25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪ੍ਰਭੂ ਰਾਮ ਕੁਟੀਆ ਬਾਲਾ ਜੀ ਮੰਦਰ ਗੋਲੂ ਕਾ ਮੋੜ ਵਿਖੇ ਵਿਸ਼ਾਲ ਭੰਡਾਰਾ ਅਤੇ ਜਾਗਰਣ ਕਰਵਾਇਆ

ਗੋਲੂ ਕਾ ਮੋੜ, 24 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਪ੍ਰਭੂ ਸ੍ਰੀ ਰਾਮ ਕੁਟੀਆ ਬਾਲਾ ਜੀ ਮੰਦਰ ਗੋਲੂ ਕਾ ਮੋੜ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਭੰਡਾਰਾ, ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸਵੇਰੇ 10 ਵਜੇ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 25-10-2026
ਗੋਲੂ ਕਾ ਮੋੜ, 24 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਪ੍ਰਭੂ ਸ੍ਰੀ ਰਾਮ ਕੁਟੀਆ ਬਾਲਾ ਜੀ ਮੰਦਰ ਗੋਲੂ ਕਾ ਮੋੜ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਭੰਡਾਰਾ, ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸਵੇਰੇ 10 ਵਜੇ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਕਥਾ-ਕੀਰਤਨ ਰਾਹੀਂ ਪ੍ਰਭੂ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਰਾਤ ਸਮੇਂ ਵਿਸ਼ਾਲ ਜਾਗਰਣ ਕਰਵਾਇਆ ਗਿਆ। ਸੁਨੀਤਾ ਬਾਗੜੀ ਨੇ ਆਪਣੀ ਸੁਰੀਲੀ ਆਵਾਜ਼ ਵਿਚ ਭਜਨ ਗਾ ਕੇ ਬਾਲਾ ਜੀ ਦਾ ਗੁਣਗਾਨ ਕੀਤਾ। ਇਸ ਮੌਕੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ.ਮਲਕੀਤ ਥਿੰਦ ਨੇ ਆਪਣੇ ਸਾਥੀਆਂ ਸਮੇਤ ਮੰਦਰ ਵਿਖੇ ਪਹੁੰਚ ਕੇ ਮੱਥਾ ਟੇਕਿਆ। ਭਗਤ ਸੋਮ ਨਾਥ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਡਾ.ਮਲਕੀਤ ਥਿੰਦ ਤੇ ਹੋਰ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਾਬਿਆਂ ਦੇ ਮੇਲੇ ਨੂੰ ਲੈ ਕੇ ਮੀਟਿੰਗ ਕੱਲ੍ਹ ਅਗਲੀ ਖ਼ਬਰ ਵੱਖ-ਵੱਖ ਥਾਵਾਂ ’ਤੇ ਹੋਈ ਗੜੇਮਾਰੀ ਨੇ ਕਿਸਾਨਾਂ ਤੇ ਆੜ੍ਹਤੀਆਂ...
Ad Position 24