ਅਸਲ੍ਹਾ ਲਾਇਸੈਂਸ ਬਣਾਉਣ ਤੇ ਨਵਿਆਉਣ ਦੇ ਮਾਮਲੇ ਦਾ ਨਿਯਮਾਂ ਅਨੁਸਾਰ ਨਿਪਟਾਰਾ ਕੀਤਾ ਜਾਵੇ- ਬਾਠ
ਮੁੱਦਕੀ, 19 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਅਸਲ੍ਹਾ ਲਾਇਸੈਂਸ ਬਣਵਾਉਣ ਅਤੇ ਪੁਰਾਣੇ ਲਾਇਸੈਂਸਾਂ ਦਾ ਨਵੀਨੀਕਰਨ ਕਰਵਾਉਣ ਵਾਲੇ ਲੋਕਾਂ ਨੂੰ ਕਈ-ਕਈ ਮਹੀਨਿਆਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਕਿਸਾਨ ਯੂਨੀਅਨ ਏਕਤਾ ਦੀਪ ਸਿੱਧੂ ਪੰਜਾਬ ਦੇ ਪ੍ਰਧਾਨ ਸਵਰਨ ਸਿੰਘ ਬਾਠ ਨੇ ਕਿਹਾ ਕਿ ਅਸਲ੍ਹਾ ਲਾਇਸੈਂਸਾਂ ਦੀ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਕਾਰਨ ਲੋਕਾਂ ਨੂੰ ਦਫ਼ਤਰਾਂ ਦੇ ਵਾਰ-ਵਾਰ ਚੱਕਰ ਕੱਟਣੇ ਪੈ ਰਹੇ ਹਨ।
ਮੁੱਦਕੀ, 19 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਅਸਲ੍ਹਾ ਲਾਇਸੈਂਸ ਬਣਵਾਉਣ ਅਤੇ ਪੁਰਾਣੇ ਲਾਇਸੈਂਸਾਂ ਦਾ ਨਵੀਨੀਕਰਨ ਕਰਵਾਉਣ ਵਾਲੇ ਲੋਕਾਂ ਨੂੰ ਕਈ-ਕਈ ਮਹੀਨਿਆਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਕਿਸਾਨ ਯੂਨੀਅਨ ਏਕਤਾ ਦੀਪ ਸਿੱਧੂ ਪੰਜਾਬ ਦੇ ਪ੍ਰਧਾਨ ਸਵਰਨ ਸਿੰਘ ਬਾਠ ਨੇ ਕਿਹਾ ਕਿ ਅਸਲ੍ਹਾ ਲਾਇਸੈਂਸਾਂ ਦੀ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਕਾਰਨ ਲੋਕਾਂ ਨੂੰ ਦਫ਼ਤਰਾਂ ਦੇ ਵਾਰ-ਵਾਰ ਚੱਕਰ ਕੱਟਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਲੋੜੀਂਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਦੇ ਬਾਵਜੂਦ ਕਈ ਲੋਕ ਆਪਣੇ ਲਾਇਸੈਂਸਾਂ ਸਬੰਧੀ ਕੰਮ ਹੋਣ ਦੀ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਦਾ ਕੀਮਤੀ ਸਮਾਂ ਬਰਬਾਦ ਹੋ ਰਿਹਾ ਹੈ ਅਤੇ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵਰਨ ਸਿੰਘ ਬਾਠ ਨੇ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਨਵੇਂ ਅਸਲ੍ਹਾ ਲਾਇਸੈਂਸ ਜਾਰੀ ਕਰਨ ਅਤੇ ਪੁਰਾਣੇ ਲਾਇਸੈਂਸਾਂ ਦੇ ਨਵੀਨੀਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇ, ਲੰਬੇ ਸਮੇਂ ਤੋਂ ਪੈਂਡਿੰਗ ਪਏ ਮਾਮਲਿਆਂ ਦਾ ਨਿਯਮਾਂ ਅਨੁਸਾਰ ਜਲਦ ਨਿਪਟਾਰਾ ਕੀਤਾ ਜਾਵੇ।