25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੰਬੰਧੀ ਸੈਮੀਨਾਰ

ਜ਼ੀਰਾ, 24 ਅਕਤੂਬਰ (ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ)- ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਅੱਜ ਜ਼ੀਰਾ ਵਿਖੇ ਇਕ ਵਿਸ਼ੇਸ਼ ਜਨਤਕ ਸੁਣਵਾਈ ਸੈਮੀਨਾਰ ਕਰਵਾਇਆ ਗਿਆ ਜਿਸ ਦੌਰਾਨ ਉਨ੍ਹਾਂ ਆਮ ਲੋਕਾਂ ਦੀਆਂ ਦਰਪੇਸ਼ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣੀਆਂ। ਸਮਾਗਮ ’ਚ ਪਹੁੰਚਣ ’ਤੇ ਏ.

Ad Position 21
No active advertisement
ਅਜੀਤ ਡੈਸਕ 25-10-2026
ਜ਼ੀਰਾ, 24 ਅਕਤੂਬਰ (ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ)- ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਅੱਜ ਜ਼ੀਰਾ ਵਿਖੇ ਇਕ ਵਿਸ਼ੇਸ਼ ਜਨਤਕ ਸੁਣਵਾਈ ਸੈਮੀਨਾਰ ਕਰਵਾਇਆ ਗਿਆ ਜਿਸ ਦੌਰਾਨ ਉਨ੍ਹਾਂ ਆਮ ਲੋਕਾਂ ਦੀਆਂ ਦਰਪੇਸ਼ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣੀਆਂ। ਸਮਾਗਮ ’ਚ ਪਹੁੰਚਣ ’ਤੇ ਏ.ਡੀ.ਸੀ. ਫ਼ਿਰੋਜ਼ਪੁਰ ਅਮਨਦੀਪ ਕੌਰ, ਐੱਸ.ਡੀ.ਐੱਮ. ਜ਼ੀਰਾ ਸੂਰਜ ਕੁਮਾਰ, ਐੱਸ.ਪੀ.-ਡੀ ਬਲਜੀਤ ਸਿੰਘ, ਡੀ.ਐੱਸ.ਪੀ. ਜ਼ੀਰਾ ਜਸਪਾਲ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਵਿਨੋਦ ਕੁਮਾਰ ਤੇ ਨਾਇਬ ਤਹਿਸੀਲਦਾਰ ਮੱਖੂ ਪਰਮਪਾਲ ਸਿੰਘ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਕਮਿਸ਼ਨ ਵਲੋਂ ਆਮ ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਆਸਾਨ ਢੰਗ-ਤਰੀਕੇ ਅਪਣਾਏ ਗਏ ਹਨ। ਪੀੜਤ ਵਿਅਕਤੀ ਆਪਣੀ ਸ਼ਿਕਾਇਤ ਲਿਖਤੀ ਰੂਪ ’ਚ ਡਾਕ ਰਾਹੀਂ, ਈ-ਮੇਲ ਰਾਹੀਂ ਜਾਂ ਚੰਡੀਗੜ੍ਹ ਸਥਿਤ ਦਫ਼ਤਰ ਪਹੁੰਚ ਕੇ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਸ਼ਿਕਾਇਤ ਦਰਜ ਕਰਵਾਉਣ ਲਈ ਕਮਿਸ਼ਨ ਵਲੋਂ ਇਕ ਵਟਸਐਪ/ਹੈਲਪਲਾਈਨ ਨੰਬਰ 98554-75547 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਇਕ ‘ਕੋਰ ਗਰੁੱਪ’ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਤੇ ਮਾਹਿਰ ਸ਼ਾਮਲ ਕੀਤੇ ਗਏ ਹਨ। ਇਹ ਗਰੁੱਪ ਮਨੁੱਖੀ ਅਧਿਕਾਰਾਂ ਦੀ ਉਲੰਘਣਾ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਉਨ੍ਹਾਂ ਲੋਕਾਂ ਦੇ ਮਸਲੇ ਜ਼ਿਲ੍ਹਾ ਪੱਧਰ ’ਤੇ ਹੱਲ ਕਰਵਾਉਣ ਵਿਚ ਮਦਦ ਕਰੇਗਾ ਜੋ ਚੰਡੀਗੜ੍ਹ ਦਫ਼ਤਰ ਤੱਕ ਪਹੁੰਚਣ ਤੋਂ ਅਸਮਰੱਥ ਹਨ। ਸੈਮੀਨਾਰ ਦੌਰਾਨ ਹਾਜ਼ਰ ਲੋਕਾਂ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਸਬੰਧਤ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਦਰਜ ਕਰਵਾਈਆਂ। ਇਸ ਮੌਕੇ ਤਰਸੇਮ ਸਿੰਘ ਹਰਾਜ ਪ੍ਰਧਾਨ ਟਰੇਡ ਯੂਨੀਅਨ ਕੌਂਸਲ ਜ਼ੀਰਾ, ਜਰਨੈਲ ਸਿੰਘ ਭੁੱਲਰ ਪ੍ਰਧਾਨ ਪ੍ਰਕਿਰਤੀ ਕਲੱਬ, ਸਤਵੰਤ ਸਿੰਘ ਸੀ.ਡੀ.ਪੀ.ਓ., ਹਰਜਿੰਦਰ ਕੁਮਾਰ ਸੁਪਰਡੈਂਟ, ਤੀਰਥ ਸਿੰਘ ਬਰਾੜ ਫੇਰੋਕੇ, ਰੌਬਿਨ ਸਚਦੇਵਾ, ਹਰਪ੍ਰੀਤ ਸਿੰਘ ਬਬਲੂ ਪ੍ਰਧਾਨ ਹੈਲਪਿੰਗ ਹੈਂਡ ਸੁਸਾਇਟੀ , ਬਲਜਿੰਦਰ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਮਹੀਆ ਵਾਲਾ ਕਲਾਂ, ਰਾਮ ਸਿੰਘ ਗਿੱਲ ਲੌਂਗੋਦੇਵਾ, ਜਸਵੰਤ ਸਿੰਘ ਨਾਮਦੇਵ, ਨਰਿੰਦਰ ਕੁਮਾਰ ਕਾਰਜ ਸਾਧਕ ਅਫ਼ਸਰ ਸਮੇਤ ਕਮਿਸ਼ਨ ਦੇ ਕੋਰ ਕਮੇਟੀ ਮੈਂਬਰ ਗੁਰਨਾਮ ਸਿੱਧੂ, ਨਰਿੰਦਰ ਸਿੰਘ ਕੇਸਰ, ਅਮਰਜੀਤ ਕੌਰ ਛਾਬੜਾ, ਬਾਬਾ ਸਤਨਾਮ ਸਿੰਘ ਵੱਲੀਆਂ, ਗੁਰਨੂਰ ਬਰਾੜ, ਅਮਨ ਮੋਂਗਾ, ਰਮਨਦੀਪ ਕੌਰ ਅਤੇ ਤੋਤਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ- ਨਰੈਣ ਸਿੰਘ ਵਰਪਾਲ ਅਗਲੀ ਖ਼ਬਰ ਓ.ਬੀ.ਸੀ ਸਮਾਜ ਦੇ ਹੱਕਾਂ, ਸਨਮਾਨ ਅਤੇ ਬਰਾਬਰੀ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਾਂਗਾ - ਟਿੱਬੀ
Ad Position 24