21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੇਰੇ ਅਕਸ ਨੂੰ ਖ਼ਰਾਬ ਕਰਨ ਲਈ ਵਿਰੋਧੀ ਰਚ ਰਹੇ ਨੇ ਸਾਜਿਸ਼: ਕੁਲਬੀਰ ਸਿੰਘ ਜ਼ੀਰਾ

ਜ਼ੀਰਾ, 21 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਤੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸੋਸ਼ਲ ਮੀਡੀਆ ’ਤੇ ਗੰਨਮੈਨ ਕੋਲੋਂ ਅਫ਼ੀਮ ਬਰਾਮਦ ਹੋਣ ਸੰਬੰਧੀ ਚੱਲ ਰਹੀਆਂ ਖ਼ਬਰਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਨੂੰ ਸਿਆਸੀ ਬਦਨਾਮੀ ਦੀ ਕੋਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੇ ਆਗੂ ਸਮੇਤ ਕੁਝ ਵਿਰੋਧੀ ਧਿਰਾਂ ਦੇ ਆਗੂ ਬਿਨਾਂ ਤੱਥਾਂ ਦੀ ਪੜਤਾਲ ਕੀਤਿਆਂ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀ ਨੀਅਤ ਨਾਲ ਝੂਠਾ ਪ੍ਰਚਾਰ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 22-10-2026
ਜ਼ੀਰਾ, 21 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਤੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸੋਸ਼ਲ ਮੀਡੀਆ ’ਤੇ ਗੰਨਮੈਨ ਕੋਲੋਂ ਅਫ਼ੀਮ ਬਰਾਮਦ ਹੋਣ ਸੰਬੰਧੀ ਚੱਲ ਰਹੀਆਂ ਖ਼ਬਰਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਨੂੰ ਸਿਆਸੀ ਬਦਨਾਮੀ ਦੀ ਕੋਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੇ ਆਗੂ ਸਮੇਤ ਕੁਝ ਵਿਰੋਧੀ ਧਿਰਾਂ ਦੇ ਆਗੂ ਬਿਨਾਂ ਤੱਥਾਂ ਦੀ ਪੜਤਾਲ ਕੀਤਿਆਂ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀ ਨੀਅਤ ਨਾਲ ਝੂਠਾ ਪ੍ਰਚਾਰ ਕਰ ਰਹੇ ਹਨ। ਅਸਲੀਅਤ ਇਹ ਹੈ ਕਿ ਉਨ੍ਹਾਂ ਦੇ ਪੱਕੇ ਗੰਨਮੈਨ ਏ.ਐੱਸ.ਆਈ. ਰੇਸ਼ਮ ਸਿੰਘ ਬਿਮਾਰ ਹੋਣ ਕਾਰਨ ਛੁੱਟੀ ’ਤੇ ਗਏ ਹੋਏ ਸਨ ਜਿਸ ਤੋਂ ਬਾਅਦ ਪੁਲਿਸ ਵਿਭਾਗ ਵਲੋਂ ਅਮਰਜੀਤ ਸਿੰਘ ਨਾਂਅ ਦੇ ਮੁਲਾਜ਼ਮ ਨੂੰ ਅਸਥਾਈ ਤੌਰ ’ਤੇ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਕੀਤਾ ਗਿਆ ਸੀ। ਸਾਬਕਾ ਵਿਧਾਇਕ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੇ ਆਪਣੀਆਂ ਨਿੱਜੀ ਸਮੱਸਿਆਵਾਂ ਦਾ ਹਵਾਲਾ ਦੇ ਕੇ ਤੁਰੰਤ ਬਦਲੀ ਦੀ ਮੰਗ ਕੀਤੀ ਸੀ ਤੇ ਉਸ ਨੇ ਉਨ੍ਹਾਂ ਨਾਲ ਇਕ ਦਿਨ ਵੀ ਡਿਊਟੀ ਨਹੀਂ ਕੀਤੀ। ਇਸ ਲਾਪਰਵਾਹੀ ਤੇ ਗੈਰ-ਹਾਜ਼ਰੀ ਬਾਰੇ ਉਨ੍ਹਾਂ ਨੇ ਖ਼ੁਦ ਐੱਸ.ਐੱਸ.ਪੀ. ਦਫ਼ਤਰ ਫ਼ਿਰੋਜ਼ਪੁਰ ਤੇ ਉੱਚ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਤੇ ਫ਼ੋਨ ਰਾਹੀਂ ਸੂਚਿਤ ਕਰ ਦਿੱਤਾ ਸੀ। ਇਸ ਦੇ ਬਾਵਜੂਦ ਉਸ ਮੁਲਾਜ਼ਮ ਨੂੰ ਉਨ੍ਹਾਂ ਦਾ ਗੰਨਮੈਨ ਦੱਸ ਕੇ ਭੰਬਲਭੂਸਾ ਪੈਦਾ ਕੀਤਾ ਜਾ ਰਿਹਾ ਹੈ। ਕੁਲਬੀਰ ਸਿੰਘ ਜ਼ੀਰਾ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਸਾਡਾ ਪਰਿਵਾਰ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਇਲਾਕੇ ਤੇ ਪੰਜਾਬ ਦੀ ਨਿਸ਼ਕਾਮ ਸੇਵਾ ਕਰਦਾ ਆ ਰਿਹਾ ਹੈ। ਵਿਰੋਧੀਆਂ ਕੋਲ ਸਾਡੇ ਵਿਕਾਸ ਕਾਰਜਾਂ ਦਾ ਕੋਈ ਜਵਾਬ ਨਹੀਂ ਹੈ ਜਿਸ ਕਾਰਨ ਉਹ ਹੁਣ ਨਿੱਜੀ ਚਿੱਕੜ-ਉਛਾਲੀ ’ਤੇ ਉਤਰ ਆਏ ਹਨ। ਉਨ੍ਹਾਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਤੋਂ ਪੁਰਜ਼ੋਰ ਮੰਗ ਕੀਤੀ ਕਿ ਵਿਰੋਧੀਆਂ ਦੇ ਝੂਠੇ ਬਿਆਨਾਂ ਦੀ ਜਾਂਚ ਕਰਵਾਈ ਜਾਵੇ ਤੇ ਉਨ੍ਹਾਂ ਦੀ ਸੁਰੱਖਿਆ ਵਿਚ ਸਿਰਫ਼ ਤਜਰਬੇਕਾਰ ਤੇ ਪੇਸ਼ੇਵਰ ਪੁਲਿਸ ਮੁਲਾਜ਼ਮ ਹੀ ਤਾਇਨਾਤ ਕੀਤੇ ਜਾਣ। ਉਨ੍ਹਾਂ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਲਗਾਤਾਰ ਸਮਾਜ ਵਿਰੋਧੀ ਅਨਸਰਾਂ ਤੇ ਗੈਂਗਸਟਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਰਹਿੰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜੇਕਰ ਸੁਰੱਖਿਆ ਪ੍ਰਬੰਧਾਂ ਵਿਚ ਲਾਪਰਵਾਹੀ ਕਾਰਨ ਭਵਿੱਖ ਵਿਚ ਉਨ੍ਹਾਂ ਨਾਲ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਿਵਲ ਪ੍ਰਸ਼ਾਸਨ ਜ਼ੀਰਾ ਨੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਐਕਸਟੈਨਸ਼ਨ ਲੈਕਚਰ ਕਰਵਾਇਆ
Ad Position 24