ਪਰਾਲੀ ਸਾੜਨ ਦੇ ਮਾਮਲੇ ’ਚ ਆਰਿਫ਼ ਕੇ ਪੁਲਿਸ ਵਲੋਂ ਕੇਸ ਦਰਜ
ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ)-ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਥਾਣਾ ਆਰਿਫ਼ ਕੇ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਪਹਿਲਾ ਮਾਮਲਾ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕਲੱਸਟਰ ਅਫ਼ਸਰ ਵਲੋਂ ਮਿਲੇ ਪੱਤਰ ਦੇ ਆਧਾਰ ’ਤੇ ਸੁਰਜੀਤ ਕੌਰ ਪਤਨੀ ਸ਼ਿੰਗਾਰਾ ਸਿੰਘ ਵਾਸੀ ਪਿੰਡ ਲੱਖਾ ਭੇਡੀ ਥਾਣਾ ਆਰਿਫ਼ ਕੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ)-ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਥਾਣਾ ਆਰਿਫ਼ ਕੇ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਪਹਿਲਾ ਮਾਮਲਾ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕਲੱਸਟਰ ਅਫ਼ਸਰ ਵਲੋਂ ਮਿਲੇ ਪੱਤਰ ਦੇ ਆਧਾਰ ’ਤੇ ਸੁਰਜੀਤ ਕੌਰ ਪਤਨੀ ਸ਼ਿੰਗਾਰਾ ਸਿੰਘ ਵਾਸੀ ਪਿੰਡ ਲੱਖਾ ਭੇਡੀ ਥਾਣਾ ਆਰਿਫ਼ ਕੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਅਨੁਸਾਰ ਉਨ੍ਹਾਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ। ਇਸ ਸਬੰਧੀ ਬੀ.ਐਨ.ਐੱਸ. ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਕਾਰਵਾਈ ਸਹਾਇਕ ਥਾਣੇਦਾਰ ਕਰਮਦੀਪ ਸਿੰਘ ਵਲੋਂ ਕੀਤੀ ਜਾ ਰਹੀ ਹੈ। ਦੂਸਰੇ ਮਾਮਲੇ ’ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕਲੱਸਟਰ ਅਫ਼ਸਰ ਵਲੋਂ ਪ੍ਰਾਪਤ ਪੱਤਰ ਦੇ ਆਧਾਰ ’ਤੇ ਸ਼ੀਤਲ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਚੁਗੱਤੇਵਾਲਾ ਥਾਣਾ ਆਰਿਫ਼ ਕੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਦੇ ਹੁਕਮਾਂ ਦੀ ਉਲੰਘਣਾ ਕੀਤੀ। ਇਸ ਮਾਮਲੇ ਵਿਚ ਵੀ ਬੀ.ਐਨ.ਐੱਸ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਗਲੀ ਕਾਰਵਾਈ ਸਹਾਇਕ ਥਾਣੇਦਾਰ ਜਗਤਾਰ ਸਿੰਘ ਵਲੋਂ ਕੀਤੀ ਜਾ ਰਹੀ ਹੈ। ਪੁਲਿਸ ਰਿਕਾਰਡ ਅਨੁਸਾਰ ਦੋਵਾਂ ਮਾਮਲਿਆਂ ਵਿਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ।