19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ’ਚ ਅਕਾਲੀ ਵਰਕਰਾਂ ਵਲੋਂ ਵਿਧਾਇਕ ਕਟਾਰੀਆ ਦੀ ਕੋਠੀ ਦੇ ਬਾਹਰ ਰੋਸ ਧਰਨਾ

ਜ਼ੀਰਾ,19 ਅਕਤੂਬਰ (ਰਜਨੀਸ਼ ਕਥੂਰੀਆ)- ਪਰਵਿੰਦਰ ਸਿੰਘ ਝੋਟਾ ਦਾ ਕਤਲ ਕੀਤੇ ਜਾਣ ਤੋਂ ਬਾਅਦ ਇਕ ਹਫਤਾ ਬੀਤ ਜਾਣ ਦੇ ਬਾਵਜੂਦ ਵੀ ਪੀੜਤ ਪਰਿਵਾਰ ਨਾਲ ਆਮ ਆਦਮੀ ਪਾਰਟੀ ਦੇ ਕਿਸੇ ਆਗੂ ਵਲੋਂ ਹਮਦਰਦੀ ਕਰਨ ਲਈ ਵੀ ਨਾ ਪਹੁੰਚਣ ਤੋਂ ਬਾਅਦ ਸਮੁੱਚੇ ਪੰਜਾਬ ਦੇ ਲੋਕਾਂ ਵਿਚ ਰੋਸ ਵਿਆਪਕ ਹੁੰਦਾ ਜਾ ਰਿਹਾ ਹੈ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਬਣੀ ਕਮੇਟੀ ਦੇ ਸੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੇ ਫ਼ਿਰੋਜਪੁਰ ਰੋਡ ਜ਼ੀਰਾ ’ਤੇ ਸਥਿਤ ਦਫਤਰ ਤੋਂ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਤੱਕ ਰੋਸ ਪ੍ਰਦਰਸ਼ਨ ਕੀਤਾ /ਤੇ ਆਮ ਆਦਮੀ ਪਾਰਟੀ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 20-10-2026
ਜ਼ੀਰਾ,19 ਅਕਤੂਬਰ (ਰਜਨੀਸ਼ ਕਥੂਰੀਆ)- ਪਰਵਿੰਦਰ ਸਿੰਘ ਝੋਟਾ ਦਾ ਕਤਲ ਕੀਤੇ ਜਾਣ ਤੋਂ ਬਾਅਦ ਇਕ ਹਫਤਾ ਬੀਤ ਜਾਣ ਦੇ ਬਾਵਜੂਦ ਵੀ ਪੀੜਤ ਪਰਿਵਾਰ ਨਾਲ ਆਮ ਆਦਮੀ ਪਾਰਟੀ ਦੇ ਕਿਸੇ ਆਗੂ ਵਲੋਂ ਹਮਦਰਦੀ ਕਰਨ ਲਈ ਵੀ ਨਾ ਪਹੁੰਚਣ ਤੋਂ ਬਾਅਦ ਸਮੁੱਚੇ ਪੰਜਾਬ ਦੇ ਲੋਕਾਂ ਵਿਚ ਰੋਸ ਵਿਆਪਕ ਹੁੰਦਾ ਜਾ ਰਿਹਾ ਹੈ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਬਣੀ ਕਮੇਟੀ ਦੇ ਸੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੇ ਫ਼ਿਰੋਜਪੁਰ ਰੋਡ ਜ਼ੀਰਾ ’ਤੇ ਸਥਿਤ ਦਫਤਰ ਤੋਂ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਤੱਕ ਰੋਸ ਪ੍ਰਦਰਸ਼ਨ ਕੀਤਾ /ਤੇ ਆਮ ਆਦਮੀ ਪਾਰਟੀ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹਰਪ੍ਰੀਤ ਸਿੰਘ ਹੀਰੋ ਨੇ ਆਪਣੇ ਸਮਰਥਕਾਂ ਦੇ ਸਹਿਯੋਗ ਨਾਲ ਵਿਧਾਇਕ ਨਰੇਸ਼ ਕਟਾਰੀਆ ਦੇ ਆਪਣੀ ਕੋਠੀ ਵਿਚ ਮੌਜੂਦ ਨਾ ਹੋਣ ਕਰਕੇ ਕੋਠੀ ਦੇ ਬਾਹਰ ਲਾਹਨਤ ਪੱਤਰ ਚਿਪਕਾ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ, ਉਂਨੀ ਦੇਰ ਤੱਕ ਅਕਾਲੀ ਦਲ ਬਾਦਲ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਨਛੱਤਰ ਸਿੰਘ ਸੰਧੂ ਮੱਲਾਂਵਾਲਾ, ਗੁਰਬਖਸ਼ ਸਿੰਘ ਰਟੌਲ ਰੋਹੀ, ਸੁਖਵਿੰਦਰ ਸਿੰਘ ਸੰਧੂ, ਸੁਖਮੰਦਰ ਸਿੰਘ ਸ਼ੂਸ਼ਕ, ਸੁਖਦੇਵ ਬਿੱਟੂ ਵਿੱਜ, ਅਮਰਜੀਤ ਸਿੰਘ ਘੁੰਮਣ, ਤਜਿੰਦਰ ਸਿੰਘ ਨੰਢਾ, ਸੰਤੋਖ ਸਿੰਘ ਧੰਜੂ ਮੱਲਾਂਵਾਲਾ, ਗੁਰਧਿਆਨ ਸਿੰਘ ਸਨੇਰ, ਹਰਜੀਤ ਸਿੰਘ ਮੱਲੋਕੇ, ਅਮਨਦੀਪ ਸਿੰਘ ਛਾਬੜਾ ਬਹਾਦਰ ਸਿੰਘ ਹਰਦਾਸਾ, ਹਰਪ੍ਰੀਤ ਸਿੰਘ ਬਹਿਕ ਗੁੱਜਰਾਂ, ਜਾਗੀਰ ਸਿੰਘ ਬੰਮਰਾਹ, ਮਨਪ੍ਰੀਤ ਸਿੰਘ ਬਹਿਕ ਫੱਤੂ, ਰਜਿੰਦਰ ਸਿੰਘ ਕਾਲੀ ਬਾਬਾ, ਬਲਵਿੰਦਰ ਸਿੰਘ ਭੁੱਲਰ ਮੱਲਾਂਵਾਲਾ, ਰੀਤਮਹਿੰਦਰ ਸਿੰਘ, ਸੋਨੂੰ ਗੁਜਰਾਲ, ਦਰਪਣਦੀਪ ਸਿੰਘ ਪ੍ਰੀਕਸ਼ਿਤ ਝੱਟਾ, ਹਰੀਸ਼ ਸ਼ਰਮਾ, ਮਨਪ੍ਰੀਤ ਸਿੰਘ ਰਾਜੂ, ਰਣਜੀਤ ਸਿੰਘ ਮੋਟਨ, ਜਸਪਾਲ ਸਿੰਘ ਤਲਵੰਡੀ ਨਿਪਾਲਾਂ, ਨਿਸ਼ਾਨ ਸਿੰਘ /ਤੇ ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ’ਚ ਇਨਸਾਫ਼ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਵਿਧਾਇਕ ਭੁੱਲਰ ਦੇ ਦਫ਼ਤਰ ਮੂਹਰੇ ਧ... ਅਗਲੀ ਖ਼ਬਰ ਰਣਜੀਤ ਸਿੰਘ ਜੋਸਨ ਦੇ ਆਲ ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ ਦੇ ਕੌਮੀ ਮੀਤ ਪ੍ਰਧਾਨ ਚੁਣੇ ਜਾਣ ’ਤੇ ਸਾਬਕਾ ਵਿਧਾਇਕ ਜਿੰ...
Ad Position 24