20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

40 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਸ਼ੀਹਾਂ ਪਾੜੀ ਦੀ ਮੰਡੀ ਦਾ ਕੱਚਾ ਫੜ੍ਹ ਪੱਕਾ ਕਰਵਾਇਆ

ਮੱਖੂ, 19 ਅਕਤੂਬਰ (ਵਰਿੰਦਰ ਮਨਚੰਦਾ)- ਮਾਰਕੀਟ ਕਮੇਟੀ ਮੱਖੂ ਅਧੀਨ ਪੈਂਦੀ ਪਿੰਡ ਸ਼ੀਹਾਂ ਪਾੜੀ ਦੀ ਅਨਾਜ ਮੰਡੀ ਵਿਚ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਕੱਚੇ ਫੜ੍ਹ ਨੂੰ ਪੱਕਾ ਕਰਵਾਇਆ ਗਿਆ ਹੈ। ਇਸ ਵਿਕਾਸ ਕਾਰਜ ’ਤੇ ਕਰੀਬ 40 ਲੱਖ ਰੁਪਏ ਦੀ ਅਨੁਮਾਨਤ ਲਾਗਤ ਆਈ ਹੈ।

Ad Position 21
No active advertisement
ਅਜੀਤ ਡੈਸਕ 20-10-2026
ਮੱਖੂ, 19 ਅਕਤੂਬਰ (ਵਰਿੰਦਰ ਮਨਚੰਦਾ)- ਮਾਰਕੀਟ ਕਮੇਟੀ ਮੱਖੂ ਅਧੀਨ ਪੈਂਦੀ ਪਿੰਡ ਸ਼ੀਹਾਂ ਪਾੜੀ ਦੀ ਅਨਾਜ ਮੰਡੀ ਵਿਚ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਕੱਚੇ ਫੜ੍ਹ ਨੂੰ ਪੱਕਾ ਕਰਵਾਇਆ ਗਿਆ ਹੈ। ਇਸ ਵਿਕਾਸ ਕਾਰਜ ’ਤੇ ਕਰੀਬ 40 ਲੱਖ ਰੁਪਏ ਦੀ ਅਨੁਮਾਨਤ ਲਾਗਤ ਆਈ ਹੈ। ਫੜ੍ਹ ਵਿਚ ਭਰਤੀ ਪਾ ਕੇ ਇਸ ਨੂੰ ਉੱਚਾ ਕਰਨ ਉਪਰੰਤ ਇੱਟਾਂ ਲਗਾ ਕੇ ਪੱਕਾ ਕੀਤਾ ਗਿਆ ਹੈ ਜਿਸ ਨਾਲ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਸਹੂਲਤ ਮਿਲੇਗੀ। ਇਸ ਮੌਕੇ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਰੀਬਨ ਕੱਟ ਕੇ ਪੱਕੇ ਫੜ੍ਹ ਦਾ ਉਦਘਾਟਨ ਕੀਤਾ ਤੇ ਹਾਜ਼ਰ ਕਿਸਾਨਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਹਰਦੀਪ ਸਿੰਘ, ਮਨਪ੍ਰੀਤ ਸਿੰਘ, ਹੀਰਾ ਸਿੰਘ, ਸੁੱਖਾ ਸੰਧੂ, ਸਲਵਿੰਦਰ ਸਿੰਘ ਸ਼ੀਹਾਂ ਪਾੜੀ, ਗੁਰਪਾਲ ਸਿੰਘ ਸ਼ੀਹਾਂ ਪਾੜੀ, ਮਾਰਕੀਟ ਕਮੇਟੀ ਦੇ ਜੇ.ਈ. ਤੇ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦੌਲਤਪੁਰਾ ’ਚ ਕਰਵਾਇਆ ਪਹਿਲਾ ਵਾਲੀਵਾਲ ਟੂਰਨਾਮੈਂਟ ਅਗਲੀ ਖ਼ਬਰ ਬੇਦੀ ਕਾਲੋਨੀ ਵਿਖੇ ਘਰ ’ਚ ਅੱਗ ਲੱਗਣ ਕਾਰਨ ਸਾਮਾਨ ਸੜ ਕੇ ਸੁਆਹ ਪੀੜਤ ਦਾ ਦੋਸ਼, ਕਾਲੋਨੀ ਦੇ ਗੇਟਾਂ ਤੇ ਬੇਢੰਗੀਆਂ ਤਾਰਾ...
Ad Position 24