22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕਣਕ ਦੀ ਬਿਜਾਈ ਸਮੇਂ ਡੀ.ਏ.ਪੀ. ਖਾਦ ਦੇ ਪ੍ਰਬੰਧ ਕੀਤੇ ਜਾਣ- ਲਖਵਿੰਦਰ ਸਿੰਘ ਪੀਰ ਮੁਹੰਮਦ

ਮੱਖੂ, 21 ਅਕਤੂਬਰ (ਕੁਲਵਿੰਦਰ ਸਿੰਘ)- ਕਿਸਾਨ ਨੂੰ ਹਰ ਸਾਲ ਕਣਕ ਬੀਜਣ ਸਮੇਂ ਡੀ. ਏ.

Ad Position 21
No active advertisement
ਅਜੀਤ ਡੈਸਕ 22-10-2026
ਮੱਖੂ, 21 ਅਕਤੂਬਰ (ਕੁਲਵਿੰਦਰ ਸਿੰਘ)- ਕਿਸਾਨ ਨੂੰ ਹਰ ਸਾਲ ਕਣਕ ਬੀਜਣ ਸਮੇਂ ਡੀ.ਏ.ਪੀ. ਖਾਦ ਖ਼ਰੀਦਣ ਲਈ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ, ਕਣਕ ਦੀ ਬਿਜਾਈ ਦਾ ਸੀਜ਼ਨ ਸਿਰ ’ਤੇ ਹੈ। ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਣਕ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੇ ਤੁਰੰਤ ਪ੍ਰਬੰਧ ਕੀਤੇ ਜਾਣ , ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲਖਵਿੰਦਰ ਸਿੰਘ ਪੀਰ ਮੁਹੰਮਦ ਸੂਬਾ ਆਗੂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਪੱਤਰਕਾਰਾਂ ਨਾਲ ਸਾਂਝਾ ਕਰਦਿਆਂ ਕਿਹਾ ਕਿ ਹਰ ਸਾਲ ਕਿਸਾਨਾਂ ਨਾਲ ਕਣਕ ਦੀ ਬਿਜਾਈ ਸਮੇਂ ਠੱਗੀ ਹੁੰਦੀ ਹੈ ਜਿਸ ਦਾ ਕਾਰਨ ਡੀ.ਏ.ਪੀ. ਖਾਦ ਖ਼ਰੀਦਣ ਸਮੇਂ ਦੁਕਾਨਦਾਰ ਖਾਦ ਦੇ ਨਾਲ ਕਈ ਹੋਰ ਕੀੜੇਮਾਰ ਦਵਾਈਆਂ ਜ਼ਬਰਦਸਤੀ ਦਿੱਤੀਆਂ ਜਾਂਦੀਆਂ ਹਨ ਤੇ ਖਾਦ ਦੇ ਰੇਟ ਵੀ ਵੱਧ ਲੈ ਜਾਂਦੇ ਹਨ। ਅਸੀਂ ਯੂਨੀਅਨ ਦੁਆਰਾ ਸਮੂਹ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਇਸ ਵਾਰ ਕਿਸਾਨਾਂ ਦੀ ਲੁੱਟਘਸੁੱਟ ਹੋਈ ਤਾਂ ਜ਼ਿੰਮੇਵਾਰ ਦੁਕਾਨਦਾਰ ਬਖ਼ਸ਼ੇ ਨਹੀਂ ਜਾਣਗੇ। ਸਰਕਾਰ ਤੋਂ ਵੀ ਮੰਗ ਕਰਦਿਆਂ ਕਿਹਾ ਕਿ ਡੀ.ਏ.ਪੀ . ਖਾਦ ਤੇ ਯੂਰੀਆ ਦਾ ਖਾਦ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ ਤਾਂ ਕਿ ਬਿਜਾਈ ਸਮੇਂ ਕਿਸਾਨ ਜਿਹੜੇ ਉਹ ਖੱਜਲਖੁਆਰੀ ਤੋਂ ਬਚ ਸਕਣ। ਇਸ ਮੌਕੇ ਉਨ੍ਹਾਂ ਨਾਲ ਹਰਦੇਵ ਸਿੰਘ ਔਜਲਾ ਤੇ ਬਲਾਕ ਪ੍ਰਧਾਨ ਮਨਮੋਹਨ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਸਾਥੀਆਂ ਸਮੇਤ ਡੋਰ-ਟੂ-ਡੋਰ ਸੰਪਰਕ ਮੁਹਿੰਮ ਅਗਲੀ ਖ਼ਬਰ ਟਰੈਕਟਰ ਵਰਕਸ਼ਾਪ ਨੇੜਿਓਂ ਦਿਨ-ਦਿਹਾੜੇ ਐਕਟਿਵਾ ਸਕੂਟਰੀ ਚੋਰੀ
Ad Position 24