ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਜ਼ੀਰਾ ’ਚ ਸੁਣਵਾਈ ਕੈਂਪ ਅੱਜ
ਫ਼ਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਰਾਜ ਤੇ ਚੰਡੀਗੜ੍ਹ (ਯੂ. ਟੀ.)
ਫ਼ਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਰਾਜ ਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਲੋਕਾਂ ਦੀਆਂ ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣਨ ਲਈ 24 ਅਕਤੂਬਰ ਨੂੰ ਜਨ-ਕਲਿਆਣ ਭਵਨ, ਜ਼ੀਰਾ ਵਿਖੇ ਖੁੱਲ੍ਹੀ ਸੁਣਵਾਈ ਕੈਂਪ ਲਗਾਇਆ ਜਾਵੇਗਾ। ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣ ਵਾਲੇ ਇਸ ਕੈਂਪ ਦੌਰਾਨ ਲੋਕ ਆਪਣੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਕਮਿਸ਼ਨ ਦੇ ਧਿਆਨ ਵਿਚ ਲਿਆ ਸਕਣਗੇ। ਕੈਂਪ ਦੇ ਪ੍ਰਬੰਧਾਂ ਲਈ ਨਿਯੁਕਤ ਕੀਤੇ ਨੋਡਲ ਅਫ਼ਸਰ ਗੁਰਨਾਮ ਸਿੰਘ ਗਾਮਾ ਨੇ ਦੱਸਿਆ ਕਿ ਨਰਿੰਦਰ ਸਿੰਘ ਕੇਸਰ, ਗੁਰਨੂਰ ਸਿੰਘ ਬਰਾੜ ਸਮੇਤ ਕੋਰ ਕਮੇਟੀ ਦੇ ਹੋਰ ਮੈਂਬਰਾਂ ਵਲੋਂ ਪ੍ਰਬੰਧਾਂ ਤੇ ਲੋਕਾਂ ਨੂੰ ਜਾਗਰੂਕ ਕਰਨ ਵਿਚ ਸਹਿਯੋਗ ਦੇਣ ਦੇ ਨਾਲ ਨਾਲ ਕੈਂਪ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਮਨੁੱਖੀ ਅਧਿਕਾਰ ਕਾਰਕੁਨ ਦਲਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦਲਜੀਤ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਖੁੱਲ੍ਹੀ ਸੁਣਵਾਈ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਜ਼ਿਲ੍ਹਾ ਕੋਰ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਗਾਮਾ ਸਿੱਧੂ ਤੋਂ ਇਲਾਵਾ ਅਮਰਜੀਤ ਕੌਰ ਛਾਬੜਾ, ਬਾਬਾ ਸਤਨਾਮ ਸਿੰਘ ਵੱਲੀਆਂ, ਤੋਤਾ ਸਿੰਘ ਲਾਡੀ ਮਹਾਲਮ, ਗੁਰਨੂਰ ਸਿੰਘ ਬਰਾੜ, ਪਰਮਜੀਤ ਸਿੰਘ ਰਮਾਣਾ, ਪ੍ਰਹਿਲਾਦ ਜੀ, ਰੋਹਿਤ ਰਾਜਪੂਤ, ਰਮਨਦੀਪ ਕੌਰ, ਸੰਦੀਪ ਕੌਰ, ਅਮਨਦੀਪ, ਚਾਨਣ ਸਿੰਘ ਸਰਪੰਚ ਆਦਿ ਹਾਜ਼ਰ ਸਨ।