ਮੰਗਾਂ ਨਾ ਮੰਨੀਆਂ ਤਾਂ ਪੱਕਾ ਧਰਨਾ ਜਾਰੀ ਰਹੇਗਾ- ਬਲਜੀਤ ਸਿੰਘ ਮੁੱਦਕੀ
ਮੁੱਦਕੀ, 19 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਐਨ. ਐੱਸ.
ਮ
ਮੋਹਾਲੀ ਧਰਨੇ ’ਤੇ ਬੈਠੇ ਅਧਿਆਪਕ ਆਗੂ। ਅਜੀਤ ਤਸਵੀਰ
20-10-2026
ਮੁੱਦਕੀ, 19 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਐਨ.ਐੱਸ.ਕਿਊ.ਐਫ. ਵੋਕੇਸ਼ਨਲ ਅਧਿਆਪਕਾਂ ਦਾ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਐਨ.ਐੱਸ.ਕਿਊ.ਐਫ. ਵੋਕੇਸ਼ਨਲ ਟੀਚਰ ਫ਼ਰੰਟ ਵਲੋਂ 8 ਅਕਤੂਬਰ ਤੋਂ ਸ਼ੁਰੂ ਕੀਤਾ ਗਿਆ ਪੱਕਾ ਧਰਨਾ ਮੰਗਾਂ ਦਾ ਹੱਲ ਹੋਣ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਬਲਜੀਤ ਸਿੰਘ ਮੁੱਦਕੀ ਨੇ ਕਿਹਾ ਕਿ ਸਰਕਾਰ ਨੂੰ ਐਨ.ਐੱਸ.ਕਿਊ.ਐਫ. ਵੋਕੇਸ਼ਨਲ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਤੋਂ ਜਲਦ ਠੋਸ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਆਪਣੀਆਂ ਮੰਗਾਂ ਸਬੰਧੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਨੂੰ ਟਾਲ਼ਿਆ ਜਾ ਰਿਹਾ ਹੈ, ਜਿਸ ਕਾਰਨ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਬਲਜੀਤ ਸਿੰਘ ਮੁੱਦਕੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਵੱਡੇ ਐਕਸ਼ਨ ਉਲੀਕੇ ਜਾਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਮੰਗਾਂ ਦੀ ਪੂਰਤੀ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਮੋਹਾਲੀ ਵਿਖੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਵਾਰੀ ਦੌਰਾਨ ਐਨ.ਐੱਸ.ਕਿਊ.ਐਫ. ਅਧਿਆਪਕ ਸਰਬਜੀਤ ਸਿੰਘ, ਪਿੱਪਲ ਸਿੰਘ, ਗੁਰਸੇਵਕ ਸਿੰਘ, ਸ਼ਹਿਬਾਜ਼ ਸਿੰਘ, ਹਰਮੀਤ ਸਿੰਘ, ਵਿਕਾਸ, ਸੁਰਜੀਤ ਸਿੰਘ, ਭਗਵਾਨ, ਸੰਤੋਖ ਸਿੰਘ ਤੋਂ ਇਲਾਵਾ ਮੈਡਮ ਤਜਿੰਦਰ ਕੌਰ, ਅਮਨਦੀਪ ਕੌਰ, ਸਿਮਰਦੀਪ ਕੌਰ ਤੇ ਰਜਨੀ ਵੋਹਰਾ ਵੀ ਹਾਜ਼ਰ ਸਨ।