ਰੇਲਵੇ ਪੁਲ ਹੇਠਾਂ ਬਣੇ ਕਮਰੇ ਵਿਚੋਂ ਨੌਜਵਾਨ ਦੀ ਲਾਸ਼ ਮਿਲੀ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
ਦੁਸਹਿਰਾ ਵੇਖਣ ਲਈ ਘਰੋਂ ਗਿਆ ਸੀ ਲਖਵਿੰਦਰ ਸਿੰਘ
ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਰੇਲਵੇ ਪੁਲ ਦੇ ਹੇਠਾਂ ਬਣੇ ਇਕ ਕਮਰੇ ’ਚੋਂ ਕਰੀਬ 24 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਸਤੀ ਮੱਘਰ ਸਿੰਘ ਵਾਲੀ ਵਜੋਂ ਹੋਈ ਹੈ।
ਮ
ਮ੍ਰਿਤਕ ਲਖਵਿੰਦਰ ਸਿੰਘ ਦੀ ਪੁਰਾਣੀ ਫ਼ੋਟੋ
22-10-2026
ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਰੇਲਵੇ ਪੁਲ ਦੇ ਹੇਠਾਂ ਬਣੇ ਇਕ ਕਮਰੇ ’ਚੋਂ ਕਰੀਬ 24 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਸਤੀ ਮੱਘਰ ਸਿੰਘ ਵਾਲੀ ਵਜੋਂ ਹੋਈ ਹੈ। ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਜਦਕਿ ਪਰਿਵਾਰ ਵਲੋਂ ਉਸ ਦੀ ਮੌਤ ਨੂੰ ਲੈ ਕੇ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਪੇਸ਼ੇ ਵਜੋਂ ਟਰੱਕ ਡਰਾਈਵਰ ਸੀ। ਉਹ ਦੁਸਹਿਰੇ ਦਾ ਤਿਉਹਾਰ ਦੇਖਣ ਲਈ 20 ਅਕਤੂਬਰ ਨੂੰ ਘਰੋਂ ਗਿਆ ਸੀ ਪਰ ਵਾਪਸ ਨਹੀਂ ਪਰਤਿਆ। ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਤੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪਤਾ ਲੱਗਾ ਕਿ ਉਸ ਦੀ ਲਾਸ਼ ਰੇਲਵੇ ਪੁਲ ਦੇ ਹੇਠਾਂ ਬਣੇ ਇਕ ਕਮਰੇ ਵਿਚ ਪਈ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਸਬੰਧੀ ਥਾਣਾ ਮੁਖੀ ਜਤਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਖਵਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਫ਼ਿਰੋਜ਼ਪੁਰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਲਖਵਿੰਦਰ ਸਿੰਘ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰ ਵਲੋਂ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ ਪਰ ਇਸ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ਹੁਣ ਪੁਲਿਸ ਜਾਂਚ ਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਸਥਿਤੀ ਸਪਸ਼ਟ ਹੋ ਸਕੇਗੀ।