19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਰਣਜੀਤ ਸਿੰਘ ਜੋਸਨ ਦੇ ਆਲ ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ ਦੇ ਕੌਮੀ ਮੀਤ ਪ੍ਰਧਾਨ ਚੁਣੇ ਜਾਣ ’ਤੇ ਸਾਬਕਾ ਵਿਧਾਇਕ ਜਿੰਦੂ ਵਲੋਂ ਮੁਬਾਰਕਬਾਦ

ਫ਼ਿਰੋਜ਼ਸ਼ਾਹ, 19 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਫ਼ਿਰੋਜ਼ਪੁਰ ਦੇ ਪ੍ਰਸਿੱਧ ਚੌਲ ਉਦਯੋਗਪਤੀ, ‘ਜੌਸਨ ਗ੍ਰੇਨਜ਼ ਪ੍ਰਾਈਵੇਟ ਲਿਮਟਿਡ’ ਦੇ ਮਾਲਕ ਤੇ ਪੰਜਾਬ ਰਾਈਸ ਮਿਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਜੌਸਨ ਨੂੰ ’ਆਲ ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ’ ਦਾ 3 ਸਾਲ ਲਈ ਸਰਬਸੰਮਤੀ ਨਾਲ ਕੌਮੀ ਮੀਤ ਪ੍ਰਧਾਨ ਚੁਣਿਆ ਗਿਆ ਹੈ। ਸ.

Ad Position 21
No active advertisement
ਰਣਜੀਤ ਸਿੰਘ ਜੌਸਨ, ਜੋਗਿੰਦਰ ਸਿੰਘ ਜਿੰਦੂ 20-10-2026
ਫ਼ਿਰੋਜ਼ਸ਼ਾਹ, 19 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਫ਼ਿਰੋਜ਼ਪੁਰ ਦੇ ਪ੍ਰਸਿੱਧ ਚੌਲ ਉਦਯੋਗਪਤੀ, ‘ਜੌਸਨ ਗ੍ਰੇਨਜ਼ ਪ੍ਰਾਈਵੇਟ ਲਿਮਟਿਡ’ ਦੇ ਮਾਲਕ ਤੇ ਪੰਜਾਬ ਰਾਈਸ ਮਿਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਜੌਸਨ ਨੂੰ ’ਆਲ ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ’ ਦਾ 3 ਸਾਲ ਲਈ ਸਰਬਸੰਮਤੀ ਨਾਲ ਕੌਮੀ ਮੀਤ ਪ੍ਰਧਾਨ ਚੁਣਿਆ ਗਿਆ ਹੈ। ਸ. ਜੋਸਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਦੇ ਸਪੁੱਤਰ ਹਨ। ਉਨ੍ਹਾਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਹਲਕੇ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਤਹਿ ਦਿਲੋਂ ਮੁਬਾਰਕਬਾਦ ਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ। ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਰਣਜੀਤ ਸਿੰਘ ਜੋਸਨ ਦੀ ਇਹ ਕੌਮੀ ਪੱਧਰ ’ਤੇ ਨਿਯੁਕਤੀ ਸਮੁੱਚੇ ਇਲਾਕੇ, ਫ਼ਿਰੋਜ਼ਪੁਰ ਦੇ ਉਦਯੋਗ ਜਗਤ ਤੇ ਪੰਜਾਬ ਦੇ ਚੌਲ ਮਿਲਰਾਂ ਤੇ ਨਿਰਯਾਤਕਾਰਾਂ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ। ਇਸ ਨਿਯੁਕਤੀ ’ ਤੇ ਆੜ੍ਹਤੀ ਐਸੋਸੀਏਸ਼ਨ, ਆਲ ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ, ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਸਮੁੱਚੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਲੀਡਰਸ਼ਿਪ ਵਲੋਂ ਵੀ ਸ. ਜੋਸਨ ਦੀ ਚੋਣ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ’ਚ ਅਕਾਲੀ ਵਰਕਰਾਂ ਵਲੋਂ ਵਿਧਾਇਕ ਕਟਾਰੀਆ ਦੀ ਕੋਠੀ ਦੇ ਬਾਹਰ ਰੋਸ ਧਰਨਾ ਅਗਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਨਕਲੀ ਦੁੱਧ ਤੇ ਮਿਲਾਵਟਖੋਰੀ ਵਿਰੁੱਧ ਫ਼ਿਰੋਜ਼ਪੁਰ ਵਾਸੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ
Ad Position 24