ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਾਟਸਪਾਟ ਖੇਤਰਾਂ ’ਚ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ
ਫ਼ਿਰੋਜ਼ਪੁਰ, 23 ਅਕਤੂਬਰ (ਸੁਖਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਹਾਟਸਪਾਟ ਖੇਤਰਾਂ ਵਿਚ ਜਾਗਰੂਕਤਾ ਗਤੀਵਿਧੀਆਂ ਅਤੇ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ, ਆਈ. ਏ.
ਫ਼ਿਰੋਜ਼ਪੁਰ, 23 ਅਕਤੂਬਰ (ਸੁਖਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਹਾਟਸਪਾਟ ਖੇਤਰਾਂ ਵਿਚ ਜਾਗਰੂਕਤਾ ਗਤੀਵਿਧੀਆਂ ਅਤੇ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ, ਆਈ.ਏ.ਐੱਸ. ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਪ੍ਰਭਾਵਿਤ ਹਾਟਸਪਾਟ ਖੇਤਰਾਂ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾਣ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਦੀ ਨਿਰੰਤਰ ਸਮੀਖਿਆ ਕੀਤੀ ਜਾਵੇ ਤੇ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਨਿਯਮਿਤ ਰਿਪੋਰਟ ਅਪਡੇਟ ਕੀਤੀ ਜਾਵੇ।