ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ’ਚ ਫੂਕਿਆ ਸਰਕਾਰ ਦਾ ਪੁਤਲ
ਲਹਿਰਾ ਮੁਹੱਬਤ, 21 ਅਕਤੂਬਰ (ਚਰਨਜੀਤ ਸਿੰਘ)- ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ’ਚ ਨੈਸ਼ਨਲ ਹਾਈਵੇ ਦੀ ਸਰਵਿਸ ਰੋਡ ’ਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਜਗਰੂਪ ਸਿੰਘ, ਜਗਸੀਰ ਭੰਗੂ, ਬਲਜਿੰਦਰ ਮਾਨ, ਹਰਦੀਪ ਤੱਗੜ ਤੇ ਲਛਮਣ ਰਾਮਪੁਰਾ ਨੇ ਦੱਸਿਆਂ ਕਿ ਇਹ ਪ੍ਰੋਗਰਾਮ ਮੋਰਚੇ ਵਲੋਂ ਉਲੀਕਿਆ ਗਿਆ ਸੀ।
ਲਹਿਰਾ ਮੁਹੱਬਤ, 21 ਅਕਤੂਬਰ (ਚਰਨਜੀਤ ਸਿੰਘ)- ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ’ਚ ਨੈਸ਼ਨਲ ਹਾਈਵੇ ਦੀ ਸਰਵਿਸ ਰੋਡ ’ਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਜਗਰੂਪ ਸਿੰਘ, ਜਗਸੀਰ ਭੰਗੂ, ਬਲਜਿੰਦਰ ਮਾਨ, ਹਰਦੀਪ ਤੱਗੜ ਤੇ ਲਛਮਣ ਰਾਮਪੁਰਾ ਨੇ ਦੱਸਿਆਂ ਕਿ ਇਹ ਪ੍ਰੋਗਰਾਮ ਮੋਰਚੇ ਵਲੋਂ ਉਲੀਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੇ ਦਬਾਅ ਸਦਕਾ ਪਾਵਰਕਾਮ ਵਲੋਂ ਥਰਮਲ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ’ਚ ਮਰਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪ੍ਰੰਤੂ ਸਿਵਲ ਸਰਕਲ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਆਫ਼ਰ ਲੈਟਰ ਦੇਣ ਦੇ ਬਾਵਜੂਦ ਨਿਯੁਕਤੀ ਪੱਤਰ ਦੇਣ ’ਤੇ ਰੋਕ ਲਗਾ ਦਿੱਤੀ ਗਈ ਹੈ। ਜਿਸ ਦੇ ਰੋਸ ਵਜੋਂ ਅੱਜ ਪਲਾਂਟ ਦੇ ਮੁੱਖ ਗੇਟ ’ਤੇ ਰੋਸ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਿਵਲ ਸਰਕਲ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨਿਯੁਕਤੀ ਪੱਤਰ ਜਾਰੀ ਹੋਣੇ ਚਾਹੀਦੇ ਹਨ। ਅਗਲੇ ਸੰਘਰਸ਼ ਦੀ ਤਿਆਰੀ ਲਈ 22 ਅਕਤੂਬਰ ਨੂੰ ਮੋਰਚੇ ਦੇ ਬੈਨਰ ਹੇਠ ਦਿੜ੍ਹਬਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ’ਚ ਥਰਮਲ ਦੇ ਠੇਕਾ ਮੁਲਾਜ਼ਮ ਭਰਵੀਂ ਸ਼ਮੂਲੀਅਤ ਕਰਨਗੇ।