20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਰਕਾਰੀ ਹਾਈ ਸਕੂਲ ਝੋਕ ਹਰੀਹਰ ਦੇ ਖਿਡਾਰੀਆਂ ਨੇ ਐਥਲੈਟਿਕਸ ’ਚ ਗੱਡੇ ਜਿੱਤ ਦੇ ਝੰਡੇ

ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਦੇ ਐਥਲੈਟਿਕ ਸੈਂਟਰ ਦੇ ਖਿਡਾਰੀਆਂ ਨੇ ਬਲਾਕ ਅਤੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 19 ਤਗਮੇ ਜਿੱਤ ਕੇ ਸਕੂਲ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਤੋਂ ਇਲਾਵਾ ਸੈਂਟਰ ਦੇ 7 ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।

Ad Position 21
No active advertisement
ਅਜੀਤ ਡੈਸਕ 20-10-2026
ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਦੇ ਐਥਲੈਟਿਕ ਸੈਂਟਰ ਦੇ ਖਿਡਾਰੀਆਂ ਨੇ ਬਲਾਕ ਅਤੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 19 ਤਗਮੇ ਜਿੱਤ ਕੇ ਸਕੂਲ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਤੋਂ ਇਲਾਵਾ ਸੈਂਟਰ ਦੇ 7 ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਹੈ। ਮੁਕਾਬਲਿਆਂ ਵਿਚ ਲਕਸ਼ਮੀ ਨੇ 3000 ਮੀਟਰ ਪੈਦਲ ਚਾਲ ਅਤੇ 1500 ਮੀਟਰ ਦੌੜ ਵਿਚ ਸੋਨੇ ਦੇ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਾਪਤੀ ਕੀਤੀ। ਅਨਮੋਲਪ੍ਰੀਤ ਕੌਰ ਨੇ 3000 ਮੀਟਰ ਪੈਦਲ ਚਾਲ ਵਿਚ ਪਹਿਲਾ ਅਤੇ 400 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ। ਦੇਵ ਨੇ 3000 ਮੀਟਰ ਪੈਦਲ ਚਾਲ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਇਸੇ ਤਰ੍ਹਾਂ ਜਸਮੀਤ ਕੌਰ ਤੇ ਪਾਰਸ ਨੇ 400 ਮੀਟਰ ਦੌੜ ਵਿਚ ਕਾਂਸੀ ਦੇ ਤਗਮੇ ਜਿੱਤੇ ਜਦਕਿ ਪਾਰਸ ਨੇ 200 ਮੀਟਰ ਦੌੜ ਵਿਚ ਵੀ ਤੀਜਾ ਸਥਾਨ ਹਾਸਲ ਕੀਤਾ। ਗੁਰਤੇਜ ਨੇ ਜੈਵਲਿਨ ਥ੍ਰਰੋਅ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ। ਇਸ ਤੋਂ ਇਲਾਵਾ ਐਥਲੈਟਿਕ ਸੈਂਟਰ ਦੇ ਹੋਰਨਾਂ ਖਿਡਾਰੀਆਂ ਨੇ ਲੰਬੀ ਛਾਲ, 200 ਮੀਟਰ, 400 ਮੀਟਰ, 600 ਮੀਟਰ, 1500 ਮੀਟਰ ਤੇ 3000 ਮੀਟਰ ਦੌੜਾਂ ਸਮੇਤ ਜੈਵਲਿਨ ਥ੍ਰਰੋਅ ਦੇ ਮੁਕਾਬਲਿਆਂ ਵਿਚ ਤਗਮੇ ਜਿੱਤ ਕੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਮੁੱਖ ਅਧਿਆਪਕ ਅਵਤਾਰ ਸਿੰਘ, ਗਣਿਤ ਅਧਿਆਪਕ ਅਸ਼ਵਨੀ ਸ਼ਰਮਾ ਤੇ ਡੀ.ਪੀ.ਈ. ਅਮਨਦੀਪ ਕੌਰ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਐਥਲੈਟਿਕ ਸੈਂਟਰ ਦੇ ਟ੍ਰਰੇਨਰ ਮਨਪ੍ਰੀਤ ਸਿੰਘ ਅਟਵਾਲ ਵਲੋਂ ਦਿੱਤੀ ਜਾ ਰਹੀ ਸਿਖਲਾਈ ਤੇ ਯੋਗ ਅਗਵਾਈ ਨੂੰ ਵੀ ਇਸ ਸਫਲਤਾ ਦਾ ਅਹਿਮ ਆਧਾਰ ਦੱਸਿਆ। ਇਸ ਮੌਕੇ ਐਨ.ਆਰ.ਆਈ. ਮਨਦੀਪ ਸਿੰਘ ਧਨੋਆ (ਬੱਬੂ) ਦੇ ਯੋਗਦਾਨ ਦੀ ਵਿਸ਼ੇਸ਼ ਸ਼ਲਾਘਾ ਕੀਤੀ ਗਈ। ਉਹ ਆਪਣੇ ਮਿਹਨਤ ਨਾਲ ਕਮਾਏ ਪੈਸਿਆਂ ਵਿਚੋਂ ਖਿਡਾਰੀਆਂ ਦੀ ਖ਼ੁਰਾਕ ਤੇ ਹੋਰ ਖੇਡ ਖ਼ਰਚਿਆਂ ਲਈ ਲਗਾਤਾਰ ਸਹਿਯੋਗ ਦੇ ਰਹੇ ਹਨ। ਪਿੰਡ ਦੀ ਪੰਚਾਇਤ, ਐਸ.ਐਮ.ਸੀ. ਦੇ ਚੇਅਰਮੈਨ ਗੁਰਲਾਲ ਸਿੰਘ, ਸਰਪੰਚ ਭਜਨ ਸਿੰਘ ਤੇ ਸਮੂਹ ਪਿੰਡ ਵਾਸੀਆਂ ਨੇ ਖਿਡਾਰੀਆਂ, ਕੋਚ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ’ਚ ਦੁਤਾਰਾ ਵਾਲੀ ਸਕੂਲ ਨੇ ਮਾਰੀ ਬਾਜ਼ੀ ਅਗਲੀ ਖ਼ਬਰ 100 ਵਾਰ ਖ਼ੂਨਦਾਨ ਕਰਨ ’ਤੇ ਕੁਲਦੀਪ ਸਿੰਘ ਮੁੱਦਕੀ ਦਾ ‘ਸਟੇਟ ਐਵਾਰਡ’ ਨਾਲ ਵਿਸ਼ੇਸ਼ ਸਨਮਾਨ
Ad Position 24