21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਤਹਿਸੀਲ ਪੱਧਰੀ ਐਕਸ਼ਨ ਵਿਚ ਸ਼ਮੂਲੀਅਤ ਕਰਨਗੇ ਗੁਰੂਹਰਸਹਾਏ ਦੇ ਅਧਿਆਪਕ

ਗੁਰੂਹਰਸਹਾਏ, 20 ਅਕਤੂਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਅਧਿਆਪਕ ਵਿਰੋਧੀ ਨੀਤੀਆਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਰਕਾਰ ਵਲੋਂ ਮੀਟਿੰਗਾਂ ਕਰਨ ਦੇ ਕੀਤੇ ਵਾਅਦੇ ਪੂਰੇ ਨਾ ਹੋਣ ਦੇ ਰੋਸ ਵਜੋਂ ਤਹਿਸੀਲ ਗੁਰੂਹਰਸਹਾਏ ਦੇ ਅਧਿਆਪਕ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਤਹਿਸੀਲ ਪੱਧਰੀ ਜਥੇਬੰਦਕ ਐਕਸ਼ਨ ਵਿਚ ਭਰਵੀਂ ਸ਼ਮੂਲੀਅਤ ਕਰਨਗੇ। ਇਸ ਸਬੰਧੀ ਅਧਿਆਪਕਾਂ ਵਲੋਂ ਸਮੂਹਿਕ ਛੁੱਟੀ ਦੇ ਨੋਟਿਸ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ 2 ਨੂੰ ਸੌਂਪੇ ਦਿੱਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 21-10-2026
ਗੁਰੂਹਰਸਹਾਏ, 20 ਅਕਤੂਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਅਧਿਆਪਕ ਵਿਰੋਧੀ ਨੀਤੀਆਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਰਕਾਰ ਵਲੋਂ ਮੀਟਿੰਗਾਂ ਕਰਨ ਦੇ ਕੀਤੇ ਵਾਅਦੇ ਪੂਰੇ ਨਾ ਹੋਣ ਦੇ ਰੋਸ ਵਜੋਂ ਤਹਿਸੀਲ ਗੁਰੂਹਰਸਹਾਏ ਦੇ ਅਧਿਆਪਕ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਤਹਿਸੀਲ ਪੱਧਰੀ ਜਥੇਬੰਦਕ ਐਕਸ਼ਨ ਵਿਚ ਭਰਵੀਂ ਸ਼ਮੂਲੀਅਤ ਕਰਨਗੇ। ਇਸ ਸਬੰਧੀ ਅਧਿਆਪਕਾਂ ਵਲੋਂ ਸਮੂਹਿਕ ਛੁੱਟੀ ਦੇ ਨੋਟਿਸ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ 2 ਨੂੰ ਸੌਂਪੇ ਦਿੱਤੇ ਗਏ ਹਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਅਧਿਆਪਕ ਆਗੂ ਰਾਜਕੁਮਾਰ ਮਹਿਰੋਕ, ਸਤਨਾਮ ਚਾਂਦੀ, ਸੰਪੂਰਨ ਵਿਰਕ, ਅਮਿਤ ਕੰਬੋਜ, ਅਸ਼ੋਕ ਕੰਬੋਜ, ਦੀਪਕ ਕੰਬੋਜ, ਹਰਪ੍ਰੀਤ ਦਰੋਗਾ, ਹਰਪ੍ਰੀਤ ਗੋਲੂਕਾ ਅਤੇ ਦਰਸ਼ਨ ਸਿੰਘ ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ ਵਲੋਂ ਲੰਬੇ ਸਮੇਂ ਤੋਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਲਈ ਲਗਾਤਾਰ ਸੰਘਰਸ਼ ਅਤੇ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਕਾਰਨ ਅਧਿਆਪਕਾਂ ਅਤੇ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੁਲਾਜ਼ਮਾਂ ਅਤੇ ਅਧਿਆਪਕਾਂ ਦੀ ਇਕਜੁੱਟ ਆਵਾਜ਼ ਸਰਕਾਰ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੰਬਿਤ ਮੰਗਾਂ ਦਾ ਗੰਭੀਰਤਾ ਨਾਲ ਹੱਲ ਕਰਨ ਲਈ ਮਜਬੂਰ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਜੋਸਨ ਦੀ ਚੋਣ ’ਤੇ ਜਤਾਈ ਖੁਸ਼ੀ ਅਗਲੀ ਖ਼ਬਰ ਪਿੰਡ ਚੁਗੱਤੇ ਵਾਲਾ ਵਿਖੇ ਖੇਤ ਵਿਚ ਲੱਗੀ ਅੱਗ ਨੂੰ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੇ ਬੁਝਾਇਆ
Ad Position 24