਾਨਕ ਮਲੋਟ ਰੋਡ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਬੱਲੂਆਣਾ ਵਿਖੇ 76ਵਾਂ ਸਾਲਾਨਾ ਗੁਰਮਤਿ ਸਮਾਗਮ ਉਤਸ਼ਾਹ ਤੇ ਸ਼ਰਧਾ ਨਾਲ ਸਮਾਪਤ ਹੋਇਆ। ਕਥਾਵਾਚਕਾਂ ਅਤੇ ਗੁਰਮਤਿ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦੇ ਨਾਲ-ਨਾਲ ਸਿੱਖ ਧਰਮ ਦੇ ਇਤਿਹਾਸ ਤੇ ਸਿੱਖਿਆਵਾਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਸਮਾਗਮ ਸਮਾਪਤੀ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰਦੇ ਹੋਏ ਸੰਗਤਾਂ ਨੂੰ ਅਜੋਕੇ ਪੰਥਕ ਤੇ ਸਿਆਸੀ ਹਾਲਾਤ ਤੋਂ ਜਾਣੂ ਕਰਵਾਇਆ। ਪ੍ਰਬੰਧਕਾਂ ਵਲੋਂ ਸਿਰੋਪਾਓ ਨਾਲ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਢਾਡੀ ਗੁਰਪ੍ਰਤਾਪ ਸਿੰਘ ਪਦਮ ਤੇ ਬੀਬੀ ਦਲੇਰ ਕੌਰ ਖ਼ਾਲਸਾ ਦੇ ਜਥੇ ਨੇ ਸੰਗਤਾਂ ਨਾਲ ਗੁਰੂ ਇਤਿਹਾਸ ਦੀ ਸਾਂਝ ਪਾਈ। ਪ੍ਰਬੰਧਕ ਗੁਰਮੀਤ ਸਿੰਘ ਬਿੱਟੂ ਅਤੇ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਾਲਾਨਾ ਸਮਾਗਮ ਹਰ ਸਾਲ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਕਰਵਾਏ ਜਾਂਦੇ ਹਨ ਜਿਸ ਵਿਚ ਅਬੋਹਰ ਸ਼ਹਿਰ ਸਣੇ ਆਸ-ਪਾਸ ਦੇ ਇਲਾਕੇ ਦੇ ਪਿੰਡਾਂ ਦੀਆਂ ਸੰਗਤਾਂ ਵੀ ਭਾਰੀ ਗਿਣਤੀ ਵਿਚ ਹਾਜ਼ਰੀ ਭਰਦੀਆਂ ਹਨ। ਇਸ ਮੌਕੇ ਗੁਰਵਿੰਦਰ ਸਿੰਘ ਵਿਪਨ, ਜਗਜੀਤ ਸਿੰਘ ਡੀ.ਸੀ ਕੇਰਾ ਖੇੜਾ, ਬਲਵਿੰਦਰ ਸਿੰਘ ਬਿੰਦਰ ਖ਼ਾਲਸਾ, ਜਸਵਿੰਦਰ ਸਿੰਘ ਕਥੂਰੀਆ, ਅਰਵਿੰਦਰ ਸਿੰਘ ਰਿੰਕਾ, ਪਰਮਿੰਦਰ ਸਿੰਘ ਪੰਮਾ ਖ਼ਾਲਸਾ, ਰਾਜਵਿੰਦਰ ਸਿੰਘ ਚੰਨਾ, ਬਾਬਾ ਗੁਰਦਾਸ ਸਿੰਘ, ਪਰਮਿੰਦਰ ਸਿੰਘ ਗਿੱਲ, ਵਿਸ਼ਵਜੀਤ ਸਿੰਘ, ਜੋਗਾ ਸਿੰਘ ਭੁੱਲਰ, ਚੰਨਪ੍ਰੀਤ ਸਿੰਘ ਖ਼ਾਲਸਾ, ਮਾਨ ਸਿੰਘ ਪਰੂਥੀ, ਜਗਜੀਤ ਸਿੰਘ ਜੱਗਾ, ਅਰਸ਼ਦੀਪ ਸਿੰਘ, ਜਗਜੀਤ ਸਿੰਘ ਸੰਧੂ ਝੁਰੜ ਖੇੜਾ, ਸਵਰਨਜੀਤ ਸਿੰਘ, ਹਰਜੀਤ ਸਿੰਘ ਮਲੂਕਪੁਰ, ਇੰਦਰਜੀਤ ਬੁਲੰਦੀ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ 29ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਅਗਲੀ ਖ਼ਬਰ ਸੰਤ ਹਰਿਨਾਮ ਸਿੰਘ ਦੀ 37ਵੀਂ ਬਰਸੀ ਦੇ ਸਮਾਗਮ ਸੰਬੰਧੀ ਤਿਆਰੀਆਂ ਜਾਰੀ
Ad Position 24