20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ

ਫ਼ਿਰੋਜ਼ਪੁਰ, 20 ਅਕਤੂਬਰ (ਸੁਖਵਿੰਦਰ ਸਿੰਘ) –ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿਚ ਦੁਸ਼ਹਿਰੇ ਦਾ ਤਿਉਹਾਰ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਅਤੇ ਸੀਨੀਅਰ ਪੁਲਿਸ ਕਪਤਾਨ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਾਂਵੀਰ ਦੁਸਹਿਰਾ ਕਮੇਟੀ ਅਤੇ ਸੀਆ ਰਾਮ ਦੁਸਹਿਰਾ ਕਮੇਟੀ ਦੀ ਨਿਗਰਾਨੀ ਹੇਠ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਆਈ. ਟੀ.

Ad Position 21
No active advertisement
ਦੁਸਹਿਰੇ ਦੇ ਤਿਉਹਾਰ ਮੌਕੇ ਰਾਮਲੀਲ੍ਹਾ ਦੇ ਪਾਤਰ ਜੋ ਬਣੇ ਰਹੇ ਖਿੱਚ ਦਾ ਕੇਂਦਰ। ਰਾਵਣ ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਅਗਨੀ ਭੇਟ ਮੌਕੇ। ਜ਼ੀਰਾ ਵਿਖੇ ਮਨਾਏ ਗਏ ਦੁਸਹਿਰੇ ਮੌਕੇ ਹਾਜ਼ਰ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਧਰਮਪਾਲ ਚੁੱਘ ਪ੍ਰਧਾਨ ਨਗਰ ਕੌਂਸਲ ਜੀਰਾ ਅਤੇ ਹੋਰ। 21-10-2026
ਫ਼ਿਰੋਜ਼ਪੁਰ, 20 ਅਕਤੂਬਰ (ਸੁਖਵਿੰਦਰ ਸਿੰਘ) –ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿਚ ਦੁਸ਼ਹਿਰੇ ਦਾ ਤਿਉਹਾਰ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਅਤੇ ਸੀਨੀਅਰ ਪੁਲਿਸ ਕਪਤਾਨ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਾਂਵੀਰ ਦੁਸਹਿਰਾ ਕਮੇਟੀ ਅਤੇ ਸੀਆ ਰਾਮ ਦੁਸਹਿਰਾ ਕਮੇਟੀ ਦੀ ਨਿਗਰਾਨੀ ਹੇਠ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਆਈ.ਟੀ.ਆਈ. ਗਰਾਊਂਡ ਵਿਚ ਮਨਾਇਆ ਗਿਆ। ਦੁਸਹਿਰਾ ਸਮਾਗਮ ਵਿਚ ਵੱਖ ਵੱਖ ਪਾਰਟੀ ਦੇ ਆਗੂਆਂ ਨੇ ਹਾਜ਼ਰੀ ਭਰ ਕੇ ਫਿਰੋਜ਼ਪੁਰ ਨਿਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਸ਼ਾਮ ਸਮੇਂ ਆਈ.ਟੀ.ਆਈ. ਗਰਾਊਂਡ ਵਿਚ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ।ਇਸ ਦੌਰਾਨ ਗੂੰਜਦੀਆਂ ਆਤਿਸ਼ਬਾਜ਼ੀਆਂ ਅਤੇ ਰੰਗ-ਬਿਰੰਗੀਆਂ ਰੌਸ਼ਨੀਆਂ ਨੇ ਮੌਜੂਦ ਲੋਕਾਂ ਦਾ ਮਨ ਮੋਹ ਲਿਆ। ਮਹਾਂਵੀਰ ਦੁਸ਼ਹਿਰਾ ਕਮੇਟੀ ਦੇ ਪ੍ਰਧਾਨ ਅਰੁਣ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਵਿਚ ਦੁਸ਼ਹਿਰਾ ਮਨਾਉਣ ਦੀ ਸ਼ੁਰੂਆਤ ਮਹਾਂਵੀਰ ਦੁਸ਼ਹਿਰਾ ਕਮੇਟੀ ਵਲੋਂ ਕੀਤੀ ਗਈ ਸੀ ਅਤੇ ਇਹ ਸਮਾਗਮ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਕਰਵਾਇਆ ਜਾ ਰਿਹਾ ਹੈ। ਪਹਿਲਾਂ ਇਹ ਦੁਸ਼ਹਿਰਾ ਹਾਊਸਿੰਗ ਬੋਰਡ ਕਾਲੋਨੀ ਵਿਚ ਮਨਾਇਆ ਜਾਂਦਾ ਸੀ, ਪਰ ਉੱਥੇ ਪਾਰਕਿੰਗ ਬਣਨ ਕਾਰਨ ਪਿਛਲੇ ਕਈ ਸਾਲਾਂ ਤੋਂ ਆਈ.