23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ਤੇ ਬੱਸਾਂ ਦੀ ਘਾਟ ਕਾਰਨ ਲੋਕ ਪਹਿਲਾਂ ਤੋਂ ਹੀ ਪ੍ਰੇਸ਼ਾਨ

ਗੋਲੂ ਕਾ ਮੋੜ, 23 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ.

Ad Position 21
No active advertisement
ਅਜੀਤ ਡੈਸਕ 24-10-2026
ਗੋਲੂ ਕਾ ਮੋੜ, 23 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ। ਬੱਸ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਲਾਜ਼ਮਾਂ, ਵਿਦਿਆਰਥੀਆਂ, ਮਰੀਜ਼ਾਂ ਤੇ ਹੋਰ ਮੁਸਾਫ਼ਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜਤਾਲ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੋਇਆ ਅਤੇ ਲੋਕਾਂ ਨੂੰ ਆਪਣੀਆਂ ਮੰਜ਼ਿਲਾਂ ਤੱਕ ਪਹੁੰਚਣ ਲਈ ਵਧੇਰੇ ਸਮਾਂ ਤੇ ਪੈਸਾ ਖ਼ਰਚ ਕਰਨਾ ਪੈ ਰਿਹਾ ਹੈ। ਇਸ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ’ਤੇ ਸਥਿਤ ਗੋਲੂ ਕਾ ਮੋੜ ਸਮੇਤ ਆਸ-ਪਾਸ ਦੇ ਇਲਾਕਿਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਆਵਾਜਾਈ ਦਾ ਇਕ ਅਹਿਮ ਸਾਧਨ ਹੈ। ਸਥਾਨਕ ਲੋਕਾਂ ਮੁਤਾਬਕ ਇਸ ਰੂਟ ’ਤੇ ਪ੍ਰਾਈਵੇਟ ਬੱਸਾਂ ਦੀ ਸੇਵਾ ਉਪਲਬਧ ਨਾ ਹੋਣ ਕਾਰਨ ਮੁਸਾਫ਼ਰਾਂ ਕੋਲ ਆਵਾਜਾਈ ਲਈ ਸਿਰਫ਼ ਸਰਕਾਰੀ ਬੱਸਾਂ ਹੀ ਹਨ। ਖ਼ਾਸ ਕਰਕੇ ਰੋਜ਼ਾਨਾ ਕੰਮਕਾਜ ਲਈ ਸ਼ਹਿਰਾਂ ਤੇ ਕਸਬਿਆਂ ਵਿਚ ਜਾਣ ਵਾਲੇ ਲੋਕਾਂ ਨੂੰ ਆਉਣ-ਜਾਣ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਬੱਸਾਂ ਦੀ ਘਾਟ ਕਾਰਨ ਪਹਿਲਾਂ ਹੀ ਮੁਸਾਫ਼ਰਾਂ ਨੂੰ ਲੰਮਾ ਸਮਾਂ ਬੱਸਾਂ ਦੀ ਉਡੀਕ ਕਰਨੀ ਪੈਂਦੀ ਹੈ। ਕਈ ਵਾਰ ਬੱਸਾਂ ਵਿਚ ਭੀੜ ਜ਼ਿਆਦਾ ਹੋਣ ਕਾਰਨ ਵੀ ਸਫ਼ਰ ਕਰਨਾ ਮੁਸ਼ਕਲ ਹੋ ਜਾਂਦਾ ਹੈ। ਰੋਜ਼ਾਨਾ ਸਫ਼ਰ ਕਰਨ ਵਾਲੇ ਵਿਦਿਆਰਥੀਆਂ ਅਤੇ ਨਿੱਜੀ ਤੇ ਸਰਕਾਰੀ ਅਦਾਰਿਆਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਸਮੇਂ ਸਿਰ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਕਾਫ਼ੀ ਮੁਸ਼ੱਕਤ ਕਰਨੀ ਪੈ ਰਹੀ ਹੈ। ਗੋਲੂ ਕਾ ਮੋੜ ਦੇ ਦੁਕਾਨਦਾਰਾਂ ਅਤੇ ਸਥਾਨਕ ਲੋਕਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਰੂਟ ’ਤੇ ਜਨਤਕ ਆਵਾਜਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਮੁਸਾਫ਼ਰਾਂ ਨੇ ਕਿਹਾ ਕਿ ਸਰਕਾਰੀ ਬੱਸ ਸੇਵਾ ਆਮ ਲੋਕਾਂ ਲਈ ਬਹੁਤ ਮਹੱਤਵਪੂਰਨ ਹੈ। ਇਸ ਲਈ ਸਰਕਾਰ ਨੂੰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਗੱਲਬਾਤ ਰਾਹੀਂ ਮਸਲੇ ਦਾ ਜਲਦੀ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਹੜਤਾਲ ਖ਼ਤਮ ਕਰਵਾ ਕੇ ਬੱਸ ਸੇਵਾਵਾਂ ਤੁਰੰਤ ਬਹਾਲ ਕੀਤੀਆਂ ਜਾਣ ਤੇ ਗੋਲੂ ਕਾ ਮੋੜ ਸਮੇਤ ਆਸ-ਪਾਸ ਦੇ ਇਲਾਕਿਆਂ ਵਿਚ ਲੋੜ ਅਨੁਸਾਰ ਫ਼ਿਰੋਜ਼ਪੁਰ ਫ਼ਾਜ਼ਿਲਕਾ ਮਾਰਗ ’ਤੇ ਸਰਕਾਰੀ ਬੱਸਾਂ ਦੀ ਗਿਣਤੀ ਵਧਾਈ ਜਾਵੇ ਤਾਂ ਜੋ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਖੋਸਲਾ ਦੀ ਅਗਵਾਈ ਵਿਚ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਇੰਟਰਨੈਸ਼ਨਲ ਹੋਟਲ ਦੀ ਚੈਕਿੰਗ ਅਗਲੀ ਖ਼ਬਰ ਅੱਜ ਜ਼ੀਰਾ ’ਚ ਮਨੁੱਖੀ ਅਧਿਕਾਰ ਕਮਿਸ਼ਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੇਗਾ
Ad Position 24