19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਡੀ.ਸੀ. ਮਾਡਲ ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਫ਼ਿਰੋਜ਼ਪੁਰ, 18 ਅਕਤੂਬਰ (ਗੁਰਿੰਦਰ ਸਿੰਘ)- ਸਥਾਨਕ ਡੀ. ਸੀ.

Ad Position 21
No active advertisement
ਅਜੀਤ ਡੈਸਕ 19-10-2026
ਫ਼ਿਰੋਜ਼ਪੁਰ, 18 ਅਕਤੂਬਰ (ਗੁਰਿੰਦਰ ਸਿੰਘ)- ਸਥਾਨਕ ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ‘ਲਿਟਲ ਵੰਡਰਜ਼ : ਫੈਮਿਲੀ –ਦਿ ਸਿੰਫਨੀ ਆਫ਼ ਲਵ’ ਕਰਵਾਇਆ ਗਿਆ। ਇਸ ਮੌਕੇ ਮਦਰ ਲੈਪ ਤੋਂ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਗੀਤਾਂ, ਨਾਚਾਂ ਤੇ ਮਨਮੋਹਕ ਪੇਸ਼ਕਾਰੀਆਂ ਰਾਹੀਂ ਆਪਣੇ ਪਰਿਵਾਰਾਂ ਪ੍ਰਤੀ ਪਿਆਰ ਦਾ ਪ੍ਰਗਟਾਵਾ ਕੀਤਾ। ਬੱਚਿਆਂ ਦੀਆਂ ਮਾਸੂਮ ਅਦਾਵਾਂ ਤੇ ਭਾਵਪੂਰਨ ਪੇਸ਼ਕਾਰੀਆਂ ਨੇ ਜਿੱਥੇ ਦਰਸ਼ਕਾਂ ਦਾ ਮਨ ਮੋਹਿਆ ਉੱਥੇ ਹੀ ਕਈ ਪਲਾਂ ਨੇ ਮਾਪਿਆਂ ਦੀਆਂ ਅੱਖਾਂ ਨਮ ਕਰ ਦਿੱਤੀਆਂ। ਸਮਾਰੋਹ ਵਿਚ ਨਿਆਂਇਕ ਅਧਿਕਾਰੀ ਅਨੂਪ ਸਿੰਘ, ਡਾ. ਸ਼ਮਨਪ੍ਰੀਤ ਕੌਰ, ‘ ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ਿਲ੍ਹਾ ਕੋਆਰਡੀਨੇਟਰ ਡਾ. ਅਮਨਦੀਪ ਕੌਰ, ਜ਼ਿਲ੍ਹਾ ਚੋਣ ਇੰਚਾਰਜ ਗਗਨਦੀਪ ਕੌਰ, ਕੋਮਿਲਾ, ਡਾ. ਆਂਚਲ, ਰੇਣੂ ਚਾਵਲਾ, ਪ੍ਰਾਚੀ ਮਿੱਤਲ ਤੇ ਮੀਨਾਕਸ਼ੀ ਮਿੱਤਲ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਡੀ.ਸੀ.ਐੱਮ. ਗਰੁੱਪ ਦੀ ਸੀਨੀਅਰ ਡਾਇਰੈਕਟਰ ਅਕਾਦਮਿਕਸ ਡਾ. ਰਾਗਿਨੀ ਗੁਪਤਾ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਸਮਾਗਮ ਦਾ ਆਗਾਜ਼ ਦੀਪ ਜਗਾਉਣ ਅਤੇ ਸਰਸਵਤੀ ਵੰਦਨਾ ਨਾਲ ਹੋਇਆ। ਪ੍ਰਿੰਸੀਪਲ ਯਾਚਨਾ ਚਾਵਲਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਾਲਾਨਾ ਰਿਪੋਰਟ ਪੇਸ਼ ਕੀਤੀ। ਪੇਸ਼ਕਾਰੀਆਂ ਰਾਹੀਂ ਬੱਚਿਆਂ ਨੇ ਮਾਂ ਦੀ ਮਮਤਾ, ਪਿਤਾ ਦੇ ਸੁਪਨਿਆਂ ਤੇ ਪਰਿਵਾਰ ਨਾਲ ਬਿਤਾਏ ਖ਼ੁਸ਼ੀਆਂ ਭਰੇ ਪਲਾਂ ਨੂੰ ਬਾਖ਼ੂਬੀ ਦਰਸਾਇਆ। ਅੰਤ ਵਿਚ ਐਸੋਸੀਏਟ ਵਾਈਸ ਪ੍ਰੈਜ਼ੀਡੈਂਟ ਐਲੀਮੈਂਟਰੀ ਪ੍ਰੀਤੀ ਸੇਠੀ ਨੇ ਮਹਿਮਾਨਾਂ, ਮਾਪਿਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਪ੍ਰਿੰਸੀਪਲ ਮਨੀਸ਼ ਬਾਂਗਾ, ਹੈੱਡ ਮਿਸਟ੍ਰੈੱਸ ਰਿਤਿਕਾ ਸੋਨੀ, ਸੀਨੀਅਰ ਜਨਰਲ ਮੈਨੇਜਰ ਕਰਨਲ ਪੀਯੂਸ਼ ਬੇਰੀ, ਡਿਪਟੀ ਜਨਰਲ ਮੈਨੇਜਰ ਅਨੂ ਸ਼ਰਮਾ, ਅਸਿਸਟੈਂਟ ਜਨਰਲ ਮੈਨੇਜਰ ਐਕਟੀਵਿਟੀ ਹੀਨਾ ਅਰੋੜਾ, ਲਿਸ਼ਾ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੜੇਮਾਰੀ ਤੇ ਹਨੇਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ 29ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ
Ad Position 24