20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕਿਸਾਨ, ਰਾਜਨੀਤਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਜ਼ੀਰਾ ਦੇ ਵਿਧਾਇਕ ਕਟਾਰੀਆ ਦੀ ਕੋਠੀ ਬਾਹਰ ਰੋਸ ਧਰਨਾ

ਜ਼ੀਰਾ, 19 ਅਕਤੂਬਰ (ਰਜਨੀਸ਼ ਕਥੂਰੀਆ/ਹਰਜੀਤ ਸਿੰਘ ਗਿੱਲ/ਪ੍ਰਤਾਪ ਸਿੰਘ ਹੀਰਾ)- ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ ਮੋਰਚਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਮਿਸਲ ਸਤਲੁਜ ਤੇ ਵਾਰਿਸ ਪੰਜਾਬ ਦੇ ਜਥੇਬੰਦੀ ਤੋਂ ਇਲਾਵਾ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਪੁਲਿਸ ਵਲੋਂ ਲਗਾਈਆਂ ਰੋਕਾਂ ਨੂੰ ਹਟਾ ਕੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਦੇ ਬਾਹਰ ਲਾਹਨਤ ਪੱਤਰ ਚਿਪਕਾਇਆ ਗਿਆ। ਇਸ ਤੋਂ ਪਹਿਲਾਂ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਦੇ ਨਜ਼ਦੀਕ ਇਕੱਤਰ ਹੋਈਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਗੁਰਭਾਗ ਸਿੰਘ ਅਤੇ ਦਵਿੰਦਰ ਸਿੰਘ ਸੇਖੋਂ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਕੋਈ ਸਧਾਰਨ ਕਤਲ ਨਹੀਂ ਬਲਕਿ ਇਹ ਨਸ਼ਿਆਂ ਖਿਲਾਫ ਪੂਰੇ ਪੰਜਾਬ ਵਿਚ ਆਵਾਜ਼ ਚੁੱਕਣ ਵਾਲੇ ਲੋਕਾਂ ਦੀ ਜ਼ੁਬਾਨਬੰਦੀ ਹੈ।

Ad Position 21
No active advertisement
ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਦੇ ਬਾਹਰ ਪੱਤਰ ਚਿਪਕਾਉਂਦੇ ਹੋਏ ਆਗੂ ਅਤੇ ਵਰਕਰ। ਤਸਵੀਰਾਂ-ਰਜਨੀਸ਼ ਕਥੂਰੀਆ 20-10-2026
ਜ਼ੀਰਾ, 19 ਅਕਤੂਬਰ (ਰਜਨੀਸ਼ ਕਥੂਰੀਆ/ਹਰਜੀਤ ਸਿੰਘ ਗਿੱਲ/ਪ੍ਰਤਾਪ ਸਿੰਘ ਹੀਰਾ)- ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ ਮੋਰਚਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਮਿਸਲ ਸਤਲੁਜ ਤੇ ਵਾਰਿਸ ਪੰਜਾਬ ਦੇ ਜਥੇਬੰਦੀ ਤੋਂ ਇਲਾਵਾ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਪੁਲਿਸ ਵਲੋਂ ਲਗਾਈਆਂ ਰੋਕਾਂ ਨੂੰ ਹਟਾ ਕੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਦੇ ਬਾਹਰ ਲਾਹਨਤ ਪੱਤਰ ਚਿਪਕਾਇਆ ਗਿਆ। ਇਸ ਤੋਂ ਪਹਿਲਾਂ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਦੇ ਨਜ਼ਦੀਕ ਇਕੱਤਰ ਹੋਈਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਗੁਰਭਾਗ ਸਿੰਘ ਅਤੇ ਦਵਿੰਦਰ ਸਿੰਘ ਸੇਖੋਂ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਕੋਈ ਸਧਾਰਨ ਕਤਲ ਨਹੀਂ ਬਲਕਿ ਇਹ ਨਸ਼ਿਆਂ ਖਿਲਾਫ ਪੂਰੇ ਪੰਜਾਬ ਵਿਚ ਆਵਾਜ਼ ਚੁੱਕਣ ਵਾਲੇ ਲੋਕਾਂ ਦੀ ਜ਼ੁਬਾਨਬੰਦੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵਿਧਾਇਕ ਇਕ ਨਸ਼ਾ-ਵਿਰੋਧੀ ਯੋਧੇ ਦੇ ਕਤਲ ਮਗਰੋਂ ਵੀ ਆਪਣੀ ਸਰਕਾਰ ਤੋਂ ਜਵਾਬਦੇਹੀ ਨਹੀਂ ਮੰਗਦਾ, ਉਹ ਲੋਕਾਂ ਦਾ ਪ੍ਰਤੀਨਿਧ ਨਹੀਂ ਰਹਿੰਦਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਡੀ.ਐਸ.ਪੀ. ਜ਼ੀਰਾ ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਪੁਲਿਸ ਵਲੋਂ ਬੈਰੀਕੇਡਿੰਗ ਕੀਤੀ ਗਈ ਅਤੇ ਵੱਡੀ ਗਿਣਤੀ ਵਿਚ ਹਾਜ਼ਰ ਪੁਲਿਸ ਫੋਰਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਤੱਕ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਧੱਕਾ ਮੁੱਕੀ ਹੁੰਦੇ ਹੋਏ ਬੈਰੀਕੇਡ ਪਾਸੇ ਹਟਾ ਕੇ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ’ਤੇ ਪਹੁੰਚ ਗਏ ਤੇ ਰਿਹਾਇਸ਼ ਦੇ ਬਾਹਰ ਲਾਹਨਤ ਪੱਤਰ ਚਿਪਕਾ ਦਿੱਤਾ। ਇਸ ਮੌਕੇ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਸੂਬਾ ਕਾਰਜਕਾਰੀ ਮੈਂਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਸੁਖਦੇਵ ਸਿੰਘ ਸਨੇਰ ਬਲਾਕ ਪ੍ਰਧਾਨ ਜ਼ੀਰਾ, ਹਰਪ੍ਰੀਤ ਸਿੰਘ ਲੌਂਗੋਦੇਵਾ ਮੀਤ ਪ੍ਰਧਾਨ ਜਿਲਾ ਫਿਰੋਜ਼ਪੁਰ, ਮਨਦੀਪ ਸਿੰਘ ਅਲੀਪੁਰ, ਬਲਜੀਤ ਸਿੰਘ ਨੰਬਰਦਾਰ ਸਨੇਰ, ਬੂਟਾ ਸਿੰਘ ਸ਼ਾਹਵਾਲਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਸਕੱਤਰ ਗੁਰਭਾਗ ਸਿੰਘ ਮਰੂੜ, ਸੁਖਦੇਵ ਸਿੰਘ ਬਲਾਕ ਪ੍ਰਧਾਨ ਤਲਵੰਡੀ ਜੱਲੇ ਖਾਂ, ਮਿਸਲ ਸਤਲੁਜ ਦੇ ਜਨਰਲ ਸਕੱਤਰ ਪੰਜਾਬ ਤੇ ਹਲਕਾ ਇੰਚਾਰਜ ਦਵਿੰਦਰ ਸਿੰਘ ਸੇਖੋਂ, ਅੰਮ੍ਰਿਤਪਾਲ ਸਿੰਘ, ਜਸ਼ਨਦੀਪ ਸਿੰਘ ਬਰਾੜ, ਤਜਿੰਦਰ ਸਿੰਘ ਕੰਗ, ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ, ਸਰਕਲ ਪ੍ਰਧਾਨ ਰਘਬੀਰ ਸਿੰਘ ਸਨੇਰ, ਸਾਂਝਾ ਮੋਰਚਾ ਜ਼ੀਰਾ ਦੇ ਆਗੂ ਰੋਮਨ ਸਿੰਘ ਬਰਾੜ ਵਕੀਲਾਂਵਾਲਾ, ਨਿਸ਼ਾਨ ਸਿੰਘ ਵਕੀਲਾਂਵਾਲਾ ਤੇ ਜਗਤਾਰ ਸਿੰਘ ਲੌਂਗੋਦੇਵਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੇ ਗੇਟਾਂ ਨੂੰ ਐਮਰਜੈਂਸੀ ਸੇਵਾਵਾਂ ਦੇ ਰਾਹ ’ਚ ਅੜਿੱਕਾ ਦੱਸਿਆ ਅਗਲੀ ਖ਼ਬਰ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਹੈਰੋਇਨ ਦੇ 10 ਪੈਕਟ ਬਰਾਮਦ ਬੀ.ਐੱਸ.ਐੱਫ. ਅਤੇ ਥਾਣਾ ਸਦਰ ਪੁਲਿਸ ਨਾਲ ਸਾਂਝੀ ਤਲਾਸ਼ੀ...
Ad Position 24