19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਰੇਲ ਸੇਵਾਵਾਂ ਰੈਗੂਲਰ ਕੀਤੀਆਂ ਜਾਣ - ਬਘੌਰਾ

ਫ਼ਿਰੋਜ਼ਪੁਰ,19 ਅਕਤੂਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਉਥਾਨ ਮਜ਼ਦੂਰ ਯੂਨੀਅਨ ਦੇ ਆਗੂ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਤੇ ਰੇਲਵੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਜਾਣ ਵਾਲੀਆਂ ਰੇਲ ਗੱਡੀਆਂ ਨੂੰ ਰੈਗੂਲਰ ਚਲਾਇਆ ਜਾਵੇ ਤੇ ਸੱਚਖੰਡ ਐਕਸਪ੍ਰੈੱਸ ਦੀ ਲਗਾਤਾਰ ਹੋ ਰਹੀ ਦੇਰੀ ਨੂੰ ਦੂਰ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਦੀਆਂ ਦਾ ਮੌਸਮ ਅਤੇ ਧੁੰਦ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਰੇਲਵੇ ਵਿਭਾਗ ਨੂੰ ਯਾਤਰੀਆਂ ਦੀ ਸਹੂਲਤ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

Ad Position 21
No active advertisement
ਸੁਖਜੀਤ ਸਿੰਘ ਬਘੌਰਾ 20-10-2026
ਫ਼ਿਰੋਜ਼ਪੁਰ,19 ਅਕਤੂਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਉਥਾਨ ਮਜ਼ਦੂਰ ਯੂਨੀਅਨ ਦੇ ਆਗੂ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਤੇ ਰੇਲਵੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਜਾਣ ਵਾਲੀਆਂ ਰੇਲ ਗੱਡੀਆਂ ਨੂੰ ਰੈਗੂਲਰ ਚਲਾਇਆ ਜਾਵੇ ਤੇ ਸੱਚਖੰਡ ਐਕਸਪ੍ਰੈੱਸ ਦੀ ਲਗਾਤਾਰ ਹੋ ਰਹੀ ਦੇਰੀ ਨੂੰ ਦੂਰ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਦੀਆਂ ਦਾ ਮੌਸਮ ਅਤੇ ਧੁੰਦ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਰੇਲਵੇ ਵਿਭਾਗ ਨੂੰ ਯਾਤਰੀਆਂ ਦੀ ਸਹੂਲਤ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਜਥੇਦਾਰ ਬਘੌਰਾ ਨੇ ਦੱਸਿਆ ਕਿ ਸੱਚਖੰਡ ਐਕਸਪ੍ਰੈੱਸ ਪਹਿਲਾਂ ਹੀ 10 ਤੋਂ 12 ਘੰਟੇ ਦੇਰੀ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਧੁੰਦ ਕਾਰਨ ਰੇਲ ਆਵਾਜਾਈ ਹੋਰ ਪ੍ਰਭਾਵਿਤ ਹੋ ਸਕਦੀ ਹੈ, ਜਿਸ ਨਾਲ ਸੰਗਤਾਂ ਤੇ ਆਮ ਯਾਤਰੀਆਂ ਦੀ ਖੱਜਲ-ਖੁਆਰੀ ਵਧੇਗੀ। ਇਸ ਲਈ ਦੇਰੀ ਦੀ ਭਰਪਾਈ ਕਰਨ ਵਾਸਤੇ ਵਿਸ਼ੇਸ਼ ਰੇਲਗੱਡੀ ਚਲਾਉਣ ’ਤੇ ਵਿਚਾਰ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਗੰਗਾਨਗਰ ਤੋਂ ਹਜ਼ੂਰ ਸਾਹਿਬ ਜਾਣ ਵਾਲੀਆਂ ਰੇਲ ਗੱਡੀਆਂ ਨਿਯਮਤ ਚਲਾਈਆਂ ਜਾਣ ਤੇ ਅੰਮ੍ਰਿਤਸਰ ਸਾਹਿਬ ਤੇ ਜੰਮੂ ਤਵੀ ਐਕਸਪ੍ਰੈੱਸ ਦੀ ਸੇਵਾ ਵੀ ਰੈਗੂਲਰ ਕੀਤੀ ਜਾਵੇ। ਇਸ ਤੋਂ ਇਲਾਵਾ ਅਕਾਲ ਤਖ਼ਤ ਐਕਸਪ੍ਰੈੱਸ (12317/12318) ਅਤੇ ਗੁਰਮੁਖੀ ਐਕਸਪ੍ਰੈੱਸ (12325/12326) ਨੂੰ ਨਿਯਮਤ ਚਲਾਉਣ ਦੇ ਨਾਲ ਰਾਜਪੁਰਾ ਰੇਲਵੇ ਸਟੇਸ਼ਨ ’ਤੇ ਠਹਿਰਾਅ ਦੇਣ ਦੀ ਮੰਗ ਕੀਤੀ। ਜਥੇਦਾਰ ਬਘੌਰਾ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਤਰਾਖੰਡ ਦੇ ਪ੍ਰਸਿੱਧ ਗੁਰਦੁਆਰਾ ਨਾਨਕ ਮੱਤਾ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਰੇਲਵੇ ਲਾਈਨ ਨਾਲ ਜੋੜਨ ਲਈ ਲੋੜੀਂਦੇ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਨਕਲੀ ਦੁੱਧ ਤੇ ਮਿਲਾਵਟਖੋਰੀ ਵਿਰੁੱਧ ਫ਼ਿਰੋਜ਼ਪੁਰ ਵਾਸੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਅਗਲੀ ਖ਼ਬਰ ਸੇਂਟ ਰਾਓ ਦਾਸ ਗੁਰਕੂਲ ਵਿਖੇ ਦੁਸਹਿਰੇ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24