ਟੀ.ਆਈ. ਗਰਾਊਂਡ ਵਿਚ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਦੋਵਾਂ ਕਮੇਟੀਆਂ ਵਲੋਂ ਕੁੱਲ 6 ਪੁਤਲੇ ਲਗਾਏ ਗਏ ਸਨ। ਆਤਿਸ਼ਬਾਜ਼ੀ ਲਈ ਵੱਖ-ਵੱਖ ਸ਼ਹਿਰਾਂ ਤੋਂ ਕਾਰੀਗਰ ਬੁਲਾਏ ਗਏ ਸਨ ਅਤੇ ਸ਼ਾਮ ਸਮੇਂ ਦੋਵਾਂ ਕਮੇਟੀਆਂ ਵਿਚਕਾਰ ਆਤਿਸ਼ਬਾਜ਼ੀ ਦਾ ਮੁਕਾਬਲਾ ਵੀ ਕਰਵਾਇਆ ਗਿਆ। ਸਿਟੀ ਪੁਲਿਸ ਦੇ ਸ਼ਰਮਾ ਸਿੰਘ ਨੇ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਸ ਤੋਂ ਇਲਾਵਾ ਅੱਗ ਲੱਗਣ ਦੀ ਕਿਸੇ ਸੰਭਾਵੀ ਘਟਨਾ ਨਾਲ ਨਜਿੱਠਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਪ੍ਰਸ਼ਾਸਨਿਕ ਅਤੇ ਪੁਲਿਸ ਪ੍ਰਬੰਧਾਂ ਹੇਠ ਦੁਸ਼ਹਿਰੇ ਦਾ ਤਿਉਹਾਰ ਖੁਸ਼ੀ ਅਤੇ ਅਮਨ-ਅਮਾਨ ਨਾਲ ਸੰਪੰਨ ਹੋਇਆ। ਇਸ ਮੌਕੇ ਸਮਾਜ ਸੇਵੀ ਚੰਦਨ ਉਫ਼ ਚੰਦੂ ਨੇ ਇਸ ਸਮਾਗਮ ਵਿਚ ਸ਼ਮੂਲੀਅਤ ਕੀਤੀ ਦੁਸ਼ਹਿਰਾ ਕਮੇਟੀ ਵਲੋਂ ਚੰਦਨ ਉਫ ਚੰਦੂ ਨੂੰ ਪਗੜੀ ਸਜਾ ਕੇ ਸਨਮਾਨਿਤ ਕੀਤਾ ਗਿਆ। ਆਪ ਵਿਧਾਇਕ ਸੁਖਰਾਜ ਸਿੰਘ ਗੋਰਾ ਦੁਸ਼ਹਿਰਾ ਸਮਾਗਮ ਦੇ ਵਿਚ ਸ਼ਿਕਰਤ ਕੀਤੀ ਅਤੇ ਇਲਾਕਾ ਨਿਵਾਸੀਆਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ ਦਿੱਤੀ। ਸੀਆ ਰਾਮ ਦੁਸ਼ਹਿਰਾ ਕਮੇਟੀ ਵਲੋਂ ਕਰਵਾਏ ਗਏ ਸਮਾਗਮ ਵਿਚ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਕਮੇਟੀ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਰਾਣਾ ਸੋਢੀ ਨੇ ਦੁਸ਼ਹਿਰੇ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਸ਼ਹਿਰਾ ਸਾਨੂੰ ਬਦੀ ’ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਅਨੁਮੀਤ ਹੀਰਾ ਸੋਢੀ ਨੇ ਹਾਜ਼ਰੀ ਭਰੀ। ਰਾਣਾ ਸੋਢੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦਾ ਜੀਵਨ ਸਾਨੂੰ ਸੱਚਾਈ, ਧਰਮ ਅਤੇ ਨਿਆਂ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਮੌਕੇ ਰਾਣਾ ਸੋਢੀ ਦੇ ਨਾਲ ਕੌਂਸਲਰ ਦਵਿੰਦਰ ਸਿੰਘ ਪਹਿਲਵਾਨ, ਸਾਗਰ ਤੇਜੀ, ਡਾ. ਨਿਖਲ ਗੁਪਤਾ ਨੇ ਵੀ ਦੁਸ਼ਹਿਰਾ ਸਮਾਗਮ ਦੇ ਵਿਚ ਹਾਜ਼ਰੀ ਭਰੀ। ਇਸ ਮੌਕੇ ਕਮੇਟੀ ਦੇ ਅਹੁਦੇਦਾਰਾਂ ਅਤੇ ਹੋਰ ਪਤਵੰਤਿਆਂ ਨੇ ਵੀ ਉਨ੍ਹਾਂ ਦਾ ਸਵਾਗਤ ਕੀਤਾ। ਮਹਾਂਵੀਰ ਦੁਸ਼ਹਿਰਾ ਕਮੇਟੀ ਵਲੋਂ ਕਰਵਾਏ ਗਏ ਦੁਸ਼ਹਿਰਾ ਸਮਾਗਮ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸ਼ਿਰਕਤ ਕੀਤੀ ਅਤੇ ਦੁਸ਼ਹਿਰਾ ਕਮੇਟੀ ਦੇ ਮੈਂਬਰਾਂ ਵਲੋਂ ਪਰਮਿੰਦਰ ਸਿੰਘ ਪਿੰਕੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਲਵੀਰ ਬਾਠ, ਰਿੰਕੂ ਗਰੋਵਰ, ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸਚਦੇਵਾ ਵੀ ਹਾਜ਼ਰ ਰਹੇ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਦੁਸ਼ਹਿਰੇ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ। ਮੰਡੀ ਪੰਜੇ ਕੇ ਉਤਾੜ ’ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਪੰਜੇ ਕੇ ਉਤਾੜ, (ਪੱਪੂ ਸੰਧਾ)- ਮੰਡੀ ਪੰਜੇ ਕੇ ਉਤਾੜ ਵਿਖੇ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿਚ ਜਤਿਨ ਆਵਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਦੁਸਹਿਰਾ ਕਮੇਟੀ ਨੂੰ ਆਪਣੇ ਵਲੋਂ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ। ਸਮਾਗਮ ਦੌਰਾਨ ਕਲਾਕਾਰਾਂ ਵਲੋਂ ਭਗਵਾਨ ਸ੍ਰੀ ਰਾਮ, ਲਕਸ਼ਮਣ, ਮਾਤਾ ਸੀਤਾ, ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਸਵਾਂਗ ਰਚ ਕੇ ਰਾਮ ਲੀਲਾ ਦਾ ਮੰਚਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਤਰ ਹੋਏ ਲੋਕਾਂ ਨੇ ਰਾਮ ਲੀਲਾ ਦਾ ਆਨੰਦ ਮਾਣਿਆ ਅਤੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਦੁਸਹਿਰੇ ਦੇ ਤਿਉਹਾਰ ਮੌਕੇ ਇਲਾਕੇ ਵਿਚ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਆਦਰਸ਼ ਕੁੱਕੜ, ਵਾਈਸ ਪ੍ਰਧਾਨ ਦਰਬਾਰ ਚੰਦ, ਖ਼ਜ਼ਾਨਚੀ ਸੋਹਣ ਲਾਲ, ਸੁਮਿਤ ਕੁਮਾਰ, ਸੰਨੀ ਸ਼ਰਮਾ, ਪ੍ਰਵੀਨ ਢੋਟ, ਸੁਭਾਸ਼ ਮੁੱਤੀ, ਮਾਸਟਰ ਪੂਰਨ ਚੰਦ, ਸੁਰੇਸ਼, ਲਵ ਰਾਜਪੂਤ, ਗੁਰਪ੍ਰੀਤ, ਗੁਰਭੇਜ ਅਤੇ ਕਾਲਾ ਢੋਟ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। ਪਿੰਡ ਮੋਹਨ ਕੇ ਹਿਠਾੜ ਵਿਖੇ ਧੂਮ-ਧਾਮ ਨਾਲ ਮਨਾਇਆ ਦੁਸਹਿਰਾ ਗੋਲੂ ਕਾ ਮੋੜ, (ਸੁਰਿੰਦਰ ਸਿੰਘ ਪੁਪਨੇਜਾ)- ਪਿੰਡ ਮੋਹਨ ਕੇ ਹਿਠਾੜ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਵਿਚ ਬੀਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ. ਮਲਕੀਤ ਥਿੰਦ ਅਤੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਪਾਲ ਭਾਟਾ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਪਿੰਡ ਵਿਚ ਲਗਾਤਾਰ 13 ਦਿਨ ਰਾਮਲੀਲ੍ਹਾ ਕਰਵਾਈ ਗਈ। ਇਸ ਦੌਰਾਨ ਕਲਾਕਾਰਾਂ ਨੇ ਰਾਮਾਇਣ ਨਾਲ ਸਬੰਧਤ ਵੱਖ-ਵੱਖ ਦ੍ਰਿਸ਼ ਪੇਸ਼ ਕਰਦਿਆਂ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਕਲਾਕਾਰਾਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਰਾਮਲੀਲ੍ਹਾ ਅਤੇ ਦੁਸਹਿਰੇ ਦਾ ਸਮਾਗਮ ਦੇਖਣ ਲਈ ਪਿੰਡ ਮੋਹਨ ਕੇ ਹਿਠਾੜ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਪੁੱਜੇ। ਬੁਲਾਰਿਆਂ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਆਪਣੇ ਅੰਦਰਲੀਆਂ ਬੁਰਾਈਆਂ ਨੂੰ ਦੂਰ ਕਰਕੇ ਸੱਚਾਈ, ਇਮਾਨਦਾਰੀ ਅਤੇ ਨੇਕੀ ਦੇ ਰਾਹ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਓਮ ਪ੍ਰਕਾਸ਼ ਨੰਬਰਦਾਰ, ਬਲਦੇਵ ਰਾਜ ਸਾਬਕਾ ਸਰਪੰਚ, ਅਮੋਲਕ ਰਾਜ ਸਾਬਕਾ ਪੰਚ, ਸਰਵਣ ਕੰਬੋਜ ਸੇਵਾ-ਮੁਕਤ ਖੇਤੀਬਾੜੀ ਅਫ਼ਸਰ, ਹਰਬੰਸ ਲਾਲ ਸੇਵਾ-ਮੁਕਤ ਬੀਪੀਓ, ਸੁਭਾਸ਼ ਚੰਦਰ ਸਾਬਕਾ ਪੰਚ, ਵਿਜੇ ਥਿੰਦ, ਮੱਲ ਰਾਜ, ਪਵਨ ਕੰਬੋਜ, ਡਾ. ਮੋਹਨ ਲਾਲ, ਜੋਗਿੰਦਰ ਸਿੰਘ ਸੈਦੇ ਕੇ, ਬਿਸ਼ਨ ਲਾਲ, ਕਸ਼ਮੀਰ ਲਾਲ ਤੋਂ ਇਲਾਵਾ ਪਿੰਡ ਦੇ ਪਤਵੰਤੇ, ਸਮੂਹ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਅੰਤ ਵਿਚ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨਾਂ, ਕਲਾਕਾਰਾਂ ਅਤੇ ਸਹਿਯੋਗ ਦੇਣ ਵਾਲੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ। ਤਲਵੰਡੀ ਭਾਈ ’ਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰਾ ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗਣੇਸ਼ ਡਰਾਮਟਿਕ ਐਂਡ ਕਲਚਰ ਕਲੱਬ ਵਲੋਂ ਇੱਥੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਦੇ ਗਰਾਉਂਡ ਵਿਚ ਵਿਸ਼ਾਲ ਦੁਸਹਿਰਾ ਮੇਲਾ ਲਗਾਇਆ ਗਿਆ। (ਬਾਕੀ ਸਫ਼ਾ 9 ’ ਤੇ )
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਫਿਰੋਜ਼ਪੁਰ ’ਚ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ ਅਗਲੀ ਖ਼ਬਰ ਸੇਵਾ ਮੁਕਤ ਪੁਲਿਸ ਇੰਸਪੈਕਟਰ ਦੇ ਪਰਿਵਾਰ ਨੂੰ ਘਰ ’ਚ ਬੰਦੀ ਬਣਾ ਕੇ ਲੁੱਟਿਆ
Ad Position 24