ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਕਾਂਗਰਸੀ ਆਗੂ ਸੁਖਦੇਵ ਸਿੰਘ ਚਹਿਲ
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)- ਪਿਛਲੇ ਦਿਨਾਂ ‘ਚ ਕਾਂਗਰਸ ਪਾਰਟੀ ਵਲੋਂ ਹਲਕਾ ਤਲਵੰਡੀ ਸਾਬੋ ’ਚ ਸਰਗਰਮ ਹੋਏ ਕਾਂਗਰਸ ਦੇ ਮੋਹਰੀ ਆਗੂ ਸੁਖਦੇਵ ਸਿੰਘ ਚਹਿਲ ਵਲੋਂ ਧਾਰਮਿਕ ਅਸਥਾਨਾਂ ਵਿਖੇ ਪਹੁੰਚਣ ਦੀ ਲੜੀ ‘ਚ ਉਹ ਤਖਤ ਸ੍ਰੀ ਦਮਦਮਾ ਸਾਹਿਬ ਵੀ ਨਤਮਸਤਕ ਹੋਏ । ਤਖਤ ਸਾਹਿਬ ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਚਹਿਲ ਨੇ ਕਿਹਾ ਕਿ ਉਨ੍ਹਾਂ ਨੇ ਹਲਕਾ ਤਲਵੰਡੀ ਸਾਬੋ ‘ਚ ਰਾਜਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਹਲਕੇ ਦੀ ਖ਼ੁਸ਼ਹਾਲੀ ਅਤੇ ਚੜ੍ਹਦੀਕਲਾ ਲਈ ਤਖਤ ਸਾਹਿਬ ਨਤਮਸਤਕ ਹੋ ਕੇ ਅਰਦਾਸ ਕਰਵਾਈ ਹੈ।
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)- ਪਿਛਲੇ ਦਿਨਾਂ ‘ਚ ਕਾਂਗਰਸ ਪਾਰਟੀ ਵਲੋਂ ਹਲਕਾ ਤਲਵੰਡੀ ਸਾਬੋ ’ਚ ਸਰਗਰਮ ਹੋਏ ਕਾਂਗਰਸ ਦੇ ਮੋਹਰੀ ਆਗੂ ਸੁਖਦੇਵ ਸਿੰਘ ਚਹਿਲ ਵਲੋਂ ਧਾਰਮਿਕ ਅਸਥਾਨਾਂ ਵਿਖੇ ਪਹੁੰਚਣ ਦੀ ਲੜੀ ‘ਚ ਉਹ ਤਖਤ ਸ੍ਰੀ ਦਮਦਮਾ ਸਾਹਿਬ ਵੀ ਨਤਮਸਤਕ ਹੋਏ । ਤਖਤ ਸਾਹਿਬ ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਚਹਿਲ ਨੇ ਕਿਹਾ ਕਿ ਉਨ੍ਹਾਂ ਨੇ ਹਲਕਾ ਤਲਵੰਡੀ ਸਾਬੋ ‘ਚ ਰਾਜਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਹਲਕੇ ਦੀ ਖ਼ੁਸ਼ਹਾਲੀ ਅਤੇ ਚੜ੍ਹਦੀਕਲਾ ਲਈ ਤਖਤ ਸਾਹਿਬ ਨਤਮਸਤਕ ਹੋ ਕੇ ਅਰਦਾਸ ਕਰਵਾਈ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ‘ਚ ਕਾਂਗਰਸ ਦੀ ਮਜ਼ਬੂਤੀ ਲਈ ਇੱਕ ਇੱਕ ਕਾਂਗਰਸੀ ਆਗੂ ਅਤੇ ਵਰਕਰ ਕੋਲ ਜਾਣਗੇ ਤਾਂਕਿ 2027 ‘ਚ ਇਹ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਈ ਜਾ ਸਕੇ। ਦੱਸਣਾ ਬਣਦਾ ਹੈ ਕਿ 2012 ਚ ਤਲਵੰਡੀ ਸਾਬੋ ਹਲਕੇ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਸੁਖਦੇਵ ਸਿੰਘ ਚਹਿਲ ਨੇ ਹਲਕੇ ‘ਚ ਰਾਜਸੀ ਸਰਗਰਮੀਆਂ ਸ਼ੁਰੂ ਕਰਨ ਦੌਰਾਨ ਜਿੱਥੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨਾਲ ਮੀਟਿੰਗਾਂ ਕੀਤੀਆਂ, ਉੱਥੇ ਉਹ ਬੀਤੇ ਕੱਲ੍ਹ ਖ਼ਿੱਤੇ ਚ ਆਏ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਵੀ ਵਿਚਰਦੇ ਦਿਖਾਈ ਦਿੱਤੇ। ਉਨ੍ਹਾਂ ਦੀਆਂ ਵਧੀਆਂ ਸਰਗਰਮੀਆਂ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਕਾਂਗਰਸੀ ਟਿਕਟ ਦੇ ਦਾਅਵੇਦਾਰਾਂ ਚ ਸ਼ਾਮਿਲ ਹੋ ਗਏ ਹਨ ਜਦੋਂਕਿ ਉਨ੍ਹਾਂ ਦਾ ਅਜੇ ਕਹਿਣਾ ਹੈ ਕਿ ਉਹ ਇੱਕ ਵਰਕਰ ਦੀ ਤਰ੍ਹਾਂ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ।