ਓ.ਬੀ.ਸੀ ਸਮਾਜ ਦੇ ਹੱਕਾਂ, ਸਨਮਾਨ ਅਤੇ ਬਰਾਬਰੀ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਾਂਗਾ - ਟਿੱਬੀ
ਫ਼ਿਰੋਜ਼ਪੁਰ, 24 ਅਕਤੂਬਰ (ਸੁਖਵਿੰਦਰ ਸਿੰਘ)- ਵਿਦਿਆਰਥੀ ਤੋਂ ਸਿਆਸੀ ਜੀਵਨ ਸ਼ੁਰੂ ਕਰਕੇ ਕੌਮੀ ਪੱਧਰ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਵਾਲੇ ਫ਼ਿਰੋਜ਼ਪੁਰ ਦੇ ਪਿੰਡ ਟਿੱਬੀ ਕਲਾਂ ਦੇ ਜੰਮਪਲ ਗੁਰਭੇਜ ਸਿੰਘ ਟਿੱਬੀ ਨੂੰ ਪੰਜਾਬ ਪ੍ਰਦੇਸ਼ ਓ. ਬੀ.
ਫ਼ਿਰੋਜ਼ਪੁਰ, 24 ਅਕਤੂਬਰ (ਸੁਖਵਿੰਦਰ ਸਿੰਘ)- ਵਿਦਿਆਰਥੀ ਤੋਂ ਸਿਆਸੀ ਜੀਵਨ ਸ਼ੁਰੂ ਕਰਕੇ ਕੌਮੀ ਪੱਧਰ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਵਾਲੇ ਫ਼ਿਰੋਜ਼ਪੁਰ ਦੇ ਪਿੰਡ ਟਿੱਬੀ ਕਲਾਂ ਦੇ ਜੰਮਪਲ ਗੁਰਭੇਜ ਸਿੰਘ ਟਿੱਬੀ ਨੂੰ ਪੰਜਾਬ ਪ੍ਰਦੇਸ਼ ਓ.ਬੀ.ਸੀ. ਵਿੰਗ ਦਾ ਪੰਜਾਬ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਪੰਜਾਬ ਪ੍ਰਦੇਸ਼ ਓ.ਬੀ.ਸੀ. ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕੀਤੇ ਜਾਣ ’ਤੇ ਗੁਰਭੇਜ ਸਿੰਘ ਟਿੱਬੀ ਨੇ ਓ.ਬੀ.ਸੀ. ਕਾਂਗਰਸ ਦੇ ਕੌਮੀ ਪ੍ਰਧਾਨ ਡਾ. ਅਨਿਲ ਜੈਹਿੰਦ ਦਾ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਓ.ਬੀ.ਸੀ. ਸਮਾਜ ਦੇ ਲੋਕਾਂ ਨਾਲ ਸੰਪਰਕ ਕਾਇਮ ਕਰਕੇ ਉਨ੍ਹਾਂ ਦੇ ਮਸਲਿਆਂ ਤੇ ਮੰਗਾਂ ਨੂੰ ਸੰਗਠਨਾਤਮਕ ਪੱਧਰ ’ਤੇ ਉਠਾਇਆ ਜਾਵੇਗਾ। ਇਸ ਮੌਕੇ ਗੁਰਭੇਜ ਸਿੰਘ ਟਿੱਬੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੀ ਧੰਨਵਾਦ ਕੀਤਾ।