19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

‘ਆਪ’ ਵਲੋਂ ਰੌਕੀ ਕਥੂਰੀਆ ਏ.ਐਸ.ਏ.ਪੀ. ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਜ਼ੀਰਾ,19 ਅਕਤੂਬਰ (ਰਜਨੀਸ਼ ਕਥੂਰੀਆ)- ਪਾਰਟੀ ਨੂੰ ਨਿਸ਼ਕਾਮ ਸੇਵਾਵਾਂ ਪ੍ਰਦਾਨ ਕਰਨ ਤੇ ਆਮ ਆਦਮੀ ਪਾਰਟੀ ਵਲੋਂ ਸਰਗਰਮ ਨੌਜਵਾਨ ਰੌਕੀ ਕਥੂਰੀਆ ਨੂੰ ਏ. ਐਸ.

Ad Position 21
No active advertisement
ਅਜੀਤ ਡੈਸਕ 20-10-2026
ਜ਼ੀਰਾ,19 ਅਕਤੂਬਰ (ਰਜਨੀਸ਼ ਕਥੂਰੀਆ)- ਪਾਰਟੀ ਨੂੰ ਨਿਸ਼ਕਾਮ ਸੇਵਾਵਾਂ ਪ੍ਰਦਾਨ ਕਰਨ ਤੇ ਆਮ ਆਦਮੀ ਪਾਰਟੀ ਵਲੋਂ ਸਰਗਰਮ ਨੌਜਵਾਨ ਰੌਕੀ ਕਥੂਰੀਆ ਨੂੰ ਏ.ਐਸ.ਏ.ਪੀ. (ਐਸੋਸੀਏਸ਼ਨ ਆਫ ਸਟੂਡੈਂਟਸ ਫਾਰ ਪੋਲਟਿਕਸ) ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ’ਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਰਣਨਯੋਗ ਹੈ ਕਿ ਰੌਕੀ ਕਥੂਰੀਆ ਆਮ ਆਦਮੀ ਪਾਰਟੀ ਦੇ ਪਿਛਲੇ ਲੰਬੇ ਸਮੇਂ ਤੋਂ ਵਫਾਦਾਰ ਸਿਪਾਹੀ ਹਨ। ਆਮ ਆਦਮੀ ਪਾਰਟੀ ਦੇ ਪਿਛਲੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੇ ਦੌਰਾਨ ਪੰਜਾਬ ਵਿਚ ਜਿੰਨੀਆਂ ਵੀ ਜ਼ਿਮਨੀ ਚੋਣਾਂ ਹੋਈਆਂ ਹਨ ਉਹਨਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਤੋਂ ਇਲਾਵਾ ਰੌਕੀ ਕਥੂਰੀਆ ਨੇ ਹੋਰ ਸੂਬਿਆਂ ਵਿਚ ਹੋਈਆਂ ਚੋਣਾਂ ਵਿਚ ਵੀ ਪਾਰਟੀ ਵਲੋਂ ਲਗਾਈਆਂ ਗਈਆਂ ਡਿਊਟੀਆਂ ਦੇ ਦੌਰਾਨ ਇਮਾਨਦਾਰੀ ਨਾਲ ਕੰਮ ਕੀਤਾ ਹੈ। ਇਸ ਤੋਂ ਪਹਿਲਾਂ ਰੌਕੀ ਕਥੂਰੀਆ 2 ਵਾਰ ਪਾਰਟੀ ਦੇ ਸਟੇਟ ਜੁਆਇੰਟ ਸੈਕਟਰੀ ਰਹਿ ਚੁੱਕੇ ਹਨ। ਰੌਕੀ ਕਥੂਰੀਆ ਨੇ ਕਿਹਾ ਕਿ ਪਾਰਟੀ ਨੇ ਉਸ ’ਤੇ ਭਰੋਸਾ ਕਰਕੇ ਜੋ ਉਸ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਹੋਰ ਵੀ ਸਖਤ ਮਿਹਨਤ ਕਰਕੇ ਨਿਭਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਮਰਜੀਤ ਕੌਰ ਭਾਂਗਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਭਗਤ ਸਿੰਘ ਕਾਲੋਨੀ ਵੈਲਫੇਅਰ ਸੁਸਾਇਟੀ ਦੇ ਵਫ਼ਦ ਨੇ ਸੜਕਾਂ ਦੀ ਮਾੜੀ ਹਾਲਤ ਸੰਬੰਧੀ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ
Ad Position 24