ਪ੍ਰੇਗਾਬਾਲਿਨ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਅਰਨੀਵਾਲਾ ਪੁਲਿਸ ਨੇ ਪ੍ਰੈਗਾਬਾਲਿਨ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਮੋਹਨ ਸਿੰਘ ਵਾਸੀ ਜੰਡਵਾਲਾ ਭੀਮੇਸ਼ਾਹ ਨਸ਼ੀਲੇ ਕੈਪਸੂਲ ਲੈ ਕੇ ਢਾਣੀ ਵਾਟਰ ਵਰਕਸ ਅਰਨੀਵਾਲਾ ਨੇੜੇ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਅਜੀਤ ਡੈਸਕ
22-10-2026